ਭਾਰਤ ਨੇ ਕੈਨੇਡੀਅਨ ਸੰਸਦ ਵਲੋਂ ਨਿੱਝਰ ਦੀ ਯਾਦ ’ਚ ‘ਇਕ ਮਿੰਟ ਦਾ ਮੌਨ’ ਰੱਖੇ ਜਾਣ ਦੀ ਨਿੰਦਾ ਕੀਤੀ 
Published : Jun 21, 2024, 10:53 pm IST
Updated : Jun 21, 2024, 10:53 pm IST
SHARE ARTICLE
Randhir Jaiswal
Randhir Jaiswal

ਦੋ ਦਿਨ ਪਹਿਲਾਂ ਕੈਨੇਡੀਅਨ ਸੰਸਦ ਨੇ ਨਿੱਝਰ ਦੀ ਯਾਦ ’ਚ ਇਕ ਮਿੰਟ ਦਾ ਮੌਨ ਰੱਖਿਆ ਸੀ

ਨਵੀਂ ਦਿੱਲੀ: ਭਾਰਤ ਨੇ ਖਾਲਿਸਤਾਨੀ ਕੱਟੜਪੰਥੀ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਇਕ ਮਿੰਟ ਦਾ ਮੌਨ ਰੱਖਣ ਲਈ ਕੈਨੇਡੀਅਨ ਸੰਸਦ ਦੀ ਆਲੋਚਨਾ ਕੀਤੀ ਹੈ। ਨਿੱਝਰ ਦੀ ਪਿਛਲੇ ਸਾਲ ਜੂਨ ’ਚ ਬ੍ਰਿਟਿਸ਼ ਕੋਲੰਬੀਆ ’ਚ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਗਈ ਸੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਅਸੀਂ ਕੁਦਰਤੀ ਤੌਰ ’ਤੇ ਹਿੰਸਾ ਦੀ ਵਕਾਲਤ ਕਰਨ ਅਤੇ ਅਤਿਵਾਦ ਨੂੰ ਸਿਆਸੀ ਸਥਾਨ ਪ੍ਰਦਾਨ ਕਰਨ ਵਾਲੀ ਕਿਸੇ ਵੀ ਕਾਰਵਾਈ ਦਾ ਵਿਰੋਧ ਕਰਦੇ ਹਾਂ। ‘‘ 

ਦੋ ਦਿਨ ਪਹਿਲਾਂ ਕੈਨੇਡੀਅਨ ਸੰਸਦ ਨੇ ਨਿੱਝਰ ਦੀ ਯਾਦ ’ਚ ਇਕ ਮਿੰਟ ਦਾ ਮੌਨ ਰੱਖਿਆ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਸਾਲ ਸਤੰਬਰ ’ਚ ਨਿੱਝਰ ਦੇ ਕਤਲ ’ਚ ਇਕ ਭਾਰਤੀ ਏਜੰਟ ਦੀ ਸੰਭਾਵਤ ਸ਼ਮੂਲੀਅਤ ਦਾ ਦੋਸ਼ ਲਾਇਆ ਸੀ, ਜਿਸ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਸਬੰਧਾਂ ’ਚ ਤਣਾਅ ਪੈਦਾ ਹੋ ਗਿਆ ਸੀ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ਬੇਤੁਕਾ ਦੱਸਦਿਆਂ ਰੱਦ ਕਰ ਦਿਤਾ ਸੀ। 

ਭਾਰਤ ਲਗਾਤਾਰ ਕਹਿੰਦਾ ਰਿਹਾ ਹੈ ਕਿ ਦੋਹਾਂ ਦੇਸ਼ਾਂ ਵਿਚਾਲੇ ਮੁੱਖ ਮੁੱਦਾ ਇਹ ਹੈ ਕਿ ਕੈਨੇਡਾ ਉੱਥੋਂ ਸਰਗਰਮ ਖਾਲਿਸਤਾਨ ਸਮਰਥਕ ਤੱਤਾਂ ਨੂੰ ਬਿਨਾਂ ਕਿਸੇ ਪਾਬੰਦੀ ਦੇ ਥਾਂ ਦੇ ਰਿਹਾ ਹੈ। ਪਿਛਲੇ ਹਫਤੇ ਵਿਦੇਸ਼ ਸਕੱਤਰ ਵਿਨੈ ਕਵਾਤਰਾ ਨੇ ਕਿਹਾ ਸੀ ਕਿ ਕੈਨੇਡਾ ਨਾਲ ਭਾਰਤ ਦਾ ਮੁੱਖ ਮੁੱਦਾ ਅਤਿਵਾਦ ਅਤੇ ਹਿੰਸਾ ਦੀ ਵਕਾਲਤ ਕਰਨ ਵਾਲੇ ਭਾਰਤ ਵਿਰੋਧੀ ਤੱਤਾਂ ਲਈ ਓਟਾਵਾ ਦੀ ਸਿਆਸੀ ਜਗ੍ਹਾ ਹੈ। 

ਪਿਛਲੇ ਸਾਲ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਇਕ ਗੁਰਦੁਆਰੇ ਦੇ ਬਾਹਰ ਭਾਰਤ ਵਲੋਂ ਅਤਿਵਾਦੀ ਐਲਾਨੇ ਗਏ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਗਈ ਸੀ।

SHARE ARTICLE

ਸਪੋਕਸਮੈਨ FACT CHECK

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement