Arvind Kejriwal Bail : ਸੰਜੇ ਸਿੰਘ ਦਾ ਵੱਡਾ ਬਿਆਨ ,ਕਿਹਾ - ਈਡੀ ਚਾਹੁੰਦੀ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ 'ਚ ਰੱਖਿਆ ਜਾਵੇ
Published : Jun 21, 2024, 4:38 pm IST
Updated : Jun 21, 2024, 4:38 pm IST
SHARE ARTICLE
 Arvind Kejriwal bail
Arvind Kejriwal bail

ਭਾਜਪਾ ਨੂੰ ਅਰਵਿੰਦ ਕੇਜਰੀਵਾਲ ਤੋਂ ਮੁਆਫੀ ਮੰਗਣੀ ਚਾਹੀਦੀ ਹੈ-ਸੰਜੇ ਸਿੰਘ

Arvind Kejriwal Bail Updates : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ 'ਤੇ ਰੋਕ ਲੱਗਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਪ੍ਰੈੱਸ ਕਾਨਫਰੰਸ ਕੀਤੀ ਹੈ। ਸੰਜੇ ਸਿੰਘ ਨੇ ਕਿਹਾ ਕਿ ਟ੍ਰਾਇਲ ਕੋਰਟ ਦਾ ਜਿਸ ਤਰ੍ਹਾਂ ਦਾ ਆਦੇਸ਼ ਹੈ , ਮੈਨੂੰ ਲੱਗਦਾ ਹੈ ਕਿ ਉਸਨੂੰ ਦੇਖਣ ਤੋਂ ਬਾਅਦ ਹਾਈ ਕੋਰਟ ਵੀ ਇਹੀ ਦੇਖੇਗਾ।

ਸੰਜੇ ਸਿੰਘ ਨੇ ਅੱਗੇ ਕਿਹਾ ਕਿ ਭਾਜਪਾ ਨੂੰ ਅਰਵਿੰਦ ਕੇਜਰੀਵਾਲ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਈਡੀ ਚਾਹੁੰਦੀ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਰੱਖਿਆ ਜਾਵੇ। 2 ਸਾਲ ਬੀਤ ਚੁੱਕੇ ਹਨ, ਈਡੀ ਇਹ ਨਹੀਂ ਦੱਸ ਸਕੀ ਕਿ ਗੋਆ ਚੋਣਾਂ 'ਚ ਕਿਹੜੇ ਪੈਸੇ ਦੀ ਵਰਤੋਂ ਕੀਤੀ ਗਈ। ਈਡੀ ਦੀ ਮਨਸ਼ਾ ਪਤਾ ਲੱਗਦੀ ਹੈ। ਅਰਵਿੰਦ ਕੇਜਰੀਵਾਲ ਨੂੰ ਚੋਣਾਂ ਤੋਂ ਪਹਿਲਾਂ ਗ੍ਰਿਫਤਾਰ ਕੀਤਾ ਜਾਂਦਾ ਹੈ। ਸੀਬੀਆਈ ਦੀ ਐਫਆਈਆਰ ਵਿੱਚ ਅਰਵਿੰਦ ਕੇਜਰੀਵਾਲ ਦਾ ਨਾਂ ਨਹੀਂ ਸੀ।

ਦੱਸ ਦੇਈਏ ਕਿ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ  20 ਜੂਨ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਦਾ ਵਿਰੋਧ ਕਰਦੇ ਹੋਏ ਈਡੀ ਨੇ ਦਿੱਲੀ ਹਾਈਕੋਰਟ ਦੀ ਛੁੱਟੀ ਵਾਲੇ ਬੈਂਚ 'ਚ ਪਟੀਸ਼ਨ ਦਾਇਰ ਕੀਤੀ ਹੈ। ਫਿਲਹਾਲ ਉਨ੍ਹਾਂ ਦੀ ਰਿਹਾਈ 'ਤੇ ਰੋਕ ਲਗਾ ਦਿੱਤੀ ਗਈ ਹੈ।

ਹਾਈਕੋਰਟ ਨੇ ਕਿਹਾ- ਈਡੀ ਦੀ ਪਟੀਸ਼ਨ 'ਤੇ ਸੁਣਵਾਈ ਹੋਣ ਤੱਕ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਪ੍ਰਭਾਵੀ ਨਹੀਂ ਮੰਨਿਆ ਜਾਵੇਗਾ। ਯਾਨੀ ਹਾਈ ਕੋਰਟ ਦਾ ਫੈਸਲਾ ਆਉਣ ਤੱਕ ਕੇਜਰੀਵਾਲ ਜੇਲ੍ਹ ਵਿੱਚ ਹੀ ਰਹਿਣਗੇ।

 

Location: India, Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement