ਤਾਲਾਬੰਦੀ ਦੌਰਾਨ ਘਰੇਲੂ ਹਿੰਸਾ ’ਤੇ ਕਾਬੂ ਪਾਉਣ ਦੇ ਫ਼ੈਸਲਿਆਂ ’ਤੇ ਅਮਲ ਹੋਵੇ : ਅਦਾਲਤ
Published : Apr 21, 2020, 8:12 am IST
Updated : May 4, 2020, 3:04 pm IST
SHARE ARTICLE
File Photo
File Photo

ਦਿੱਲੀ ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਨਿਰਦੇਸ਼ ਦਿਤਾ ਹੈ ਕਿ ਕੋਵਿਡ-19 ਤਾਲਾਬੰਦੀ ਦੌਰਾਨ ਘਰੇਲੂ ਹਿੰਸਾ ’ਤੇ ਰੋਕ ਲਾਉਣ ਅਤੇ ਔਰਤਾਂ ਨੂੰ ਸੁਰੱਖਿਆ

ਨਵੀਂ ਦਿੱਲੀ, 20 ਅਪ੍ਰੈਲ : ਦਿੱਲੀ ਹਾਈ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਨਿਰਦੇਸ਼ ਦਿਤਾ ਹੈ ਕਿ ਕੋਵਿਡ-19 ਤਾਲਾਬੰਦੀ ਦੌਰਾਨ ਘਰੇਲੂ ਹਿੰਸਾ ’ਤੇ ਰੋਕ ਲਾਉਣ ਅਤੇ ਔਰਤਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਤਰੀਕਿਆਂ ਬਾਬਤ ਉੱਚ ਪਧਰੀ ਬੈਠਕ ਕਰੇ। ਜੱਜ ਜੇ ਆਰ ਮਿੱਡਾ ਅਤੇ ਜੱਜ ਜੋਤੀ ਸਿਘ ਦੇ ਬੈਂਚ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਨਿਰਦੇਸ਼ ਦਿਤਾ ਕਿ ਉਹ ਇਸ ਸਬੰਧ ਵਿਚ ਤਿੰਨ ਦਿਨਾਂ ਅੰਦਰ ਫ਼ੈਸਲਾ ਕਰੇ ਅਤੇ ਘਰੇਲੂ ਹਿੰਸਾ ਪੀੜਤਾਂ ਦੀ ਰਾਖੀ ਕਰਨ ਲਈ ਜ਼ਰੂਰੀ ਕਦਮਾਂ ਅਤੇ ਫ਼ੈਸਲਿਆਂ ’ਤੇ ਤੁਰਤ ਅਮਲ ਕੀਤਾ ਜਾਵੇ। ਅਦਾਲਤ ਨੇ 18 ਅਪ੍ਰੈਲ ਨੂੰ ਦਾਖ਼ਲ ਗ਼ੈਰ ਸਰਕਾਰੀ ਸੰਸਥਾ ਦੀ ਪਟੀਸ਼ਨ ’ਤੇ  ਇਹ ਫ਼ੈਸਲਾ ਕੀਤਾ। ਇਹ ਹੁਕਮ ਐਤਵਾਰ ਰਾਤ ਅਦਾਲਤ ਦੀ ਵੈਬਸਾਈਟ ’ਤੇ ਅਪਲੋਡ ਕੀਤਾ ਗਿਆ।

File photoFile photo

ਪਟੀਸ਼ਨ ਵਿਚ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਦੇਸ਼ ਵਿਚ ਲਾਗੂ ਤਾਲਾਬੰਦੀ ਵਿਚਾਲੇ ਹੋ ਰਹੀ ਘਰੇਲੂ ਹਿੰਸਾ ਅਤੇ ਬਾਲ ਅਤਿਆਚਾਰ ਦੀਆਂ ਘਟਨਾਵਾਂ ’ਤੇ ਰੋਕ ਲਾਉਣ ਲਈ ਫ਼ੌਰੀ ਕਦਮ ਚੁੱਕੇ ਜਾਣ ਦਾ ਹੁਕਮ ਦੇਣ ਦੀ ਬੇਨਤੀ ਕੀਤੀ ਗਈ ਸੀ। ਪਟੀਸ਼ਨ ’ਤੇ ਸੁਣਵਾਈ ਦਿੱਲੀ ਸਰਕਾਰ ਅਤੇ ਦਿੱਲੀ ਮਹਿਲਾ ਕਮਿਸ਼ਨ ਨੇ ਅਦਾਲਤ ਨੂੰ ਕਿਹਾ ਸੀ ਕਿ ਘਰੇਲੂ ਹਿੰਸਾ ਅਤੇ ਬਾਲ ਅਤਿਆਚਾਰ ਦੇ ਪੀੜਤਾਂ ਦੀ ਸੁਰੱਖਿਆ ਲਈ ਪਹਿਲਾਂ ਹੀ ਕਈ ਤਰੀਕੇ ਹਨ। ਇਹ ਪਟੀਸ਼ਨ ਆਲ ਇੰਡੀਆ ਕਾਊਂਸਲ ਆਫ਼ ਹਿਊਮਨ ਰਾਈਟਸ, ਲਿਬਰਟੀਜ਼ ਐਂਡ ਸੋਸ਼ਲ ਜਸਟਿਸ ਨਾਮਕ ਜਥੇਬੰਦੀ ਨੇ ਦਾਖ਼ਲ ਕੀਤੀ ਸੀ।     (ਏਜੰਸੀ) 
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement