ਨਫ਼ਰਤੀ ਭਾਸ਼ਣਾਂ ਵਿਰੁੱਧ ਤੁਰੰਤ ਦਰਜ ਕੀਤਾ ਜਾਵੇ ਅਪਰਾਧਿਕ ਕੇਸ - ਸੁਪਰੀਮ ਕੋਰਟ ਦੇ ਸਖ਼ਤ ਨਿਰਦੇਸ਼ 
Published : Oct 21, 2022, 8:21 pm IST
Updated : Oct 21, 2022, 8:21 pm IST
SHARE ARTICLE
File Photo
File Photo

ਨਫ਼ਰਤ ਭਰੇ ਭਾਸ਼ਣਾਂ ਬਾਰੇ ਸੁਪਰੀਮ ਕੋਰਟ ਦੀ ਦੋ-ਟੁੱਕ,    ਬਿਨਾਂ ਉਡੀਕ ਕੀਤਿਆਂ ਦਰਜ ਹੋਵੇ ਅਪਰਾਧਿਕ ਮਾਮਲਾ 

 


ਨਵੀਂ ਦਿੱਲੀ - ਨਫ਼ਰਤ ਭਰੇ ਭਾਸ਼ਣਾਂ ਨੂੰ ਇੱਕ 'ਬਹੁਤ ਗੰਭੀਰ ਮੁੱਦਾ' ਦੱਸਦੇ ਹੋਏ, ਸੁਪਰੀਮ ਕੋਰਟ ਨੇ ਸ਼ੁੱਕਰਵਾਰ 21 ਅਕਤੂਬਰ ਨੂੰ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਸਰਕਾਰਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਕਿਸੇ ਵੱਲੋਂ ਸ਼ਿਕਾਇਤ ਦਾਇਰ ਕੀਤੇ ਜਾਣ ਦੀ ਉਡੀਕ ਕੀਤੇ ਬਿਨਾਂ, ਦੋਸ਼ੀਆਂ ਵਿਰੁੱਧ ਤੁਰੰਤ ਅਪਰਾਧਿਕ ਕੇਸ ਖ਼ੁਦ ਦਰਜ ਕਰਨ। ਇਸ 'ਚ ਇਹ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਦੇਰੀ ਅਦਾਲਤ ਦੀ ਮਾਣਹਾਨੀ ਨੂੰ ਸੱਦਾ ਹੋਵੇਗੀ। 

ਜਸਟਿਸ ਕੇ.ਐਮ. ਜੋਜ਼ਫ਼ ਅਤੇ ਹਰਿਸ਼ੀਕੇਸ਼ ਰਾਏ ਦੀ ਬੈਂਚ ਨੇ ਸ਼ਾਹੀਨ ਅਬਦੁੱਲਾ ਨਾਂਅ ਦੇ ਵਿਅਕਤੀ ਵੱਲੋਂ ਦਾਇਰ ਪਟੀਸ਼ਨ 'ਤੇ ਦੋਵਾਂ ਸੂਬਾ ਸਰਕਾਰਾਂ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਦੇਸ਼ ਦੇ ਧਰਮ ਨਿਰਪੱਖ ਤਾਣੇ-ਬਾਣੇ ਨੂੰ ਸੁਰੱਖਿਅਤ ਰੱਖਣ ਲਈ ਨਫ਼ਰਤ ਭਰੇ ਭਾਸ਼ਣ ਦੇਣ ਵਾਲਿਆਂ ਵਿਰੁੱਧ ਬਿਨਾਂ ਕਿਸੇ ਧਾਰਮਿਕ ਵਖਰੇਵੇਂ ਦੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement