Delhi excise policy case: CM ਅਰਵਿੰਦ ਕੇਜਰੀਵਾਲ ਨੇ ਮੁੜ ਕੀਤਾ ਹਾਈ ਕੋਰਟ ਦਾ ਰੁਖ
Published : Mar 21, 2024, 10:47 am IST
Updated : Mar 21, 2024, 12:47 pm IST
SHARE ARTICLE
Delhi Excise Policy Case: Arvind Kejriwal moves fresh plea in Delhi HC
Delhi Excise Policy Case: Arvind Kejriwal moves fresh plea in Delhi HC

ਪਟੀਸ਼ਨ ਵਿਚ ਕਿਹਾ, ਜਾਂਚ ਵਿਚ ਸਹਿਯੋਗ ਕਰਨ ਲਈ ਤਿਆਰ ਪਰ ED ਨੂੰ ਗ੍ਰਿਫ਼ਤਾਰੀ ਕਰਨ ਤੋਂ ਰੋਕਿਆ ਜਾਵੇ

Delhi Excise Policy Case: ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਜਾਂਚ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ ਅਤੇ ਏਜੰਸੀ ਨੂੰ ਸਹਿਯੋਗ ਦੇਣਾ ਚਾਹੁੰਦੇ ਹਨ ਪਰ ਉਨ੍ਹਾਂ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਵਿਰੁਧ ਦੰਡਕਾਰੀ ਕਾਰਵਾਈ ਨਾ ਕੀਤੀ ਜਾਵੇ।

ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ ਹੈ ਅਤੇ ਇਲਜ਼ਾਮ ਲਗਾਇਆ ਹੈ ਕਿ ਈਡੀ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਚਾਹੁੰਦਾ ਹੈ।

ਆਮ ਆਦਮੀ ਪਾਰਟੀ (ਆਪ) ਦੇ ਆਗੂ ਆਤਿਸ਼ੀ ਨੇ ਇਕ ਵੀਡੀਉ ਸੰਦੇਸ਼ ਵਿਚ ਦੋਸ਼ ਲਗਾਇਆ, “ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਈਡੀ ਦੀ ਜਾਂਚ ਵਿਚ ਸ਼ਾਮਲ ਹੋ ਕੇ ਏਜੰਸੀ ਨਾਲ ਸਹਿਯੋਗ ਕਰਨਾ ਚਾਹੁੰਦੇ ਹਨ। ਪਰ, ਸਾਡਾ ਮੰਨਣਾ ਹੈ ਕਿ ਈਡੀ ਇਕ ਸੁਤੰਤਰ ਏਜੰਸੀ ਨਹੀਂ ਹੈ। ਇਸ ਦੀ ਜਾਂਚ ਨਹੀਂ ਕਰਨਾ ਚਾਹੁੰਦੇ। ਇਹ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਸਿਆਸੀ ਸੰਦ ਹੈ”।

ਉਨ੍ਹਾਂ ਕਿਹਾ, “ਈਡੀ ਕੇਜਰੀਵਾਲ ਨੂੰ ਸੰਮਨ ਭੇਜ ਕੇ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ। ਜੇਕਰ ਈਡੀ ਦੇ ਇਰਾਦੇ ਸਾਫ਼ ਹਨ ਤਾਂ ਏਜੰਸੀ ਨੂੰ ਅਦਾਲਤ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਨਹੀਂ ਕਰੇਗੀ । ਦਿੱਲੀ ਦੇ ਮੰਤਰੀ ਨੇ ਦੋਸ਼ ਲਾਇਆ ਕਿ ਜਾਂਚ ਏਜੰਸੀ ਦਾ ਉਦੇਸ਼ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਅਤੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਤੋਂ ਰੋਕਣਾ ਹੈ।

(For more Punjabi news apart from Delhi Excise Policy Case: Arvind Kejriwal moves fresh plea in Delhi HC, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement