ਕੋਰੋਨਾ ਵਾਇਰਸ : ਸ਼੍ਰੋਮਣੀ ਕਮੇਟੀ ਨੇ ਦਿੱਤੇ ਸੰਗਤਾਂ ਨੂੰ ਖਾਸ ਨਿਰਦੇਸ਼
Published : Mar 21, 2020, 12:10 pm IST
Updated : Mar 21, 2020, 12:10 pm IST
SHARE ARTICLE
File Photo
File Photo

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨੂੰ ਸਾਵਧਾਨੀਆਂ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ

ਅੰਮ੍ਰਿਤਸਰ- ਪੂਰੀ ਦੁਨੀਆ 'ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ ਕਰਨ ਦੇ ਖਾਸ ਨਿਰਦੇਸ਼ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਬੇਸ਼ੱਕ ਵਿਸ਼ਵ ਭਰ 'ਚ ਫੈਲੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੇ ਮਨੁੱਖੀ ਜੀਵਨ 'ਤੇ ਇਕ ਤਰ੍ਹਾਂ ਨਾਲ ਰੋਕ ਲਗਾ ਦਿੱਤੀ ਹੈ

Corona VirusCorona Virus

ਪਰ ਵਿਸ਼ਵ ਮਨੁੱਖ ਦੀ ਆਸਥਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਸੰਗਤ ਲਈ ਰੋਕ ਨਹੀਂ ਲਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਸਮੱਸਿਆ ਕਾਰਨ ਸ੍ਰੀ ਹਰਿਮੰਦਰ ਸਾਹਿਬ ਸਮੇਤ ਹਰ ਗੁਰਦੁਆਰਾ ਸਾਹਿਬ ਅੰਦਰ ਸੰਗਤ ਲਈ ਸੁਚੇਤ ਹੋ ਕੇ ਕਾਰਜ ਕੀਤੇ ਜਾ ਰਹੇ ਹਨ ਅਤੇ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ।

File PhotoFile Photo

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨੂੰ ਸਾਵਧਾਨੀਆਂ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਵੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਕਿ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ, ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਸਟਾਫ ਨੂੰ ਵੀ ਬਦਲਵੇਂ ਪ੍ਰਬੰਧਾਂ ਮੁਤਾਬਕ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ।

Corona VirusCorona Virus

ਇਸ ਨੂੰ ਲੈ ਕੇ ਸ਼ਰਧਾਲੂਆਂ ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ। ਸ਼ਰਧਾਲੂਆਂ ਦੀ ਮੁੱਢਲੀ ਜਾਂਚ ਲਈ ਹਰ ਗੁਰਦੁਆਰਾ ਸਾਹਿਬ ਦੇ ਮੈਨੇਜਰਾਂ ਨੂੰ ਕਿਹਾ ਗਿਆ ਹੈ ਅਤੇ ਇਸ ਦੇ ਨਾਲ ਹੀ ਸੈਨੇਟਾਈਜ਼ਰ ਆਦਿ ਸਬੰਧੀ ਵੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸੰਗਤਾਂ ਦੀ ਮੁੱਢਲੀ ਜਾਂਚ ਲਈ ਮੈਡੀਕਲ ਟੀਮਾਂ ਲਾਈਆਂ ਗਈਆਂ ਹਨ।

File PhotoFile Photo

ਇਸ 'ਚ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਸਟਾਫ ਵੀ ਕਾਰਜ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਪਲਾਜ਼ਾ ਵਾਲੇ ਪਾਸੇ ਦੇ ਪ੍ਰਵੇਸ਼ ਦੁਆਰ ਤੇ ਇਹ ਲਾਜ਼ਮੀ ਕੀਤਾ ਗਿਆ ਹੈ ਅਤੇ ਹੁਣ ਸਰਾਵਾਂ ਵਾਲੇ ਪਾਸੇ ਵੀ ਮੈਡੀਕਲ ਟੀਮਾਂ ਲਾਜ਼ਮੀ ਕੀਤੀਆਂ ਗਈਆਂ ਹਨ।

Corona VirusCorona Virus

ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਾਲੇ ਪਾਸੇ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਨਜ਼ਦੀਕ ਮੈਡੀਕਲ ਚੈੱਕਅਪ ਚੱਲ ਰਿਹਾ ਹੈ ਕਿ ਜੇਕਰ ਕਿਸੇ ਸ਼ਰਧਾਲੂ ਨੂੰ ਕੋਈ ਲੋੜ ਪਵੇਗੀ ਤਾਂ ਉਸ ਲਈ ਮੈਡੀਕਲ ਵੈਨਾਂ ਦੀ ਸਹੂਲਤ ਵੀ ਲਗਾਤਾਰ ਤਿਆਰ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement