ਠੰਡ ਅਤੇ ਬਾਰਿਸ਼ ਹੋਣ ਨੂੰ ਲੈ ਕੇ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ !
Published : Dec 20, 2019, 11:18 am IST
Updated : Dec 20, 2019, 11:18 am IST
SHARE ARTICLE
Photo
Photo

ਸੜਕੀ ਅਵਾਜਾਈ ਅਤੇ ਰੇਲ ਦੀ ਰਫ਼ਤਾਰ 'ਤੇ ਵੀ ਪੈ ਰਿਹਾ ਹੈ ਅਸਰ

ਨਵੀਂ ਦਿੱਲੀ : ਪਹਾੜੀ ਇਲਾਕਿਆਂ ਵਿਚ ਹੋ ਰਹੀ ਬਰਫਬਾਰੀ ਦੇ ਕਾਰਨ ਮੈਦਾਨੀਂ ਇਲਾਕਿਆਂ ਵਿਚ ਠੰਡ ਵੱਧ ਗਈ ਹੈ। ਉੱਤਰ ਭਾਰਤ ਦੇ ਇਲਾਕਿਆਂ ਵਿਚ ਠੰਡੀ ਹਵਾਵਾਂ ਅਤੇ ਧੰਦ ਨੇ ਲੋਕਾਂ ਨੂੰ ਠਾਰ ਦਿੱਤਾ ਹੈ। ਜਿਸ ਕਰਕੇ ਸੜਕੀ ਅਵਾਜਾਈ ਅਤੇ ਰੇਲ ਦੀ ਰਫ਼ਾਤਰ ਦੀ ਗਤੀ ਵੀ ਘੱਟ ਗਈ ਹੈ। ਮੌਸਮ ਵਿਭਾਗ ਦਾ ਦਾਅਵਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਉੱਤਰ ਭਾਰਤ ‘ਚ ਤਾਪਮਾਨ ਹੋਰ ਘੱਟ ਸਕਦਾ ਹੈ।

PhotoPhoto

ਮੌਸਮ ਵਿਭਾਗ ਨੇ ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿਚ ਹਲਕੇ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਵੀ ਜਤਾਈ ਹੈ। ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਘੰਟਿਆ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿਚ ਠੰਡ ਹੋਰ ਵੀ ਵੱਧ ਸਕਦੀ ਹੈ।

PhotoPhoto

ਮੌਸਮ ਵਿਭਾਗ ਅਨੁਸਾਰ ਦਿੱਲੀ ਵਿਚ ਵੀਰਵਾਰ ਦੀ ਸਵੇਰ ਸੀਜਨ ਦੀ ਸੱਭ ਤੋਂ ਠੰਡੀ ਸਵੇਰ ਰਹੀ ਹੈ। ਇੱਥੋ ਦਾ ਘੱਟੋਂ-ਘੱਟ ਤਾਪਮਾਨ 5.2 ਡਿਗਰੀ ਸੀ। ਉੱਤਰ ਤੋਂ ਮੱਧ ਭਾਰਤ ਤੱਕ ਸ਼ੀਤ ਲਹਿਰ ਦਾ ਪ੍ਰਕੋਪ ਜਾਰੀ ਹੈ।

PhotoPhoto

ਉੱਥੇ ਹੀ ਮੌਸਮ ਵਿਭਾਗ ਦੇ ਇਕ ਅਧਿਕਾਰੀ ਦਾ ਕਹਿਣਾ ਹੈ ਕਿ ਬੀਤੇ ਦਿਨੀਂ -14.4 ਡਿਗਰੀ ਸੈਲਸੀਅਸ ਤਾਪਮਾਨ ਨਾਲ ਦਰਾਸ ਲੱਦਾਖ ਦਾ ਸੱਭ ਤੋਂ ਠੰਡਾ ਇਲਾਕਾ ਰਿਹਾ ਹੈ। ਬੀਤੀ ਰਾਤ ਇੱਥੇ ਦਾ ਤਾਪਮਾਨ -27.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

Location: India, Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement