ਕੈਨੇਡਾ ਤੋਂ ਆਈ ਪੰਜਾਬ ਦੀ ਕਿਸਾਨ ਦੀ ਧੀ ਨੇ ਕਿਸਾਨਾਂ ਦਾ ਕੀਤਾ ਸਮਰਥਨ
Published : Jan 21, 2021, 9:30 pm IST
Updated : Jan 21, 2021, 9:30 pm IST
SHARE ARTICLE
farmer protest
farmer protest

ਕਿਹਾ ਦੇਸ਼ ਦੇ ਮਿਹਨਤੀ ਕਿਸਾਨਾਂ ਦੀ ਸਰਕਾਰ ਨੇ ਮਦਦ ਤਾਂ ਕੀ ਕਰਨੀ ਸੀ ਉਲਟਾ ਉਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲੱਗੀ ਹੋਈ ਹੈ ।

ਨਵੀਂ ਦਿੱਲੀ, ( ਸੈਸਵ ਨਾਗਰਾ ) : ਕੈਨੇਡਾ ਤੋਂ ਆਈ ਕਿਸਾਨ ਦੀ ਧੀ ਨੇ ਦਿੱਲੀ ਬਾਰਡਰ ‘ਤੇ ਕਿਸਾਨਾਂ ਦੇ ਸਮਰਥਨ ਵਿਚ ਬੋਲਦਿਆਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਬਦੌਲਤ ਅਸੀਂ ਅੱਜ ਅਸੀਂ ਵਿਦੇਸ਼ਾਂ ਵਿੱਚ ਪੜ੍ਹ ਰਹੇ ਹਾਂ, ਉਨ੍ਹਾਂ ਕਿਸਾਨਾਂ ਨੂੰ ਹੀ ਸਰਕਾਰ ਖ਼ਤਮ ਕਰਨ ਲੱਗੀ ਹੈ । ਦੇਸ਼ ਦਾ ਕਿਸਾਨ ਪਹਿਲਾਂ ਹੀ ਖੁਦਕੁਸੀਆਂ ਕਰ ਰਹੇ ਹਨ । 

photophotoਕੈਨੇਡਾ ਤੋਂ ਵਾਪਸ ਪਰਤੀ ਕਿਸਾਨ ਦੀ ਧੀ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਖ਼ੁਸ਼ਹਾਲ ਸੂਬਾ ਹੈ , ਪੰਜਾਬ ਦੇ ਕਿਸਾਨ ਮਿਹਨਤੀ ਹਨ , ਉਨ੍ਹਾਂ ਦੀ ਮਿਹਨਤ ਦੇ ਚਰਚੇ ਦੇਸ਼ਾਂ ਵਿਦੇਸ਼ਾਂ ਵਿਚ ਖ਼ੂਬ ਚੱਲ ਰਹੇ ਹਨ ,ਦੇਸ਼ ਦੇ ਮਿਹਨਤੀ ਕਿਸਾਨਾਂ ਦੀ ਸਰਕਾਰ ਨੇ ਮਦਦ ਤਾਂ ਕੀ ਕਰਨੀ ਸੀ ਉਲਟਾ ਉਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲੱਗੀ ਹੋਈ ਹੈ ।

photophotoਉਨ੍ਹਾਂ ਕਿਹਾ ਕਿ ਮੈਂ ਇੱਕ ਕਿਸਾਨ ਦੀ ਧੀ ਹਾਂ, ਕੈਨੇਡਾ ਵਿਚ ਪੜ੍ਹਾਈ ਕਰ ਰਹੀ ਹਾਂ , ਮੈਨੂੰ ਲੱਗਿਆ ਕਿ ਮੈਂ ਕਿਸਾਨੀ ਸੰਘਰਸ਼ ਵਿਚ ਆਪਣਾ ਯੋਗਦਾਨ ਪਾਵਾਂ, ਇਸ ਲਈ ਮੈਂ ਅੰਦੋਲਨ ਵਿਚ ਆਪਣਾ ਯੋਗਦਾਨ ਪਾਉਣ ਆਈ ਹਾਂ , ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੈ, ਸਰਕਾਰ ਕਾਲੇ ਕਾਨੂੰਨ ਬਣਾਕੇ ਦੇਸ਼ ਨੂੰ ਕਮਜੋਰ ਕਰਨਾ ਚਹੁੰਦੀ ਹੈ । ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੀ ਕਿਸਾਨ ਖ਼ਿਲਾਫ਼ ਬਣਾਏ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰ ਦੇਵੋ ਤਾਂ ਜੋ ਕੜਾਕੇ ਦੀ ਠੰਢ ਵਿੱਚ ਸੰਘਰਸ਼ ਕਰ ਰਹੇ ਕਿਸਾਨ ਆਪਣੇ ਘਰਾਂ ਨੂੰ ਸੁੱਖੀ ਸਾਂਦੀ ਵਾਪਸ ਜਾ ਸਕਣ ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement