ਕੈਨੇਡਾ ਵਿਚ ਪ੍ਰਵੇਸ਼ ਕਰਨ ਵਾਲਿਆਂ ਲਈ ਹੁਣ ਟੀਕਾਕਰਨ ਨਹੀਂ ਹੋਵੇਗਾ ਜ਼ਰੂਰੀ!
Published : Sep 21, 2022, 12:03 pm IST
Updated : Sep 21, 2022, 12:03 pm IST
SHARE ARTICLE
photo
photo

ਕੈਨੇਡੀਅਨ ਸਰਕਾਰ ਹਵਾਈ ਅੱਡਿਆਂ 'ਤੇ ਕੋਵਿਡ-19 ਟੈਸਟਿੰਗ ਨੂੰ ਖਤਮ ਨਹੀਂ ਕਰੇਗੀ।

 

ਟੋਰਾਂਟੋ: ਦੁਨੀਆ ਭਰ 'ਚ ਹੁਣ ਕੋਰੋਨਾ ਦੇ ਮਾਮਲੇ ਘੱਟ ਰਹੇ ਹਨ। ਅਜਿਹੇ 'ਚ ਕੋਵਿਡ-19 ਦੇ ਘੱਟਦੇ ਪ੍ਰਕੋਪ ਨੂੰ ਦੇਖਦੇ ਹੋਏ ਦੁਨੀਆ ਭਰ ਦੇ ਦੇਸ਼ ਵੀ ਹੁਣ ਪਾਬੰਦੀਆਂ ਹਟਾ ਰਹੇ ਹਨ। ਇਸ ਦੌਰਾਨ ਕੈਨੇਡਾ ਜਾਣ ਵਾਲੇ ਨਾਗਰਿਕਾਂ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ। ਇੱਕ ਸਰਕਾਰੀ ਸੂਤਰ ਨੇ ਮੰਗਲਵਾਰ ਨੂੰ ਕਿਹਾ ਕਿ ਕੈਨੇਡਾ ਵਿੱਚ ਦਾਖਲ ਹੋਣ ਲਈ ਟੀਕਾਕਰਨ ਦੀ ਲੋੜ ਨੂੰ ਖਤਮ ਕੀਤੇ ਜਾਣ ਦੀ ਸੰਭਾਵਨਾ ਹੈ।

ਸਰਕਾਰੀ ਸੂਤਰਾਂ ਅਨੁਸਾਰ, ਕੈਨੇਡੀਅਨ ਸਰਕਾਰ ਸਤੰਬਰ ਦੇ ਅੰਤ ਤੱਕ ਦੇਸ਼ ਵਿੱਚ ਦਾਖਲ ਹੋਣ ਵਾਲੇ ਲੋਕਾਂ ਲਈ ਕੋਵਿਡ-19 ਵੈਕਸੀਨ ਦੀ ਲੋੜ ਨੂੰ ਖਤਮ ਕਰ ਸਕਦੀ ਹੈ। ਸੂਤਰਾਂ ਨੇ ਮੰਗਲਵਾਰ ਨੂੰ ਐਸੋਸੀਏਟਡ ਪ੍ਰੈਸ ਨੂੰ ਇਹ ਜਾਣਕਾਰੀ ਦਿੱਤੀ।

ਸੂਤਰਾਂ ਮੁਤਾਬਕ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 30 ਸਤੰਬਰ ਤੱਕ ਇਸ ਫੈਸਲੇ ਦਾ ਐਲਾਨ ਕਰ ਸਕਦੇ ਹਨ। ਅਧਿਕਾਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਨੂੰ ਅੰਤਿਮ ਰੂਪ ਦੇਣਾ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲੱਗਾ ਹੈ ਕਿ ਹੁਣ ਅਰਾਈਵਕੈਨ ਐਪ ਵਿੱਚ ਟੀਕਾਕਰਨ ਬਾਰੇ ਜਾਣਕਾਰੀ ਭਰਨ ਦੀ ਲੋੜ ਨਹੀਂ ਰਹੇਗੀ। ਹਾਲਾਂਕਿ, ਕੈਨੇਡੀਅਨ ਸਰਕਾਰ ਹਵਾਈ ਅੱਡਿਆਂ 'ਤੇ ਕੋਵਿਡ-19 ਟੈਸਟਿੰਗ ਨੂੰ ਖਤਮ ਨਹੀਂ ਕਰੇਗੀ।

Location: Canada, Ontario, Toronto

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement