ਭਲਕੇ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ, MSP ਸਮੇਤ ਕਈ ਮੰਗਾਂ ’ਤੇ ਹੋਵੇਗੀ ਚਰਚਾ
Published : Nov 20, 2021, 2:25 am IST
Updated : Nov 20, 2021, 3:25 pm IST
SHARE ARTICLE
Samyukt Kisan Morcha meeting will be held tomorrow
Samyukt Kisan Morcha meeting will be held tomorrow

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਹੁਣ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 21 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 2 ਵਜੇ ਹੋਵੇਗੀ।

ਨਵੀਂ ਦਿੱਲੀ: ਦਿੱਲੀ ਦੀ ਸਰਹੱਦ 'ਤੇ ਕਿਸਾਨਾਂ ਦਾ ਸੰਘਰਸ਼ ਫਿਲਹਾਲ ਜਾਰੀ ਰਹੇਗਾ ਪਰ ਇਸ ਦੀ ਅਗਲੀ ਰਣਨੀਤੀ ਕੀ ਹੋਵੇਗੀ, ਇਸ 'ਤੇ ਕਿਸਾਨਾਂ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ। ਇਸ ਦੇ ਲਈ ਅੱਜ ਬਾਅਦ ਦੁਪਹਿਰ ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਸੱਦੀ ਗਈ ਸੀ, ਜੋ ਮੁਲਤਵੀ ਕਰ ਦਿੱਤੀ ਗਈ ਹੈ।

Gurnam Singh Charuni Gurnam Singh Charuni

ਹੋਰ ਪੜ੍ਹੋ: ਭਾਜਪਾ MP ਵਰੁਣ ਗਾਂਧੀ ਨੇ PM ਮੋਦੀ ਨੂੰ ਲਿਖਿਆ ਪੱਤਰ,  MSP 'ਤੇ ਕਾਨੂੰਨ ਬਣਾਉਣ ਦੀ ਕੀਤੀ ਮੰਗ

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਹੁਣ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 21 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 2 ਵਜੇ ਹੋਵੇਗੀ। ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਪ੍ਰੈਸ ਕਾਨਫਰੰਸ ਕਰ ਸਕਦੀਆਂ ਹਨ ਜਾਂ ਪ੍ਰੈਸ ਬਿਆਨ ਜਾਰੀ ਕੀਤਾ ਜਾਵੇਗਾ।

Samyukt Kisan MorchaSamyukt Kisan Morcha

ਹੋਰ ਪੜ੍ਹੋ: ਰਾਜਧਾਨੀ 'ਚ ਹਵਾ ਦੀ ਗੁਣਵੱਤਾ ਲਗਾਤਾਰ ਸੱਤਵੇਂ ਦਿਨ ਰਹੀ 'ਬਹੁਤ ਖ਼ਰਾਬ' 

ਮੀਟਿੰਗ ਵਿਚ ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਬਾਰੇ ਫੈਸਲਾ ਲਿਆ ਜਾਵੇਗਾ। ਇਸ ਤੋਂ ਇਲਾਵਾ ਐਮਐਸਪੀ, ਕਿਸਾਨਾਂ ਵਿਰੁੱਧ ਦਰਜ ਮਾਮਲਿਆਂ ਅਤੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਲਈ ਕੇਂਦਰ ਤੋਂ ਮੁਆਵਜ਼ਾ ਲੈਣ ਸਬੰਧੀ ਚਰਚਾ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਦੇ ਨਾਲ ਉਹਨਾਂ ਦੀਆਂ ਦੋ ਹੋਰ ਮੰਗਾਂ ਸਨ, ਜਿਨ੍ਹਾਂ ਵਿਚ ਘੱਟੋ-ਘੱਟ ਸਮਰਥਨ ਮੁੱਲ ਸਬੰਧੀ ਕਾਨੂੰਨ ਲਿਆਉਣਾ ਅਤੇ ਬਿਜਲੀ ਸੋਧ ਕਾਨੂੰਨ ਨੂੰ ਰੱਦ ਕਰਨਾ ਸ਼ਾਮਲ ਹੈ।

Farmers ProtestFarmers Protest

ਹੋਰ ਪੜ੍ਹੋ: ਆਸਾਮ ਦੇ ਗੁਹਾਟੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਜਦੋਂ ਤੱਕ ਇਹ ਦੋਵੇਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਕਿਸਾਨ ਆਗੂਆਂ ਨੇ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ 'ਤੇ ਭਰੋਸਾ ਨਹੀਂ ਹੈ, ਇਸ ਲਈ ਉਹ ਦਿੱਲੀ ਦੀਆਂ ਸਰਹੱਦਾਂ ਤੋਂ ਉਦੋਂ ਤੱਕ ਨਹੀਂ ਹਟਣਗੇ ਜਦੋਂ ਤੱਕ ਇਸ ਬਿੱਲ ਨੂੰ ਸੰਸਦ ਵਿਚ ਰੱਦ ਨਹੀਂ ਕੀਤਾ ਜਾਂਦਾ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement