ਐਚ ਐਸ ਫੂਲਕਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Published : Jan 21, 2020, 10:43 am IST
Updated : Jan 21, 2020, 11:00 am IST
SHARE ARTICLE
File Photo
File Photo

ਦਿੱਲੀ ਦੀ ਅਦਾਲਤ ਨੇ 1984 ਕਤਲੇਆਮ ਨਾਲ ਜੁੜੇ ਵੱਖ ਵੱਖ ਮਾਮਲਿਆਂ ਵਿਚ ਪੈਰਵਾਈ ਕਰ ਰਹੇ ਸੀਨੀਅਰ ਵਕੀਲ ਐਚ ਐਸ ਫੂਲਕਾ ਨੂੰ ਦਸਿਆ ਕਿ ਜੱਜ ਨੂੰ ਚਿੱਠੀ ਮਿਲੀ

ਨਵੀਂ ਦਿੱਲੀ : ਦਿੱਲੀ ਦੀ ਅਦਾਲਤ ਨੇ 1984 ਕਤਲੇਆਮ ਨਾਲ ਜੁੜੇ ਵੱਖ ਵੱਖ ਮਾਮਲਿਆਂ ਵਿਚ ਪੈਰਵਾਈ ਕਰ ਰਹੇ ਸੀਨੀਅਰ ਵਕੀਲ ਐਚ ਐਸ ਫੂਲਕਾ ਨੂੰ ਦਸਿਆ ਕਿ ਜੱਜ ਨੂੰ ਚਿੱਠੀ ਮਿਲੀ ਹੈ ਜਿਸ ਵਿਚ ਉਸ ਨੂੰ (ਫੂਲਕਾ) ਨੂੰ ਜਾਨੋਂ ਮਾਰਨ ਦੀ ਧਮਕੀ ਦਿਤੀ ਗਈ ਹੈ।

HS PhoolkaHS Phoolka

ਅਦਾਲਤ ਦੇ ਸੂਤਰਾਂ ਨੇ ਦਸਿਆ ਕਿ ਮੁੱਖ ਮੈਟਰੋਪਾਲੀਟਨ ਮੈਜਿਸਟਰੇਟ ਹਰਜੋਤ ਸਿੰਘ ਭੱਲਾ ਨੇ ਸੀਬੀਆਈ ਨੂੰ ਮਾਮਲੇ ਵਿਚ 11 ਫ਼ਰਵਰੀ ਤਕ ਜਵਾਬ ਦੇਣ ਲਈ ਕਿਹਾ ਹੈ।

Jagdish TytlerJagdish Tytler

ਅਦਾਲਤ ਕਤਲੇਆਮ ਨਾਲ ਜੁੜੇ ਮਾਮਲੇ ਵਿਚ ਸੁਣਵਾਈ ਕਰ ਰਹੀ ਸੀ ਜਿਸ ਵਿਚ ਕਾਂਗਰਸ ਆਗੂ ਜਗਦੀਸ਼ ਟਾਇਟਲਰ ਮੁਲਜ਼ਮ ਹੈ। ਸੀਬੀਆਈ ਇਸ ਮਾਮਲੇ ਵਿਚ ਟਾਇਟਲਰ ਨੂੰ ਤਿੰਨ ਵਾਰ ਕਲੀਨ ਚਿੱਟ ਦੇ ਚੁੱਕੀ ਹੈ

H. S. PhoolkaH. S. Phoolka

ਪਰ ਅਦਾਲਤ ਨੇ ਸੀਬੀਆਈ ਨੂੰ ਮਾਮਲੇ ਵਿਚ ਅਗਲੇਰੀ ਜਾਂਚ ਕਰਨ ਦਾ ਹੁਕਮ ਦਿਤਾ ਸੀ। ਧਮਕੀ ਬਾਰੇ ਫੂਲਕਾ ਨੇ ਕਿਹਾ, 'ਇਹ ਚੀਜ਼ਾਂ ਮੈਨੂੰ ਡੇਗ ਨਹੀਂ ਸਕਣਗੀਆਂ। 35 ਸਾਲ ਦੀ ਲੜਾਈ ਦੌਰਾਨ ਇਸ ਤਰ੍ਹਾਂ ਦੀਆਂ ਧਮਕੀਆਂ ਮੈਨੂੰ ਕਈ ਵਾਰ ਮਿਲੀਆਂ ਹਨ।' 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement