ਕੇਰਲਾ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਲੀ ਗੁਰਦਵਾਰਾ ਕਮੇਟੀ ਵੀ ਅੱਗੇ ਆਈ
Published : Aug 21, 2018, 11:43 am IST
Updated : Aug 21, 2018, 11:43 am IST
SHARE ARTICLE
Harmeet Singh Kalka and others during conversation.
Harmeet Singh Kalka and others during conversation.

ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਕੇਰਲ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਕਰਨ ਦਾ ਫੈਸਲਾ ਲਿਆ ਹੈ............

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਕੇਰਲ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਕਰਨ ਦਾ ਫੈਸਲਾ ਲਿਆ ਹੈ। ਅੱਜ ਕਮੇਟੀ ਦੀ ਇਸ ਬਾਰੇ ਹੋਈ ਮੀਟਿੰਗ ਪਿਛੋਂ ਕਮੇਟੀ ਦੇ ਕਾਰਜਕਾਰਨੀ ਪ੍ਰਧਾਨ ਤੇ ਕਾਰਜਕਾਰੀ ਜਨਰਲ ਸਕੱਤਰ ਸ.ਅਮਰਜੀਤ ਸਿੰਘ ਫਤਿਹ ਨਗਰ ਨੇ ਕਿਹਾ ਕਿ ਕੇਰਲ ਵਿਚ ਹੜ੍ਹ ਪੀੜ੍ਹਤਾਂ ਲਈ ਤਿੰਨ ਥਾਂਵਾਂ 'ਤੇ ਲੰਗਰ ਲਾਇਆ ਜਾਵੇਗਾ ਜਿਸ ਵਿਚ ਹਰ ਰੋਜ਼ 30 ਹਜ਼ਾਰ ਲੋਕਾਂ ਨੂੰੰ ਲੰਗਰ ਛਕਾਉਣ ਦਾ ਪ੍ਰਬੰਧ ਹੋਵੇਗਾ। ਅੱਜ ਇਸ ਬਾਰੇ ਕਮੇਟੀ ਨੇ ਦਿੱਲੀ ਵਿਚਲੇ ਕੇਰਲਾ ਹਾਊਸ ਵਿਖੇ ਕੇਰਲਾ ਦੇ ਰੈਜ਼ੀਡੈਂਟ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ, ਮਦਦ ਦਾ ਭਰੋਸਾ ਦਿਤਾ।

ਅੱਜ ਕਮੇਟੀ ਵਿਖੇ ਜਾਣਕਾਰੀ ਦਿੰਦਿਆਂ ਸ.ਹਰਮੀਤ ਸਿੰਘ ਨੇ ਦਸਿਆ ਕਿ ਸਾਬਕਾ ਵਿਧਾਇਕ ਸ. ਜਤਿੰਦਰ ਸਿੰਘ ਸ਼ੰਟੀ ਦੀ ਅਗਵਾਈ ਵਿਚ ਇਕ ਜੱਥਾ ਕੇਰਲ ਦੇ ਹੜ੍ਹ ਪ੍ਰਭਾਵਤ ਇਲਾਕੇ ਵਿਚ ਜਾ ਰਿਹਾ ਹੈ ਜੋ ਕਿ ਲੰਗਰ ਲਈ ਲੋੜੀਂਦੀ ਰਸਦ ਤੇ ਲਾਂਗਰੀ ਲਿਜਾਉਣਗੇ। ਉਨ੍ਹਾਂ ਕਿਹਾ ਕਿ ਸੰਗਤ ਰਸਦ ਵਾਸਤੇ ਗੁਰਦਵਾਰਾ ਬੰਗਲਾ ਸਾਹਿਬ, ਗੁਰਦਵਾਰਾ ਸੀਸ ਗੰਜ ਸਾਹਿਬ, ਗੁਰਦਵਾਰਾ ਰਕਾਬ ਗੰਜ ਸਾਹਿਬ ਤੇ ਹੋਰਨਾਂ ਇਤਿਹਾਸਕ ਗੁਰਦਵਾਰਿਆਂ ਵਿਚ ਦੇ ਸਕਦੀ ਹੈ।  ਇਲਾਕੇ ਦੀਆਂ ਸਿੰਘ ਸਭਾਵਾਂ ਨੂੰ ਵੀ ਇਸ ਮਦਦ ਵਾਸਤੇ ਅਪੀਲ ਕੀਤੀ ਜਾਵੇਗੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement