ਦਰਦਨਾਕ ਹਾਦਸਾ: ਵੈਨ ਟੈਂਕਰ ਦੀ ਆਪਸ ਵਿਚ ਹੋਈ ਜ਼ਬਰਦਸਤ ਟੱਕਰ, 5 ਮੌਤਾਂ
Published : Nov 20, 2021, 11:11 am IST
Updated : Nov 20, 2021, 11:11 am IST
SHARE ARTICLE
​Tragic accident
​Tragic accident

ਤਿੰਨ ਲੋਕ ਗੰਭੀਰ ਜ਼ਖਮੀ

 

 

ਅਹਿਮਦਾਬਾਦ: ਗੁਜਰਾਤ ਦੇ ਅਹਿਮਦਾਬਾਦ ਵਿੱਚ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜ਼ਿਲ੍ਹੇ ਦੇ ਵਲਾਨਾ ਪਿੰਡ ਵਿੱਚ ਇੱਕ ਵੈਨ ਅਤੇ ਇੱਕ ਟੈਂਕਰ ਦਰਮਿਆਨ ਹੋਈ ਟੱਕਰ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਜਦਕਿ ਤਿੰਨ ਜ਼ਖ਼ਮੀ ਦੱਸੇ ਜਾ ਰਹੇ ਹਨ। ਪੁਲਿਸ ਮੁਤਾਬਕ ਹਾਦਸਾ ਸਵੇਰੇ ਕਰੀਬ 5 ਵਜੇ ਵਟਾਮਨ ਤੋਂ ਭਾਵਨਗਰ ਨੂੰ ਜੋੜਨ ਵਾਲੀ ਸੜਕ 'ਤੇ ਵਾਪਰਿਆ।

 

 

Tragic accidentTragic accident

 

ਇਸ ਮਾਮਲੇ ਵਿੱਚ ਕੋਠ ਥਾਣੇ ਦੇ ਇੱਕ ਅਧਿਕਾਰੀ ਨੇ ਦੱਸਿਆ, 'ਵੈਨ ਵਿੱਚ ਅੱਠ ਲੋਕ ਸਵਾਰ ਸਨ। ਇਹ ਸਾਰੇ ਆਨੰਦ ਜ਼ਿਲ੍ਹੇ ਦੇ ਖੰਭਾਟ ਜਾ ਰਹੇ ਸਨ। ਵੈਨ ਨੂੰ ਗਲਤ ਸਾਈਡ 'ਤੇ ਚਲਾਇਆ ਜਾ ਰਿਹਾ ਸੀ। ਵਲਾਣਾ ਪਿੰਡ ਨੇੜੇ ਇਕ ਟੈਂਕਰ ਨੇ ਵੈਨ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ,

 

Tragic AccidentTragic Accident

 

ਜਦੋਂਕਿ ਇਕ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਦਮ ਤੋੜ ਦਿੱਤਾ। ਹਾਦਸੇ ਵਿੱਚ ਤਿੰਨ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਨੁਕਸਾਨੀ ਗਈ ਵੈਨ ਤੋਂ ਲਾਸ਼ਾਂ ਨੂੰ ਕੱਢਣ ਲਈ ਕਈ ਘੰਟੇ ਲੱਗ ਗਏ। ਅਧਿਕਾਰੀ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਤਿੰਨਾਂ ਜ਼ਖ਼ਮੀਆਂ ਦਾ ਖੰਭਾਟ ਦੇ ਇੱਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

Location: India, Gujarat, Ahmedabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement