ਸੌਦਾ ਸਾਧ ਤੇ ਹਨੀਪ੍ਰੀਤ ਦੀ ਮੁਲਾਕਾਤ ਛੇਤੀ ਹੋਣ ਦੀ ਸੰਭਾਵਨਾ !
Published : Nov 20, 2019, 1:31 pm IST
Updated : Nov 20, 2019, 1:31 pm IST
SHARE ARTICLE
ram rahim and honeypreet
ram rahim and honeypreet

ਗ੍ਰਹਿ ਮੰਤਰੀ ਅਨਿਲ ਵਿਜ ਨੇ ਦਿੱਤੇ ਇਹ ਹੁਕਮ

ਚੰਡੀਗੜ੍ਹ : ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਸੌਦਾ ਸਾਧ ਤੇ ਉਸ ਦੀ ਮੂੰਹਬੋਲੀ ਬੇਟੀ ਹਨੀਪ੍ਰੀਤ ਦੀ ਮੁਲਾਕਾਤ ਨੂੰ ਲੈ ਕੇ ਸਿਰਸਾ ਪੁਲਿਸ ਵੱਲੋਂ ਸੁਰੱਖਿਆ ਦੇ ਲਿਹਾਜ਼ ਨਾਲ ਜਿਹੜੀ ਰਿਪੋਰਟ ਦਿੱਤੀ ਗਈ ਹੈ। ਉਸ ਨੂੰ ਦੁਬਾਰਾ ਜਾਂਚਣ ਲਈ ਕਿਹਾ ਗਿਆ ਹੈ। ਜੇਕਰ ਉਸ 'ਚ ਕੋਈ ਕਾਨੂੰਨੀ ਰੁਕਾਵਟ ਨਹੀਂ ਹੈ ਤਾਂ ਉਸ ਨੂੰ ਰੋਕਿਆ ਨਹੀਂ ਜਾਵੇਗਾ। ਹਨੀਪ੍ਰੀਤ ਦੇ ਵਾਰ-ਵਾਰ ਪਟੀਸ਼ਨ ਲਗਾਉਣ ਤੇ ਉਸ ਨੂੰ ਰੋਕਣ ਦੇ ਸਵਾਲ 'ਤੇ ਗ੍ਰਹਿ ਮੰਤਰੀ ਨੇ ਹੱਸਦੇ ਹੋਏ ਕਿਹਾ ਕਿ ਦੇਖੋ, ਹੁਣ ਅਨਿਲ ਵਿਜ ਆ ਗਿਆ ਹੈ ਤੇ ਹੁਣ ਸਾਰਾ ਕੁਝ ਠੀਕ ਹੋਵੇਗਾ।

ram rahim and honeypreet ram rahim and honeypreet

ਅਸੀਂ ਪੁਰਾਣੇ ਰਿਕਾਰਡ ਨੂੰ ਰੀਵਿਊ ਕਰਨ ਲਈ ਕਿਹਾ ਹੈ ਤੇ ਜਿਵੇਂ ਹੀ ਰਿਪੋਰਟ ਪਾਜ਼ੀਟਿਵ ਆਉਂਦੀ ਹੈ ਤਾਂ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਜਾਵੇਗੀ।ਜ਼ਿਕਰਯੋਗ ਹੈ ਕਿ ਸੌਦਾ ਸਾਧ ਨੂੰ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ 'ਚ ਦੋਸ਼ੀ ਠਹਿਰਾਉਣ ਤੋਂ ਬਾਅਦ ਪੰਚਕੂਲਾ 'ਚ ਹੋਈ ਹਿੰਸਾ ਮਾਮਲੇ 'ਚ ਹਨੀਪ੍ਰੀਤ ਜੇਲ੍ਹ 'ਚ ਬੰਦ ਸੀ। ਕੁਝ ਦਿਨ ਪਹਿਲਾਂ ਹੀ ਹਨੀਪ੍ਰੀਤ 'ਤੇ ਚੱਲ ਰਹੇ ਕੇਸ 'ਚ ਦੇਸ਼ਧ੍ਰੋਹ ਦੀ ਧਾਰਾ ਹਟਣ ਤੋਂ ਬਾਅਦ ਉਸ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ।

ram rahim and honeypreet ram rahim and honeypreet

ਇਸ ਤੋਂ ਬਾਅਦ ਹਨੀਪ੍ਰੀਤ ਨੇ ਸੌਦਾ ਸਾਧ ਨੂੰ ਮਿਲਣ ਦੀ ਪਟੀਸ਼ਨ ਲਗਾਈ ਸੀ, ਜਿਸਨੂੰ ਨਾਮਨਜ਼ੂਰ ਕਰ ਦਿੱਤਾ ਗਿਆ ਸੀ। ਵਿਜ ਦੇ ਗ੍ਰਹਿ ਮੰਤਰੀ ਬਣਨ ਤੋਂ ਬਾਅਦ ਦੋਵਾਂ ਦੀ ਮੁਲਾਕਾਤ ਦੀਆਂ ਸੰਭਾਵਨਾਵਾਂ ਮਜ਼ਬੂਤ ਹੋ ਰਹੀਆਂ ਹਨ, ਕਿਉਂਕਿ ਵਿਜ ਨੇ ਕਿਹਾ ਸੀ ਕਿ ਅਸੀਂ ਕਿਸੇ ਨੂੰ ਕਿਸੇ ਨਾਲ ਮਿਲਣ ਤੋਂ ਨਹੀਂ ਰੋਕ ਸਕਦੇ। ਸਿਰਸਾ ਪੁਲਿਸ ਦੀ ਰਿਪੋਰਟ ਦੋ-ਤਿੰਨ ਦਿਨਾਂ 'ਚ ਆ ਜਾਵੇਗੀ।

ram rahim and honeypreet ram rahim and honeypreet

ਸਿਰਸਾ ਪੁਲਿਸ ਨੇ ਪ੍ਰਗਟਾਈ ਸੀ ਕਾਨੂੰਨ ਵਿਵਸਥਾ ਵਿਗੜਨ ਦੀ ਸੰਭਾਵਨਾ
ਸੁਨਾਰੀਆ ਜੇਲ੍ਹ ਪ੍ਰਸ਼ਾਸਨ ਵਲੋਂ ਡੇਰਾ ਮੁਖੀ ਤੇ ਹਨੀਪ੍ਰੀਤ ਦੀ ਮੁਲਾਕਾਤ ਦੇ ਮਾਮਲੇ 'ਤੇ ਸਿਰਸਾ ਪੁਲਿਸ ਤੋਂ ਰਿਪੋਰਟ ਮੰਗੀ ਗਈ ਸੀ। ਰਿਪੋਰਟ 'ਚ ਸਿਰਸਾ ਪੁਲਿਸ ਨੇ ਕਾਨੂੰਨ ਵਿਵਸਥਾ ਵਿਗੜਨ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਹਾਲਾਂਕਿ ਸੌਦਾ ਸਾਧ  ਨਾਲ ਜੇਲ੍ਹ 'ਚ ਮੁਲਾਕਾਤੀਆਂ ਦੀ ਸੂਚੀ 'ਚ ਹਨੀਪ੍ਰੀਤ ਦਾ ਵੀ ਨਾਂ ਸ਼ਾਮਲ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement