ਦਰਦਨਾਕ ਹਾਦਸਾ: ਮਾਂ ਨਾਲ ਸੜਕ ਪਾਰ ਕਰ ਰਹੇ 7 ਸਾਲਾ ਬੱਚੇ ਨੂੰ ਬੱਸ ਨੇ ਦਰੜਿਆ

By : GAGANDEEP

Published : Nov 20, 2022, 11:47 am IST
Updated : Nov 20, 2022, 11:58 am IST
SHARE ARTICLE
photo
photo

ਹਸਪਤਾਲ 'ਚ ਦਾਖਲ

 

ਪਾਣੀਪਤ : ਹਰਿਆਣਾ ਦੇ ਪਾਣੀਪਤ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਬੱਸ ਸਟੈਂਡ 'ਤੇ ਦਰਦਨਾਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਅਨੁਸਾਰ ਮਾਂ ਨਾਲ ਸੜਕ ਪਾਰ ਕਰ ਰਿਹਾ 7 ਸਾਲਾ ਬੱਚਾ ਬੱਸ ਦੀ ਲਪੇਟ ਵਿਚ ਆ ਗਿਆ। ਬੱਸ ਹੇਠਾਂ ਆਉਣ ਨਾਲ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸਾ ਡਰਾਈਵਰ ਦੀ ਲਾਪਰਵਾਹੀ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ। ਬੱਚੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਮੁੱਢਲੀ ਸਹਾਇਤਾ ਤੋਂ ਬਾਅਦ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਬੱਚੇ ਦੀ ਮਾਂ ਉਪਾਸਨਾ ਨੇ ਦੱਸਿਆ ਕਿ ਉਹ ਪਾਣੀਪਤ ਦੇ ਛੋਟੂ ਰਾਮ ਚੌਕ ਦੀ ਰਹਿਣ ਵਾਲੀ ਹੈ ਅਤੇ ਕਰਨਾਲ ਸਥਿਤ ਆਪਣੇ ਪੇਕੇ ਘਰ ਜਾਣ ਲਈ ਸਵੇਰੇ ਆਪਣੇ ਦੋ ਬੱਚਿਆਂ ਨਾਲ ਬੱਸ ਸਟੈਂਡ 'ਤੇ ਸੜਕ ਪਾਰ ਕਰ ਰਹੀ ਸੀ। ਜਦੋਂ ਉਹ ਸੜਕ ਪਾਰ ਕਰ ਰਹੀ ਸੀ ਤਾਂ ਪਾਣੀਪਤ ਤੋਂ ਅਸੰਧ ਜਾ ਰਹੀ ਪ੍ਰਾਈਵੇਟ ਬੱਸ ਰੁਕੀ ਸੀ।

ਜਦੋਂ ਉਹ ਕਰਾਸ ਕਰਨ ਲੱਗੀ ਤਾਂ ਡਰਾਈਵਰ ਨੇ ਅਚਾਨਕ ਬੱਸ ਸਟਾਰਟ ਕਰ ਦਿੱਤੀ ਅਤੇ ਉਸ ਦੇ ਪਿੱਛੇ ਆ ਰਿਹਾ ਉਸ ਦਾ 7 ਸਾਲਾ ਲੜਕਾ ਲੱਕੀ ਬੱਸ ਦੇ ਅਗਲੇ ਟਾਇਰ ਹੇਠਾਂ ਆ ਗਿਆ। ਟਾਇਰ ਹੇਠਾਂ ਆਉਣ ਕਾਰਨ ਲੱਕੀ ਦੀ ਲੱਤ ਅਤੇ ਗੁਪਤ ਅੰਗ ਸਮੇਤ ਸਰੀਰ 'ਤੇ ਕਈ ਗੰਭੀਰ ਸੱਟਾਂ ਲੱਗੀਆਂ ਹਨ। ਰਾਹਗੀਰਾਂ ਵੱਲੋਂ ਬੱਚੇ ਨੂੰ ਇਲਾਜ ਲਈ ਪਾਣੀਪਤ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬੱਚੇ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ। ਚਾਲਕ ਬੱਸ ਨੂੰ ਬੱਸ ਸਟੈਂਡ ’ਤੇ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਫਿਲਹਾਲ ਮੌਕੇ 'ਤੇ ਪਹੁੰਚੀ ਪੁਲਿਸ ਨੇ ਬੱਸ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Location: India, Haryana, Panipat

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement