Pakistan News: ਪਾਕਿਸਤਾਨੀ ਫ਼ੌਜੀ ਚੌਕੀ ’ਤੇ ਆਤਮਘਾਤੀ ਹਮਲਾ, 17 ਜਵਾਨ ਹੋਏ ਸ਼ਹੀਦ, ਕਈ ਜ਼ਖ਼ਮੀ
Published : Nov 21, 2024, 7:33 am IST
Updated : Nov 21, 2024, 7:33 am IST
SHARE ARTICLE
File Photo
File Photo

Pakistan News: ਪਾਕਿਸਤਾਨੀ ਫ਼ੌਜ ਨੇ ਅਧਿਕਾਰਤ ਬਿਆਨ ’ਚ ਕਿਹਾ ਕਿ ਇਲਾਕੇ ’ਚ ਅਤਿਵਾਦੀਆਂ ਨੂੰ ਖ਼ਤਮ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ।

 

Pakistan News: ਪਾਕਿਸਤਾਨ ’ਚ ਬੁਧਵਾਰ ਨੂੰ ਵੱਡਾ ਆਤਮਘਾਤੀ ਹਮਲਾ ਹੋਇਆ। ਅਤਿਵਾਦੀਆਂ ਨੇ ਬੁਧਵਾਰ ਦੁਪਹਿਰ 2 ਵਜੇ ਉੱਤਰ-ਪੱਛਮ ’ਚ ਇਕ ਚੌਕੀ ਨੂੰ ਨਿਸ਼ਾਨਾ ਬਣਾਇਆ। ਅਤਿਵਾਦੀਆਂ ਦੇ ਇਸ ਆਤਮਘਾਤੀ ਹਮਲੇ ’ਚ 17 ਜਵਾਨ ਸ਼ਹੀਦ ਹੋ ਗਏ ਸਨ।

ਪਾਕਿਸਤਾਨੀ ਫ਼ੌਜ ਦੇ ਮੀਡੀਆ ਵਿੰਗ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਅਤਿਵਾਦੀਆਂ ਨੇ ਉੱਤਰੀ ਖੈਬਰ ਪਖਤੂਨਖਵਾ ਸੂਬੇ ’ਚ ਚੌਕੀ ’ਤੇ ਵਿਸਫ਼ੋਟਕ ਨਾਲ ਭਰੇ ਵਾਹਨ ਨੂੰ ਟੱਕਰ ਮਾਰ ਦਿਤੀ। ਇਸ ਤੋਂ ਬਾਅਦ ਵੱਡਾ ਧਮਾਕਾ ਹੋਇਆ। ਇਸ ਹਮਲੇ ’ਚ 17 ਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਕੁੱਝ ਹੋਰ ਜ਼ਖ਼ਮੀ ਹੋਏ ਹਨ।

ਪਾਕਿਸਤਾਨੀ ਫ਼ੌਜ ਨੇ ਅਧਿਕਾਰਤ ਬਿਆਨ ’ਚ ਕਿਹਾ ਕਿ ਇਲਾਕੇ ’ਚ ਅਤਿਵਾਦੀਆਂ ਨੂੰ ਖ਼ਤਮ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਨਾਲ ਅਤਿਵਾਦੀਆਂ ’ਚ ਡਰ ਪੈਦਾ ਹੋ ਗਿਆ, ਜਿਸ ਕਾਰਨ ਉਨ੍ਹਾਂ ਨੇ ਇਹ ਘਿਨਾਉਣੀ ਹਰਕਤ ਕੀਤੀ। ਅਪਰਾਧੀਆਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ।              

 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement