ਦੋ ਦਿਨ ਪਹਿਲਾਂ ਦਿੱਲੀ ਮੋਰਚੇ ਤੋਂ ਵਾਪਸ ਆਏ ਕਿਸਾਨ ਨੇ ਜ਼ਹਿਰ ਨਿਘਲ ਕੇ ਕੀਤੀ ਖੁਦਕੁਸ਼ੀ
Published : Dec 20, 2020, 3:52 pm IST
Updated : Dec 20, 2020, 3:55 pm IST
SHARE ARTICLE
farmer
farmer

ਇਸ ਅੰਦੋਲਨ ਵਿਚ ਹੁਣ ਤੱਕ 31 ਕਿਸਾਨਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ।

ਬਠਿੰਡਾ: ਦਿੱਲੀ ਵਿਚ ਕਿਸਾਨਾਂ ਵਲੋਂ  ਖੇਤੀ ਕਨੂੰਨਾਂ ਦੇ ਖਿਲਾਫ ਕਿਸਾਨ ਦਾ ਧਰਨਾ ਲਗਾਤਾਰ ਜਾਰੀ ਹੈ। ਇਸ ਵਿਚਕਾਰ ਅੱਜ ਹੁਣ ਇੱਕ ਹੋਰ ਨੌਜਵਾਨ ਕਿਸਾਨ ਨੇ ਜ਼ਹਿਰ ਨਿਘਲ ਕੇ ਖੁਦਕੁਸ਼ੀ ਕਰ ਲਈ। ਦੱਸ ਦੇਈਏ ਕਿ ਇਹ ਘਟਨਾ ਜ਼ਿਲ੍ਹਾ ਬਠਿੰਡਾ ਦੇ ਰਾਮਪੁਰਾ ਫੂਲ ਦੀ ਹੈ। ਇਹ ਮ੍ਰਿਤਕ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਸੀ ਤੇ ਦੋ ਦਿਨ ਪਹਿਲਾਂ ਹੀ ਦਿੱਲੀ ਮੋਰਚੇ ਤੋਂ ਵਾਪਸ ਪਰਤਿਆ ਸੀ।

farmer

ਇਸ ਮਾਮਲੇ ਵਿਚ ਮੌਕੇ ਤੇ ਪਹੁੰਚ ਕੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲਿਆ ਤੇ ਪੋਸਟਮਾਰਟਮ ਲਈ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ 22 ਸਾਲਾ ਗੁਰਲਾਭ ਸਿੰਘ ਵਾਸੀ ਦਿਆਲਪੁਰ ਵਜੋਂ ਹੋਈ ਹੈ। 18 ਦਸੰਬਰ ਨੂੰ ਹੀ ਉਹ ਘਰ ਵਾਪਸ ਆਇਆ ਸੀ। ਮਿਲੀ ਜਾਣਕਾਰੀ ਤੋਂ ਪਤਾ ਚਲਿਆ ਹੈ ਕਿ ਗੁਰਲਾਭ ਇੱਕ ਛੋਟਾ ਕਿਸਾਨ ਸੀ ਤੇ ਉਸਦੇ ਸਿਰ ਤੇ ਛੇ ਲੱਖ ਰੁਪਏ ਦੇ ਕਰੀਬ ਕਰਜ਼ਾ ਸੀ।

farmer

ਜ਼ਿਕਰਯੋਗ ਹੈ ਕਿ ਇਸ ਅੰਦੋਲਨ ਵਿਚ ਹੁਣ ਤੱਕ 31 ਕਿਸਾਨਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ। ਪਰ ਤਮਾਮ ਮੁਸ਼ਕਲਾਂ ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ  ਡਟੇ ਹੋਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement