ਬੱਸ ਅਤੇ ਵੈਨ ਦੀ ਟੱਕਰ ਵਿਚ 5 ਲੋਕਾਂ ਦੀ ਮੌਤ, 7 ਲੋਕ ਹੋਏ ਗੰਭੀਰ
Published : Feb 21, 2026, 11:12 am IST
Updated : Feb 21, 2026, 1:38 pm IST
SHARE ARTICLE
Madhya Pradesh Accident News
Madhya Pradesh Accident News

ਮੱਧ ਪ੍ਰਦੇਸ਼ ਦੇ ਭਿੰਡ ਵਿੱਚ ਰਾਸ਼ਟਰੀ ਰਾਜਮਾਰਗ 'ਤੇ ਵਾਪਰਿਆ ਹਾਦਸਾ

Madhya Pradesh Accident News: ਮੱਧ ਪ੍ਰਦੇਸ਼ ਦੇ ਭਿੰਡ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਬੱਸ ਅਤੇ ਇੱਕ ਵੈਨ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਟੱਕਰ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਗੰਭੀਰ ਜ਼ਖ਼ਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵੈਨ ਪੂਰੀ ਤਰ੍ਹਾਂ ਕੁਚਲੀ ਗਈ ਅਤੇ ਉਸ ਵਿੱਚ ਸਵਾਰ ਲੋਕ ਅੰਦਰ ਹੀ ਫਸ ਗਏ।

ਇਹ ਹਾਦਸਾ ਗੋਹੜ ਚੌਰਾਹਾ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਛਿਮਕਾ ਪਿੰਡ ਤੜਕੇ 2:30 ਵਜੇ ਵਾਪਰਿਆ। ਗੋਹੜ ਚੌਰਾਹਾ ਪੁਲਿਸ ਸਟੇਸ਼ਨ ਦੇ ਇੰਚਾਰਜ ਮਨੀਸ਼ ਧਾਕੜ ਦੇ ਅਨੁਸਾਰ, ਈਕੋ ਵੈਨ ਯਾਤਰੀਆਂ ਨੂੰ ਲੈ ਕੇ ਗਵਾਲੀਅਰ ਤੋਂ ਭਿੰਡ ਜਾ ਰਹੀ ਸੀ। ਜਦੋਂ ਕਿ ਬੱਸ ਭਿੰਡ ਤੋਂ ਗਵਾਲੀਅਰ ਜਾ ਰਹੀ ਸੀ ਕਿ ਰਸਤੇ ਵਿਚ ਇਹ ਹਾਦਸਾ ਵਾਪਰ ਗਿਆ।

ਹਾਦਸੇ ਵਿੱਚ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ 2 ਨੇ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ। ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਗਵਾਲੀਅਰ ਲਿਜਾਇਆ ਗਿਆ। ਇਸ ਸਮੇਂ ਉਨ੍ਹਾਂ ਦਾ ਗਵਾਲੀਅਰ ਵਿੱਚ ਇਲਾਜ ਚੱਲ ਰਿਹਾ ਹੈ।

Location: India, Madhya Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement