ਸਿੱਧੂ ਦਾ ਬਾਜਵਾ ਨੂੰ ਜੱਫੀ ਪਾਉਣਾ ਬੇਸ਼ਰਮੀ ਦੀ ਹੱਦ : ਸ਼ਿਵ ਸੈਨਾ
Published : Aug 21, 2018, 8:43 am IST
Updated : Aug 21, 2018, 8:43 am IST
SHARE ARTICLE
Shiv Sena
Shiv Sena

ਸ਼ਿਵ ਸੈਨਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਦਾ ਪਾਕਿਸਤਾਨ ਦੇ ਫ਼ੌਜ ਮੁਖੀ ਨੂੰ ਗਲਵਕੜੀ ਪਾਉਣਾ ਬੇਸ਼ਰਮੀ.............

ਮੁੰਬਈ : ਸ਼ਿਵ ਸੈਨਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਦਾ ਪਾਕਿਸਤਾਨ ਦੇ ਫ਼ੌਜ ਮੁਖੀ ਨੂੰ ਗਲਵਕੜੀ ਪਾਉਣਾ ਬੇਸ਼ਰਮੀ ਦੀ ਹੱਦ ਹੈ। ਸ਼ਿਵ ਸੈਨਾ ਨੇ ਕਿਹਾ ਕਿ ਸਿੱਧੂ ਦੀ ਇਹ ਹਰਕਤ ਬੇਸ਼ਰਮੀ ਦੀ ਹੱਦ ਸੀ ਜਦ ਉਨ੍ਹਾਂ ਪਾਕਿਸਤਾਨ ਦੇ ਫ਼ੌਜ ਮੁਖੀ ਨੂੰ ਜੱਫੀ ਪਾਈ। ਪਾਰਟੀ ਦੇ ਅਖ਼ਬਾਰ ਸਾਮਨਾ ਦੀ ਸੰਪਾਦਕੀ ਵਿਚ ਲਿਖਿਆ ਗਿਆ, 'ਸਿੱਧੂ ਦੀ ਪਾਕਿਸਤਾਨ ਫੇਰੀ ਕਾਂਗਰਸ ਦਾ ਮਸਲਾ ਨਹੀਂ ਸਗੋਂ ਭਾਰਤ ਦੀ ਸੁਰੱਖਿਆ ਦਾ ਮਸਲਾ ਹੈ।' ਪਾਰਟੀ ਨੇ ਭਾਜਪਾ ਨੂੰ ਵੀ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਪਹਿਲਾਂ ਮੋਦੀ ਨੇ ਵੇਲੇ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਜੱਫੀ ਪਾਈ ਸੀ ਤੇ ਤਦ ਕਿਹਾ ਗਿਆ ਸੀ

ਕਿ ਇਹ ਪ੍ਰਧਾਨ ਮੰਤਰੀ ਦਾ ਮਾਸਟਰਸਟਰੋਕ ਹੈ, ਫਿਰ ਹੁਣ ਭਾਜਪਾ ਵਾਲੇ ਸਿੱਧੂ ਦੀ ਆਲੋਚਨਾ ਕਿਵੇਂ ਕਰ ਸਕਦੇ ਹਨ? ਕਿਹਾ ਗਿਆ ਕਿ ਸਿੱਧੂ ਹੁਣ ਕਾਂਗਰਸ ਵਿਚ ਹੈ ਪਰ ਉਹ ਲੰਮਾ ਸਮਾਂ ਭਾਜਪਾ ਨਾਲ ਜੁੜਿਆ ਰਿਹਾ ਹੈ, ਸੋ ਸੰਸਕਾਰ ਤਾਂ ਉਸ ਨੇ ਭਾਜਪਾ ਕੋਲੋਂ ਹੀ ਲਈ ਹੈ। ਸੰਪਾਦਕੀ ਵਿਚ ਲਿਖਿਆ ਹੈ ਕਿ ਪ੍ਰਧਾਨ ਮੰਤਰੀ ਨੂੰ ਮਜ਼ਬੂਤ ਕਦਮ ਚੁੱਕਣ ਲਈ ਜਾਣਿਆ ਜਾਂਦਾ ਹੈ ਅਤੇ ਉਹ ਪਾਕਿਸਤਾਨ ਜਾਣ ਦੇ ਚਾਹਵਾਨਾਂ ਨੂੰ ਰੋਕਣ ਲਈ ਪਾਬੰਦੀ ਲਾ ਸਕਦੇ ਸਨ।

ਸ਼ਿਵ ਸੈਨਾ ਨੇ ਕਿਹਾ ਕਿ ਜੇ ਸਿੱਧੂ ਨੂੰ ਪਾਕਿਸਤਾਨ ਨਾਲ ਏਨਾ ਹੀ ਪਿਆਰ ਹੈ ਤਾਂ ਉਸ ਨੂੰ ਉਥੋਂ ਚੋਣ ਲੜ ਲੈਣੀ ਚਾਹੀਦੀ ਹੈ। ਪਾਰਟੀ ਨੇ ਦਾਅਵਾ ਕੀਤਾ ਕਿ ਉਸ ਨੂੰ ਪਹਿਲਾਂ ਹੀ ਪਾਕਿਸਤਾਨ ਤਹਿਰੀਕ ਏ ਇਨਸਾਫ਼ ਪਾਰਟੀ ਕੋਲੋਂ ਉਥੋਂ ਚੋਣ ਲੜਨ ਦੀ ਪੇਸ਼ਕਸ਼ ਮਿਲ ਚੁੱਕੀ ਹੈ। ਪਾਰਟੀ ਨੇ ਇਹ ਵੀ ਕਿਹਾ ਕਿ ਇਮਰਾਨ ਖ਼ਾਨ ਦੇ ਪ੍ਰਧਾਨ ਮੰਤਰੀ ਬਣਨ ਨਾਲ ਭਾਰਤ ਦੀ ਸਿਰਦਰਦੀ ਵਧਣ ਵਾਲੀ ਹੈ।  (ਪੀਟੀਆਈ)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement