UP 'ਚ ਕਾਂਗਰਸ ਦੀ ਸਰਕਾਰ ਬਣੀ ਤਾਂ ਮਿਲਣਗੇ ਸਮਾਰਟਫੋਨ ਤੇ ਇਲੈਕਟ੍ਰਾਨਿਕ ਸਕੂਟੀ : ਪ੍ਰਿਯੰਕਾ
Published : Oct 21, 2021, 1:14 pm IST
Updated : Oct 21, 2021, 1:14 pm IST
SHARE ARTICLE
Priyanka Gandhi
Priyanka Gandhi

up ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ 40 ਪ੍ਰਤੀਸ਼ਤ ਸੀਟਾਂ ਉੱਤੇ ਮਹਿਲਾ ਉਮੀਦਵਾਰ ਉਤਾਰੇਗੀ ਕਾਂਗਰਸ

 

ਲਖਨਊ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਆਗਾਮੀ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਾਂਗਰਸ  ਪਾਰਟੀ ਦੀ ਸਰਕਾਰ ਬਣੀ ਤਾਂ ਸੂਬੇ ਦੀਆਂ ਵਿਦਿਆਰਥਣਾਂ ਨੂੰ ਸਮਾਰਟਫੋਨ ਅਤੇ ਇਲੈਕਟ੍ਰਾਨਿਕ ਸਕੂਟੀਆਂ ਦਿੱਤੀਆਂ ਜਾਣਗੀਆਂ। ਪ੍ਰਿਯੰਕਾ ਨੇ ਵੀਰਵਾਰ ਨੂੰ ਟਵੀਟ ਕਰਦੇ ਹੋਏ ਕਿਹਾ, "ਕੱਲ੍ਹ ਮੈਂ ਕੁਝ ਵਿਦਿਆਰਥਣਾਂ ਨੂੰ ਮਿਲੀ। ਉਨ੍ਹਾਂ ਨੇ ਮੈਨੂੰ ਦੱਸਿਆ ਕਿ ਉਨ੍ਹਾਂ ਨੂੰ ਪੜ੍ਹਨ ਅਤੇ ਸੁਰੱਖਿਆ ਦੇ ਲਈ ਸਮਾਰਟਫੋਨ ਦੀ ਜ਼ਰੂਰਤ ਹੈ।

file photo

ਮੈਨੂੰ ਖੁਸ਼ੀ ਹੈ ਕਿ ਅੱਜ ਘੋਸ਼ਣਾ ਕਮੇਟੀ ਦੀ ਸਹਿਮਤੀ ਨਾਲ ਉੱਤਰ ਪ੍ਰਦੇਸ਼ ਕਾਂਗਰਸ ਨੇ ਫੈਸਲਾ ਕੀਤਾ ਹੈ ਕਿ ਪਾਰਟੀ ਸਰਕਾਰ ਬਣਨ 'ਤੇ ਇੰਟਰ ਪਾਸ ਲੜਕੀਆਂ ਨੂੰ ਸਮਾਰਟਫੋਨ ਅਤੇ ਗ੍ਰੈਜੂਏਟ ਲੜਕੀਆਂ ਨੂੰ ਇਲੈਕਟ੍ਰਾਨਿਕ ਸਕੂਟੀ ਦੇਵੇਗੀ। ਦੱਸ ਦਈਏ ਕਿ ਪ੍ਰਿਯੰਕਾ ਨੇ ਹਾਲ ਹੀ ਵਿਚ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ ਵਿਚ 40 ਪ੍ਰਤੀਸ਼ਤ ਸੀਟਾਂ ਉੱਤੇ ਮਹਿਲਾ ਉਮੀਦਵਾਰ ਉਤਾਰੇਗੀ। ਉੱਤਰ ਪ੍ਰਦੇਸ਼ ਕਾਂਗਰਸ ਵੱਲੋਂ ਵਿਦਿਆਰਥਣਾਂ ਨੂੰ ਸਮਾਰਟਫੋਨ ਅਤੇ ਇਲੈਕਟ੍ਰਿਕ ਸਕੂਟੀ ਦੇਣ ਦੇ ਇਸ ਐਲਾਨ ਨੂੰ ਚੋਣਾਂ ਵਿਚ ਔਰਤਾਂ ਨੂੰ ਨਿਰਪੱਖ ਭਾਗੀਦਾਰੀ ਦੇਣ ਦੇ ਪਾਰਟੀ ਦੇ ਵਾਅਦੇ ਦੀ ਕੜੀ ਵਜੋਂ ਵੇਖਿਆ ਜਾ ਰਿਹਾ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement