ਪੀਐਮ ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Published : Jun 21, 2019, 1:34 pm IST
Updated : Jun 21, 2019, 1:35 pm IST
SHARE ARTICLE
Narendra Modi
Narendra Modi

ਪੀਐਮ ਮੋਦੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।

ਨਵੀਂ ਦਿੱਲੀ: ਪੂਰੀ ਦੁਨੀਆ ਵਿਚ ਅੱਜ ਪੰਜਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਰਾਂਚੀ ਵਿਖੇ 40 ਹਜ਼ਾਰ ਲੋਕਾਂ ਨਾਲ ਯੋਗ ਕੀਤਾ। ਪਰ ਇਸ ਦੇ ਨਾਲ ਹੀ ਇਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਪੀਐਮ ਮੋਦੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।

Modi's minister in the parliament asked where is Rahul?PM Modi

ਇਹ ਧਮਕੀ 500 ਰੁਪਏ ਦੇ ਨੋਟ ‘ਤੇ ਲਿਖ ਕੇ ਦਿੱਤੀ ਗਈ। ਤ੍ਰਿਸ਼ੂਰ ਦੇ ਮੰਦਰ ਵਿਚ ਇਕ ਲਿਫ਼ਾਫ਼ਾ ਮਿਲਿਆ। ਇਸ ਲਿਫ਼ਾਫ਼ੇ ਵਿਚ ਇਕ 500 ਦਾ ਨੋਟ ਸੀ। ਨੋਟ ‘ਤੇ ਲਿਖਿਆ ਹੋਇਆ ਸੀ, ‘ਪੀਐਮ ਮੋਦੀ ਨੂੰ ਮਾਰ ਦਿੱਤਾ ਜਾਵੇਗਾ, ਉਹਨਾਂ ਦਾ ਗਲਾ ਕੱਟ ਦਿੱਤਾ ਜਾਵੇਗਾ।‘ ਪੀਐਮ ਮੋਦੀ ਨੂੰ ਮਾਰਨ ਦੀ ਧਮਕੀ ਮਲਿਆਲਮ ਭਾਸ਼ਾ ਵਿਚ ਲਿਖੀ ਹੋਈ ਸੀ।

Security Security

ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਖੁਫ਼ੀਆ ਅਤੇ ਸੁਰੱਖਿਆ ਏਜੰਸੀਆਂ ਸੁਚੇਤ ਹੋ ਗਈਆਂ ਹਨ। ਖੁਫ਼ੀਆ ਏਜੰਸੀਆਂ ਦੀ ਜਾਂਚ ਜਾਰੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਚਿੱਠੀ ਕਿਥੋਂ ਆਈ ਹੈ? ਦੱਸ ਦਈਏ ਕਿ ਪੀਐਮ ਮੋਦੀ ਮਾਲਦੀਪ ਅਤੇ ਸ੍ਰੀਲੰਕਾ ਦੇ ਦੌਰੇ ‘ਤੇ ਜਾਣ ਤੋਂ ਪਹਿਲਾਂ ਇਸ ਮੰਦਿਰ ਵਿਚ ਗਏ ਸਨ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਖੁਫ਼ੀਆ ਅਤੇ ਸੁਰੱਖਿਆ ਏਜੰਸੀਆਂ ਨੇ ਪੀਐਮ ਮੋਦੀ ਦੀ ਸੁਰੱਖਿਆ ਜਾ ਜਾਇਜ਼ਾ ਲਿਆ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement