ਦਿੱਲੀ ਏਅਰਪੋਰਟ ਤੋਂ 46 ਉਡਾਣਾਂ ਡਾਇਵਰਟ
Published : Dec 21, 2019, 9:27 am IST
Updated : Apr 9, 2020, 11:20 pm IST
SHARE ARTICLE
File Photo
File Photo

100 ਟ੍ਰੇਨ ਦੇਰੀ ਨਾਲ ਚੱਲ ਰਹੀ ਹਨ

ਨਵੀਂ ਦਿੱਲੀ- ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਬਰਫਬਾਰੀ ਦੇ ਚਲਦਿਆਂ ਉੱਤਰੀ ਭਾਰਤ 'ਚ ਠੰਡ ਬਹੁਤ ਵਧ ਗਈ ਹੈ। ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ 'ਤੇ ਲੋਅ ਵਿਜ਼ੀਬਿਲਟੀ ਕਾਰਨ 46 ਉਡਾਣਾਂ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਦਿੱਲੀ ਆਉਣ ਵਾਲੀਆਂ ਜ਼ਿਆਦਾਤਰ ਫਲਾਈਟਾਂ ਨੂੰ ਜੈਪੁਰ, ਅੰਮ੍ਰਿਤਸਰ ਅਤੇ ਲਖਨਊ ਡਾਇਵਰਟ ਕੀਤਾ ਗਿਆ ਹੈ।

ਉੱਥੇ ਹੀ ਸ਼ੁੱਕਰਵਾਰ ਸਵੇਰੇ ਘੱਟ ਵਿਜ਼ੀਬਿਲਟੀ ਕਾਰਨ 760 ਉਡਾਣਾਂ ਦਾ ਸਮਾਂ ਬਦਲਿਆ ਗਿਆ ਸੀ। ਜਿਸ ਕਾਰਨ 19 ਉਡਾਣਾਂ ਨੂੰ ਰੱਦ ਕਰਨਾ ਪਿਆ। ਉੱਥੇ ਹੀ 100 ਟ੍ਰੇਨ ਦੇਰੀ ਨਾਲ ਚੱਲ ਰਹੀ ਹਨ। ਮੌਸਮ ਵਿਗਿਆਨੀਆਂ ਨੇ ਅੱਜ ਹਲਕੀ ਬਾਰਸ਼ ਅਤੇ ਮੌਸਮ ਦੇ ਬੇਹੱਦ ਠੰਡੇ ਰਹਿਣ ਦਾ ਖਦਸ਼ਾ ਪ੍ਰਗਟਾਇਆ ਹੈ।

ਜ਼ਿਕਰਯੋਗ ਹੈ ਕਿ ਕਸ਼ਮੀਰ ਦੇ ਵਧੇਰੇ ਹਿੱਸਿਆਂ 'ਚ ਸ਼ੁੱਕਰਵਾਰ ਨੂੰ ਬਰਫਬਾਰੀ ਸ਼ੁਰੂ ਹੋਈ ਜੋ ਸ਼ਨੀਵਾਰ ਤਕ ਜਾਰੀ ਰਹਿਣ ਦੀ ਸੰਭਾਵਨਾ ਹੈ। ਲੱਦਾਖ ਅਤੇ ਜੰਮੂ-ਕਸ਼ਮੀਰ ਦੇ ਵਧੇਰੇ ਖੇਤਰਾਂ 'ਚ ਤਾਜ਼ਾ ਬਰਫਬਾਰੀ ਦੇ ਬਾਅਦ ਪਾਰਾ ਡਿੱਗਣ ਕਾਰਨ ਹੱਡ ਚੀਰਵੀਂ ਠੰਡ ਪੈ ਰਹੀ ਹੈ।

ਮੌਸਮ ਵਿਭਾਗ ਦੇ ਮੁਤਾਬਕ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਤਾਜ਼ਾ ਬਰਫਬਾਰੀ ਦੇ ਵਿੱਚ ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਵਿੱਚ ਨਮੀ 100 ਫੀਸਦੀ ਤੱਕ ਪਹੁਂਚ ਗਈ। ਤਾਪਮਾਨ 6.4 ਡਿਗਰੀ ਸੇਲਸਿਅਸ ਰਿਹਾ। ਇਸ ਦੇ ਚਲਦੇ ਸੰਘਣਾ ਕੋਹਰਾ ਛਾ ਗਿਆ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement