ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ 'ਤੇ ਸੁਵਿਧਾ ਕੇਂਦਰ ਸਥਾਪਤ
Published : May 21, 2020, 7:03 am IST
Updated : May 21, 2020, 7:03 am IST
SHARE ARTICLE
File Photo
File Photo

ਪੰਜਾਬ ਸਰਕਾਰ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ, ਨਵੀਂ ਦਿੱਲੀ ਵਿਖੇ ਸੁਵਿਧਾ ਕੇਂਦਰ ਸਥਾਪਤ ਕੀਤਾ

ਨਵੀਂ ਦਿੱਲੀ, 20 ਮਈ (ਸੁਖਰਾਜ ਸਿੰਘ) : ਪੰਜਾਬ ਸਰਕਾਰ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ, ਨਵੀਂ ਦਿੱਲੀ ਵਿਖੇ ਸੁਵਿਧਾ ਕੇਂਦਰ ਸਥਾਪਤ ਕੀਤਾ ਹੈ ਜਿਸ ਨਾਲ ਵਿਸ਼ੇਸ਼ ਉਡਾਨਾਂ ਰਾਹੀਂ ਵਿਦੇਸ਼ਾਂ ਤੋਂ ਵਾਪਸ ਆ ਰਹੇ ਪੰਜਾਬੀਆਂ ਨੂੰ ਸੂਬੇ ਵਿਚ ਉਨ੍ਹਾਂ ਦੇ ਸਬੰਧਤ ਜ਼ਿਲਿਆਂ 'ਚ ਭੇਜਣ ਲਈ ਮਦਦ ਕੀਤੀ ਜਾਵੇਗੀ ਜਿਥੇ ਉਨ੍ਹਾਂ ਨੂੰ ਸੰਸਥਾਗਤ ਏਕਾਂਤਵਾਸ ਵਿਚ ਰਹਿਣਾ ਪਵੇਗਾ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸੁਵਿਧਾ ਕੇਂਦਰ ਵਿਖੇ ਆਵਾਜਾਈ ਦੀ ਸਹੂਲਤ ਦਾ ਬੰਦੋਬਸਤ ਕੀਤਾ ਗਿਆ ਤਾਕਿ ਵਿਦੇਸ਼ਾਂ 'ਚ ਫਸੇ ਐਨ.ਆਰ.ਆਈਜ਼ ਅਤੇ ਪੰਜਾਬੀਆਂ ਦੀ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਿਆਂ ਵਿਚ ਸੁਖਾਲੀ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ ਜਿਥੇ ਉਨ੍ਹਾਂ ਨੂੰ 14 ਦਿਨਾਂ ਲਈ ਏਕਾਂਤਵਾਸ ਵਿਚ ਰੁਕਣਾ ਪਵੇਗਾ ਅਤੇ ਕੋਵਿਡ ਲਈ ਟੈਸਟ ਵੀ ਲਿਆ ਜਾਵੇਗਾ। ਜਿਨ੍ਹਾਂ ਵਿਅਕਤੀਆਂ ਦੇ ਟੈਸਟ ਨੈਗੇਟਿਵ ਪਾਏ ਜਾਣਗੇ, ਉਨ੍ਹਾਂ ਨੂੰ ਦੋ ਹੋਰ ਹਫ਼ਤਿਆਂ ਦੇ ਸਵੈ-ਏਕਾਂਤਵਾਸ ਲਈ ਘਰ ਭੇਜ ਦਿਤਾ ਜਾਵੇਗਾ ਜਦਕਿ ਪਾਜ਼ੇਟਿਵ ਪਾਏ ਜਾਣ ਵਾਲਿਆਂ ਨੂੰ ਦੇਖਭਾਲ/ਇਲਾਜ ਲਈ ਏਕਾਂਤਵਾਸ ਕੇਂਦਰਾਂ ਵਿਚ ਭੇਜਿਆ ਜਾਵੇਗਾ।

File photoFile photo

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਦੇ ਏਕਾਂਤਵਾਸ ਲਈ ਸਬੰਧਤ ਜ਼ਿਲਿਆਂ ਦੇ ਹੋਟਲਾਂ ਅੰਦਰ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਜਿਹੜੇ ਵਿਦਿਆਰਥੀ ਅਤੇ ਪਰਵਾਸੀ ਹੋਟਲਾਂ ਦਾ ਖਰਚ ਨਹੀਂ ਚੁੱਕ ਸਕਦੇ, ਉਨਾਂ ਲਈ ਏਕਾਂਤਵਾਸ ਦੀ ਸੁਵਿਧਾ ਮੁਫ਼ਤ ਉਪਲਬਧ ਕਰਵਾਈ ਜਾਵੇਗੀ।

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਇੰਦਰਾ ਗਾਂਧੀ ਅੰਤਰ-ਰਾਸ਼ਟਰੀ ਏਅਰਪੋਰਟ ਵਿਖੇ ਸੁਵਿਧਾ ਕੇਂਦਰ ਦਿਨ ਦੇ 24 ਘੰਟੇ ਕੰਮ ਕਰ ਰਿਹਾ ਹੈ। ਉਨ੍ਹਾਂ ਦਸਿਆ ਕਿ ਬੀਤੇ ਕਲ ਯੂ.ਐਸ.ਏ ਤੋਂ ਅੰਮ੍ਰਿਤਸਰ ਵਿਖੇ ਇਕ ਫਲਾਈਟ ਪੁੱਜੀ ਸੀ ਜਦਕਿ ਆਉਦੇ ਹਫ਼ਤੇ ਵਿਚ ਪਰਵਾਸੀ ਪੰਜਾਬੀਆਂ/ਐਨ.ਆਰ.ਆਈਜ਼ ਨੂੰ  ਲਿਆਉਣ ਲਈ ਦਿੱਲੀ ਅਤੇ ਅੰਮ੍ਰਿਤਸਰ ਵਿਖੇ ਕਈ ਫਲਾਈਟਾਂ ਪੁੱਜਣਗੀਆਂ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement