ਰਾਜੀਵ ਗਾਂਧੀ ਦੇ ਕਾਤਲ ਦੋਸ਼ੀ ਰਾਬਰਟ ਨੂੰ ਮਿਲੀ 30 ਦਿਨਾਂ ਦੀ ਪੈਰੋਲ
Published : Nov 21, 2019, 6:43 pm IST
Updated : Nov 21, 2019, 6:43 pm IST
SHARE ARTICLE
Rajiv Gandhi
Rajiv Gandhi

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਦੇ ਦੋਸ਼ੀ ਰਾਬਰਟ ਪਯਾਸ ਨੂੰ ਮਦਰਾਸ...

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਦੇ ਦੋਸ਼ੀ ਰਾਬਰਟ ਪਯਾਸ ਨੂੰ ਮਦਰਾਸ ਹਾਈ ਕੋਰਟ ਨੇ 30 ਦਿਨਾਂ ਦੀ ਪੈਰੋਲ ਦਿੱਤੀ ਹੈ। ਦਰਅਸਲ, ਪਿਛਲੇ ਦਿਨੀਂ ਰਾਬਰਟ ਨੇ ਮਦਾਰਸ ਹਾਈ ਕੋਰਟ ਤੋਂ 30 ਦਿਨਾਂ ਦੀ ਪੈਰੋਲ ਮੰਗੀ ਸੀ। ਉਨ੍ਹਾਂ ਨੇ ਆਪਣੇ ਬੇਟੇ ਦੇ ਵਿਆਹ 'ਚ ਸ਼ਾਮਲ ਹੋਣ ਲਈ ਇਹ ਪੈਰੋਲ ਮਿਲੀ ਹੈ। ਦੱਸ ਦੇਈਏ ਕਿ ਰਾਜੀਵ ਗਾਂਧੀ ਹੱਤਿਆ ਮਾਮਲੇ 'ਚ ਉਹ ਜੀਵਨ ਭਰ ਜੇਲ੍ਹ ਦੀ ਸਜ਼ਾ ਕੱਟ ਰਿਹਾ ਹੈ। ਕੋਰਟ ਨੇ 5 ਜੁਲਾਈ ਨੂੰ ਇਹ ਪੈਰੋਲ ਦਿੱਤੀ ਹੈ। ਜਿਸ ਨੂੰ 21 ਦਿਨਾਂ ਦੇ ਅੰਦਰ ਵਧਾਉਣ ਲਈ ਕਿਆਸ ਲਾਏ ਜਾ ਰਹੇ ਹਨ।

ਇਕ ਹੋਰ ਦੋਸ਼ੀ ਨੂੰ ਮਿਲ ਚੁੱਕੀ ਹੈ ਪੈਰੋਲ

ਇਸ ਤੋਂ ਪਹਿਲਾਂ ਕੋਰਟ ਨੇ ਰਾਜੀਵ ਗਾਂਧੀ ਦੀ ਹੱਤਿਆ ਦੇ ਦੋਸ਼ੀ ਨਲਿਨੀ ਨੂੰ ਇਕ ਮਹੀਨੇ ਦਾ ਪੈਰੋਲ ਦਿੱਤਾ ਗਿਆ ਸੀ। ਉਨ੍ਹਾਂ ਨੂੰ ਵੀ ਆਪਣੀ ਬੇਟੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਪੈਰੋਲ ਦਿੱਤੀ ਗਈ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement