Delhi News : ਸਿੱਖਾਂ ’ਤੇ ਚੁਟਕਲੇ ਵਾਲੀਆਂ ਵੈੱਬਸਾਈਟਾਂ ’ਤੇ ਪਾਬੰਦੀ ਲਗਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ 8 ਹਫਤਿਆਂ ਬਾਅਦ ਹੋਵੇਗੀ ਸੁਣਵਾਈ 

By : BALJINDERK

Published : Nov 21, 2024, 9:37 pm IST
Updated : Nov 21, 2024, 9:37 pm IST
SHARE ARTICLE
Supreme Court
Supreme Court

Delhi News : ਸੁਪਰੀਮ ਕੋਰਟ ਨੇ ਕਿਹਾ ਅਜਿਹੀਆਂ ਵੈੱਬਸਾਈਟਾਂ ’ਤੇ ਪਾਬੰਦੀ ਲਈ ਕੋਰਟ ’ਚ ਦਾਖ਼ਲ ਹੋਈ ਸੀ ਪਟੀਸ਼ਨ

Delhi News : ਹਫ਼ਤਿਆਂ ਬਾਅਦ ਸੁਣਵਾਈ ਕਰੇਗਾ ਜੋ ਸਿੱਖਾਂ ਬਾਰੇ ਚੁਟਕਲੇ ਵਿਖਾ ਕੇ ਉਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰ ਰਹੀ ਹੈ। ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੀ ਬੈਂਚ ਨੇ ਕਿਹਾ ਕਿ ਇਹ ਇਕ ਮਹੱਤਵਪੂਰਨ ਮਾਮਲਾ ਹੈ। ਪਟੀਸ਼ਨਕਰਤਾ ਹਰਵਿੰਦਰ ਚੌਧਰੀ ਨੇ ਬੈਂਚ ਨੂੰ ਸੂਚਿਤ ਕੀਤਾ ਕਿ ਉਹ ਇਸ ਮਾਮਲੇ ਵਿਚ ਅਪਣੇ ਸੁਝਾਵਾਂ ਦੇ ਨਾਲ-ਨਾਲ ਹੋਰ ਧਿਰਾਂ ਦੇ ਸੁਝਾਵਾਂ ਨੂੰ ਇਕਜੁੱਟ ਕਰੇਗੀ ਅਤੇ ਇਕ ਸੰਖੇਪ ਸੰਗ੍ਰਹਿ ਦਾਇਰ ਕਰੇਗੀ। 

ਸੁਣਵਾਈ ਦੌਰਾਨ ਚੌਧਰੀ ਨੇ ਸਿੱਖ ਭਾਈਚਾਰੇ ਦੀਆਂ ਔਰਤਾਂ ਦੀਆਂ ਸ਼ਿਕਾਇਤਾਂ ਨੂੰ ਉਜਾਗਰ ਕੀਤਾ, ਜਿਨ੍ਹਾਂ ਦੇ ਕਪੜੇ ਪਹਿਨਣ ਦੇ ਤਰੀਕੇ ਲਈ ਉਨ੍ਹਾਂ ਦਾ ਮਜ਼ਾਕ ਉਡਾਇਆ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਕੂਲਾਂ ਵਿਚ ਸਿੱਖ ਬੱਚਿਆਂ ਨਾਲ ਜੁੜੀਆਂ ਸਮੱਸਿਆਵਾਂ ਬਾਰੇ ਵੀ ਦਸਿਆ।

ਬੈਂਚ ਨੇ ਕਿਹਾ, ‘‘ਤੁਸੀਂ ਇਕ ਛੋਟਾ ਜਿਹਾ ਸੰਗ੍ਰਹਿ ਤਿਆਰ ਕਰੋ ਤਾਂ ਜੋ ਇਸ ਨੂੰ ਪੜ੍ਹਨਾ ਆਸਾਨ ਹੋ ਜਾਵੇ।’’ ਸੁਪਰੀਮ ਕੋਰਟ ਅਕਤੂਬਰ 2015 ’ਚ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਸੀ ਜਿਸ ਤੋਂ ਬਾਅਦ ਅਜਿਹੀਆਂ ਸ਼ਿਕਾਇਤਾਂ ਉਠਾਉਣ ਵਾਲੀਆਂ ਹੋਰ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ ਪਟੀਸ਼ਨਕਰਤਾ ਨੇ ਪਹਿਲਾਂ ਕਿਹਾ ਸੀ ਕਿ 5,000 ਤੋਂ ਵੱਧ ਵੈੱਬਸਾਈਟਾਂ ਹਨ ਜੋ ਸਿੱਖਾਂ ਬਾਰੇ ਚੁਟਕਲੇ ਵਿਖਾਉਂਦੀਆਂ ਹਨ ਅਤੇ ਭਾਈਚਾਰੇ ਦੇ ਮੈਂਬਰਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਦੀਆਂ ਹਨ। 

ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਸਿੱਖਾਂ ਬਾਰੇ ਚੁਟਕਲੇ ਵਾਲੀ ਅਜਿਹੀ ਵੈੱਬਸਾਈਟ ’ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ ਕਿਉਂਕਿ ਇਹ ਸੰਵਿਧਾਨ ਤਹਿਤ ਦਿਤੇ ਗਏ ਜੀਵਨ ਅਤੇ ਸਨਮਾਨ ਨਾਲ ਜਿਉਣ ਦੇ ਬੁਨਿਆਦੀ ਅਧਿਕਾਰ ਦੀ ਉਲੰਘਣਾ ਹੈ। (ਪੀਟੀਆਈ)

(For more news apart from  Supreme Court hear after 8 weeks on petition seeking ban on Sikh joke websites News in Punjabi, stay tuned to Rozana Spokesman)

 

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement