Coaching Center: ਵਿਦਿਆਰਥੀਆਂ ਦੀ ਮੌਤ ਦਾ ਮਾਮਲਾ; ਅਦਾਲਤ ਵਲੋਂ ਜਾਂਚ ਕਮੇਟੀ ਨੂੰ ਚਾਰ ਹਫ਼ਤਿਆਂ ’ਚ ਰਿਪੋਰਟ ਪੇਸ਼ ਕਰਨ ਦੇ ਹੁਕਮ
Published : Sep 21, 2024, 7:34 am IST
Updated : Sep 21, 2024, 7:34 am IST
SHARE ARTICLE
The court ordered the inquiry committee to submit a report within four weeks
The court ordered the inquiry committee to submit a report within four weeks

Coaching Center: ਬੈਂਚ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਅਸੀਂ ਪੁਰਾਣੇ ਰਾਜੇਂਦਰ ਨਗਰ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਦੇਸ਼ ਭਰ ਵਿਚ ਨਿਰਦੇਸ਼ ਜਾਰੀ ਕਰਾਂਗੇ

 

Coaching Center: ਸੁਪਰੀਮ ਕੋਰਟ ਨੇ ਦਿੱਲੀ ਵਿਚ ਇਕ ਕੋਚਿੰਗ ਸੈਂਟਰ ਦੀ ਬੇਸਮੈਂਟ ਵਿਚ ਪਾਣੀ ਭਰ ਜਾਣ ਕਾਰਨ ਆਈਏਐਸ ਪ੍ਰੀਖਿਆ ਦੀ ਤਿਆਰੀ ਕਰ ਰਹੇ ਤਿੰਨ ਉਮੀਦਵਾਰਾਂ ਦੀ ਮੌਤ ਦੀ ਘਟਨਾ ਦੀ ਜਾਂਚ ਕਰ ਰਹੀ ਕਮੇਟੀ ਨੂੰ ਅੰਤਰਮ ਉਪਾਵਾਂ ਬਾਰੇ ਚਾਰ ਹਫ਼ਤਿਆਂ ਦੇ ਅੰਦਰ ਰਿਪੋਰਟ ਸੌਂਪਣ ਲਈ ਕਿਹਾ ਹੈ। ਦਿੱਲੀ ਦੇ ਕੋਚਿੰਗ ਸੈਂਟਰ ਵਿਚ ਵਾਪਰੀ ਘਟਨਾ ਦੀ ਜਾਂਚ ਲਈ ਕੇਂਦਰ ਸਰਕਾਰ ਨੇ ਇਹ ਕਮੇਟੀ ਬਣਾਈ ਹੈ। ਅਦਾਲਤ ਨੇ ਕਿਹਾ ਕਿ ਪੁਰਾਣੀ ਰਾਜੇਂਦਰ ਨਗਰ ਵਿਚ ਵਾਪਰੀ ਅਜਿਹੀ ਘਟਨਾ ਨੂੰ ਮੁੜ ਤੋਂ ਰੋਕਣ ਲਈ ਪੂਰੇ ਰਾਸ਼ਟਰੀ ਰਾਜਧਾਨੀ ਖੇਤਰ ਵਿਚ ਅਜਿਹੀ ਪਹਿਲ ਕੀਤੀ ਜਾਣੀ ਚਾਹੀਦੀ ਹੈ।

ਬੈਂਚ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਅਸੀਂ ਪੁਰਾਣੇ ਰਾਜੇਂਦਰ ਨਗਰ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਦੇਸ਼ ਭਰ ਵਿਚ ਨਿਰਦੇਸ਼ ਜਾਰੀ ਕਰਾਂਗੇ।  ਭਾਰੀ ਮੀਂਹ ਕਾਰਨ ਪੁਰਾਣੇ ਰਾਜਿੰਦਰ ਨਗਰ ਸਥਿਤ ਰਾਓ ਆਈਏਐਸ ਸਟੱਡੀ ਸਰਕਲ ਦੀ ਬੇਸਮੈਂਟ ਵਿਚ ਸਥਿਤ ਲਾਇਬ੍ਰੇਰੀ ਵਿਚ ਪਾਣੀ ਭਰ ਗਿਆ ਸੀ, ਜਿਸ ਕਾਰਨ ਸਿਵਲ ਸੇਵਾਵਾਂ ਦੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਤਿੰਨ ਉਮੀਦਵਾਰਾਂ ਦੀ ਡੁੱਬਣ ਕਾਰਨ ਮੌਤ ਹੋ ਗਈ ਸੀ।

ਸਿਖਰਲੀ ਅਦਾਲਤ ਨੇ ਦਿੱਲੀ ਹਾਈ ਕੋਰਟ ਦੇ ਦਸੰਬਰ 2023 ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਕੋਚਿੰਗ ਸੈਂਟਰਾਂ ਦੀ ਇਕ ਐਸੋਸੀਏਸ਼ਨ ਦੁਆਰਾ ਦਾਇਰ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਇਸ ਮਾਮਲੇ ਦਾ ਨੋਟਿਸ ਲਿਆ। ਉਕਤ ਆਦੇਸ਼ ਵਿਚ, ਦਿੱਲੀ ਫ਼ਾਇਰ ਸਰਵਿਸਿਜ਼ ਅਤੇ ਸਿਵਲ ਬਾਡੀ ਨੂੰ ਸਾਰੇ ਕੋਚਿੰਗ ਸੈਂਟਰਾਂ ਦੀ ਜਾਂਚ ਕਰਨ ਲਈ ਇਹ ਪਤਾ ਲਗਾਉਣ ਲਈ ਕਿਹਾ ਗਿਆ ਸੀ ਕਿ ਕੀ ਉਹ ਅੱਗ ਸੁਰੱਖਿਆ ਨਿਯਮਾਂ ਦੀ ਪਾਲਣਾ ਕਰ ਰਹੇ ਹਨ ਜਾਂ ਨਹੀਂ।

ਪਟੀਸ਼ਨ ਨੂੰ ਗੰਭੀਰਤਾ ਦੀ ਘਾਟ ਦਸਦੇ ਹੋਏ ਸੁਪਰੀਮ ਕੋਰਟ ਨੇ ਅਪੀਲ ਰੱਦ ਕਰ ਦਿਤੀ ਅਤੇ ਐਸੋਸੀਏਸ਼ਨ ’ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਅਤੇ ਕਿਹਾ ਕਿ ਕਿਸੇ ਵੀ ਕੋਚਿੰਗ ਸੈਂਟਰ ਨੂੰ ਉਦੋਂ ਤਕ ਚਲਾਉਣ ਦੀ ਇਜਾਜ਼ਤ ਨਹੀਂ ਦਿਤੀ ਜਾਣੀ ਚਾਹੀਦੀ ਜਦੋਂ ਤਕ ਅੱਗ ਸੁਰੱਖਿਆ ਨਿਯਮਾਂ ਅਤੇ ਹੋਰ ਲੋੜਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ।  

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement