ਸੁਪਰੀਮ ਕੋਰਟ ਨੇ ਫਿਰ ਪ੍ਰਗਟਾਈ ਡੱਲੇਵਾਲ ਦੀ ਸਿਹਤ ਪ੍ਰਤੀ ਚਿੰਤਾ
Published : Dec 20, 2024, 4:33 pm IST
Updated : Dec 20, 2024, 6:51 pm IST
SHARE ARTICLE
photo
photo

ਕਿਹਾ- ਪੰਜਾਬ ਸਰਕਾਰ ਡੱਲੇਵਾਲ ਦੀ ਸਿਹਤ ਵੱਲ ਰੱਖੇ ਧਿਆਨ ਤੇ ਲੋੜ ਪੈਣ ਉਤੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਜਾਵੇ।

ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ 'ਤੇ 25 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ 'ਚ ਅੱਜ  ਲਗਾਤਾਰ ਤੀਜੇ ਦਿਨ ਵੀ ਸੁਣਵਾਈ ਹੋਈ। ਇੱਥੇ ਪੰਜਾਬ ਸਰਕਾਰ ਦੇ ਅਟਾਰਨੀ ਜਨਰਲ (ਏਜੀ) ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਅਪਡੇਟ ਕੀਤੀ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ। 

ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਨੂੰ ਸਾਹਮਣੇ ਵਾਲੇ ਪਾਸੇ ਬਣੇ ਅਸਥਾਈ ਹਸਪਤਾਲ ਵਿੱਚ ਸ਼ਿਫਟ ਕੀਤਾ ਜਾਵੇ। ਇਸ 'ਤੇ ਸਰਕਾਰੀ ਵਕੀਲ ਦਾ ਕਹਿਣਾ ਹੈ ਕਿ ਕਿਸਾਨ ਆਗੂ ਦੇ ਸਾਰੇ ਟੈਸਟ ਹੋ ਚੁੱਕੇ ਹਨ। ਉਨ੍ਹਾਂ ਦੀ ਸਿਹਤ ਅਜੇ ਸਥਿਰ ਹੈ। ਇਨ੍ਹਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਤੇ ਕਿਸਾਨਾਂ ਦੀ ਮਨਜ਼ੂਰੀ ਨਾਲ ਸ਼ਿਫ਼ਟ ਕੀਤਾ ਜਾਵੇਗਾ।

ਸੁਪਰੀਮ ਕੋਰਟ ਨੇ ਕਿਹਾ ਕਿ ਮੈਡੀਕਲ ਰਿਪੋਰਟ ਮੁਤਾਬਕ ਡੱਲੇਵਾਲ ਦੀ ਹਾਲਤ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ। ਉਨ੍ਹਾਂ ਨੂੰ ਅਸਥਾਈ ਹਸਪਤਾਲ ਕਿਉਂ ਨਹੀਂ ਭੇਜਿਆ ਜਾ ਸਕਦਾ? ਉਨ੍ਹਾਂ ਦੀ ਸਿਹਤ ਦੀ ਸਥਿਰ ਸਥਿਤੀ ਨੂੰ ਯਕੀਨੀ ਬਣਾਉਣਾ ਪੰਜਾਬ ਦੀ ਜ਼ਿੰਮੇਵਾਰੀ ਹੈ। ਜੇਕਰ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਦੀ ਲੋੜ ਹੈ ਤਾਂ ਅਧਿਕਾਰੀ ਫੈਸਲਾ ਲੈਣਗੇ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜਨਵਰੀ ਨੂੰ ਹੋਵੇਗੀ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement