ਪਰਵਾਸੀ ਕਾਮਿਆਂ ਦੀਆਂ ਸ਼ਰਨ ਵਾਲੀਆਂ ਥਾਵਾਂ ਦਾ ਰੋਜ਼ ਹੋਵੇ ਨਿਰੀਖਣ : ਸੁਪਰੀਮ ਕੋਰਟ
Published : Apr 21, 2020, 8:38 am IST
Updated : Apr 21, 2020, 8:38 am IST
SHARE ARTICLE
File Photo
File Photo

ਸੁਪਰੀਮ ਕੋਰਟ ’ਚ ਸੋਮਵਾਰ ਨੂੰ ਇਕ ਪਟੀਸ਼ਨ ਦਾਖ਼ਲ ਕਰ ਕੇ ਪੂਰੇ ਦੇਸ਼ ’ਚ ਸਾਰੇ ਜ਼ਿਲ੍ਹਾ ਅਧਿਕਾਰੀਆਂ (ਡੀਐਮ) ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ ਕਿ ਉਹ

ਨਵੀਂ ਦਿੱਲੀ, 20 ਅਪ੍ਰੈਲ : ਸੁਪਰੀਮ ਕੋਰਟ ’ਚ ਸੋਮਵਾਰ ਨੂੰ ਇਕ ਪਟੀਸ਼ਨ ਦਾਖ਼ਲ ਕਰ ਕੇ ਪੂਰੇ ਦੇਸ਼ ’ਚ ਸਾਰੇ ਜ਼ਿਲ੍ਹਾ ਅਧਿਕਾਰੀਆਂ (ਡੀਐਮ) ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ ਕਿ ਉਹ ਰੋਜ਼ ਪਰਵਾਸੀ ਕਾਮਿਆਂ ਦੇ ਸ਼ਰਨ ਕੇਂਦਰਾਂ ਦਾ ਨਿਰੀਖਣ ਕਰਨ। ਵਕੀਲ ਅਲਖ ਆਲੋਕ ਸ਼੍ਰੀਵਾਸਤਵ ਨੇ ਅਪਣੀ ਪਟੀਸ਼ਨ ਨੇ ਕਿਹਾ ਕਿ ਕੇਂਦਰ ਨੂੰ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦੇਣੇ ਚਾਹੀਦੇ ਹਨ ਕਿ ਲਾਕਡਾਊਨ ਦੀ ਸਮਾਪਤੀ ਤਕ ਉਹ ਯਕੀਨੀ ਬਣਾਉਣ ਕਿ ਸ਼ਰਨ ਕੇਂਦਰਾਂ ’ਚ ਰਹਿ ਰਹੇ ਪਰਵਾਸੀ ਕਾਮਿਆਂ ਨੂੰ ਢੁੱਕਵਾਂ ਖਾਣਾ, ਪੀਣ ਵਾਲੀ ਪਾਣੀ, ਮੈਡੀਕਲ ਸਹਾਇਤਾ ਤੇ ਕੌਂਸਲਿੰਗ ਉਪਲਬਧ ਕਰਵਾਈ ਜਾਵੇ।

File photoFile photo

ਨਾਲ ਹੀ ਕੇਂਦਰ ਸਰਕਾਰ ਸਾਰੇ ਸੂਬਿਆਂ ਨੂੰ ਨਿਰਦੇਸ਼ ਦੇਵੇ ਕਿ ਲਾਕਡਾਊਨ ਦੌਰਾਨ ਉਹ ਪਰਵਾਸੀ ਕਾਮਿਆਂ ਨੂੰ ਸੂਬਿਆਂ ਦੇ ਅੰਦਰ ਜਾਂ ਬਾਹਰ ਜਾਣ ਦੀ ਆਗਿਆ ਨਾ ਦੇਵੇ ਕਿਉਂਕਿ ਅਜਿਹਾ ਕਰਨ ਨਾਲ ਲਾਕਡਾਊਨ ਦਾ ਮਕਸਦ ਅਸਫ਼ਲ ਹੋ ਜਾਵੇਗਾ। ਪਟੀਸ਼ਨ ਮੁਤਾਬਕ ਕੋਵਿਡ-19 ਦਾ ਸਮੁੱਚਾ ਟੈਸਟ ਕਰਵਾਏ ਬਗ਼ੈਰ ਪਰਵਾਸੀ ਕਾਮਿਆਂ ਨੂੰ ਉਨ੍ਹਾਂ ਦੇ ਜੱਦੀ ਪਿੰਡ ਭੇਜਣਾ ਜ਼ਿਆਦਾ ਖ਼ਤਰਨਾਕ ਹੋਵੇਗਾ। ਬਿਨਾਂ ਟੈਸਟ ਕਰਵਾਏ ਉਨ੍ਹਾਂ ਦੇ ਜੱਦੀ ਪਿੰਡ ਜਾਣ ਨਾਲ ਕੋਵਿਡ-19 ਦੇ ਮਾਮਲਿਆਂ ’ਚ ਬੇਕਾਬੂ ਤੇ ਘਾਤਕ ਵਾਧਾ ਹੋ ਸਕਦਾ ਹੈ। ਪੇਂਡੂ ਇਲਾਕਿਆਂ ’ਚ ਡਾਕਟਰਾਂ ਤੇ ਆਬਾਦੀ ਦਾ ਅਨੁਪਾਤ ਵਿਸ਼ਵ ਸਿਹਤ ਸੰਗਠਨ ਮਾਪਦੰਡਾਂ ਤੋਂ ਕਾਫ਼ੀ ਘੱਟ ਹੈ। ਲਿਹਾਜ਼ਾ ਲਾਕਡਾਊਨ ਦੌਰਾਨ ਪਰਵਾਸੀ ਕਾਮਿਆਂ ਨੂੰ ਉਨ੍ਹਾਂ ਦੇ ਪਿੰਡ ਭੇਜਿਆ ਜਾਣਾ ਬਿਲਕੁਲ ਵੀ ਸਹੀ ਨਹੀਂ ਹੈ।  (ਪੀਟੀਆਈ)
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement