ਬਰੇਲੀ ਦੇ ਮੰਦਰ ’ਚ ਦਾਖਲ ਹੋ ਕੇ ਮੂਰਤੀਆਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ’ਚ ਤਿੰਨ ਗ੍ਰਿਫਤਾਰ 
Published : Jul 21, 2024, 10:04 pm IST
Updated : Jul 21, 2024, 10:04 pm IST
SHARE ARTICLE
Bareilly
Bareilly

ਮੁਲਜ਼ਮਾਂ ਦੀ ਪਛਾਣ ਸ਼ਾਹਰੁਖ, ਅਰਸ਼ਦ ਅਤੇ ਅਕਰਮ ਵਜੋਂ ਹੋਈ ਹੈ

ਬਰੇਲੀ: ਬਰੇਲੀ ਦੇ ਇੱਜ਼ਤਨਗਰ ਥਾਣਾ ਖੇਤਰ ’ਚ ਗੋਪੇਸ਼ਵਰ ਨਾਥ ਮੰਦਰ ’ਚ ਦਾਖਲ ਹੋਣ, ਉੱਥੇ ਹੰਗਾਮਾ ਕਰਨ ਅਤੇ ਮੂਰਤੀਆਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ’ਚ ਐਤਵਾਰ ਨੂੰ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ। ਪੁਲਿਸ ਸੁਪਰਡੈਂਟ (ਸਿਟੀ) ਰਾਹੁਲ ਭਾਟੀ ਨੇ ਦਸਿਆ ਕਿ ਮੁਲਜ਼ਮਾਂ ਦੀ ਪਛਾਣ ਸ਼ਾਹਰੁਖ, ਅਰਸ਼ਦ ਅਤੇ ਅਕਰਮ ਵਜੋਂ ਹੋਈ ਹੈ।

ਭਾਟੀ ਨੇ ਦਸਿਆ ਕਿ ਇਹ ਘਟਨਾ ਸਵੇਰੇ ਉਸ ਸਮੇਂ ਵਾਪਰੀ ਜਦੋਂ ਤਿੰਨੇ ਉੱਥੇ ਪਹੁੰਚੇ ਅਤੇ ਹੰਗਾਮਾ ਕੀਤਾ ਅਤੇ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਨੂੰ ਨੁਕਸਾਨ ਪਹੁੰਚਾਉਣਾ ਸ਼ੁਰੂ ਕਰ ਦਿਤਾ। ਉਨ੍ਹਾਂ ਨੇ ਦਸਿਆ ਕਿ ਬਾਅਦ ’ਚ ਉਨ੍ਹਾਂ ’ਚੋਂ ਦੋ ਮੌਕੇ ਤੋਂ ਭੱਜਣ ’ਚ ਕਾਮਯਾਬ ਹੋ ਗਏ ਪਰ ਅਕਰਮ ਨੂੰ ਲੋਕਾਂ ਨੇ ਫੜ ਲਿਆ ਅਤੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿਤਾ। 

ਭਾਟੀ ਨੇ ਦਸਿਆ ਕਿ ਪੁਲਿਸ ਕੁੱਝ ਸਮੇਂ ਬਾਅਦ ਮੌਕੇ ’ਤੇ ਪਹੁੰਚੀ ਅਤੇ ਫਰਾਰ ਦੋ ਹੋਰ ਲੋਕਾਂ ਨੂੰ ਫੜ ਲਿਆ। ਉਨ੍ਹਾਂ ਦਸਿਆ ਕਿ ਅਕਰਮ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਭਾਟੀ ਅਨੁਸਾਰ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕਰ ਰਹੀ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement