ਨਿਊਯਾਰਕ ਦੀਆਂ ਸੜਕਾਂ 'ਤੇ 6 ਫੁੱਟ ਤੱਕ ਜੰਮੀ ਬਰਫ, ਘਰਾਂ ਦੇ ਉੱਪਰ ਵਿਛੀ ਬਰਫ ਦੀ ਚਾਦਰ, 2 ਮੌਤਾਂ

By : GAGANDEEP

Published : Nov 20, 2022, 2:46 pm IST
Updated : Nov 20, 2022, 2:49 pm IST
SHARE ARTICLE
PHOTO
PHOTO

ਡਰਾਈਵਿੰਗ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ ਅਤੇ ਕਈ ਉਡਾਣਾਂ ਰੱਦ ਕਰ ਦਿੱਤੀਆਂ

 

ਅਮਰੀਕਾ ਦੇ ਨਿਊਯਾਰਕ ਸਮੇਤ ਕਈ ਸੂਬਿਆਂ 'ਚ ਭਾਰੀ ਬਰਫਬਾਰੀ ਹੋ ਰਹੀ ਹੈ। ਇਸ ਦਾ ਸਭ ਤੋਂ ਵੱਧ ਅਸਰ ਪੱਛਮੀ ਨਿਊਯਾਰਕ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇੱਥੇ 2 ਲੋਕਾਂ ਦੀ ਮੌਤ ਹੋ ਗਈ ਹੈ। ਕੁਝ ਥਾਵਾਂ 'ਤੇ 6 ਫੁੱਟ ਤੋਂ ਵੱਧ ਬਰਫ ਜੰਮ ਗਈ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ 24 ਘੰਟਿਆਂ 'ਚ ਨਿਊਯਾਰਕ 'ਚ ਜ਼ਿਆਦਾ ਬਰਫਬਾਰੀ ਹੋ ਸਕਦੀ ਹੈ।

ਮੌਸਮ ਵਿਭਾਗ ਨੇ ਭਾਰੀ ਬਰਫਬਾਰੀ ਨੂੰ ਲੈ ਕੇ ਅਲਰਟ ਕੀਤਾ ਹੈ ਅਤੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਅਮਰੀਕਾ ਦੀਆਂ ਕਈ ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ। ਡਰਾਈਵਿੰਗ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ ਅਤੇ ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਸਨ।

ਪੱਛਮੀ ਨਿਊਯਾਰਕ ਦੇ ਕਈ ਇਲਾਕਿਆਂ 'ਚ ਬਚਾਅ ਟੀਮਾਂ ਦਿਨ-ਰਾਤ ਕੰਮ ਕਰ ਰਹੀਆਂ ਹਨ। ਹੁਣ ਤੱਕ ਇੱਥੇ 280 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 1600 ਲੋਕ ਬਿਨਾਂ ਬਿਜਲੀ ਤੋਂ ਰਹਿ ਰਹੇ ਹਨ। ਸਰਕਾਰੀ ਕਰਮਚਾਰੀ ਬਰਫ਼ਬਾਰੀ ਵਾਲੇ ਇਲਾਕਿਆਂ ਵਿੱਚ ਸੜਕਾਂ ਅਤੇ ਮਹੱਤਵਪੂਰਨ ਥਾਵਾਂ ਤੋਂ ਬਰਫ਼ ਸਾਫ਼  ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement