ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਫਿਰ ਕਿਸਾਨਾਂ ਵਲੋਂ ਭੁੱਖ ਹੜਤਾਲ ਦਾ ਐਲਾਨ
Published : Dec 21, 2020, 9:54 am IST
Updated : Dec 21, 2020, 9:58 am IST
SHARE ARTICLE
FARMER
FARMER

21 ਦਸੰਬਰ ਨੂੰ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਸਾਰੇ ਧਰਨੇ ਵਾਲੀਆਂ ਥਾਂਵਾਂ 'ਤੇ 24 ਘੰਟੇ ਦਾ ਵਰਤ ਸ਼ੁਰੂ ਕਰਨਗੇ।

ਨਵੀਂ ਦਿੱਲੀ- ਕੇਂਦਰ ਵਲੋਂ ਜਾਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਅੱਜ 26 ਵੇਂ ਵਿਚ ਦਾਖਿਲ ਹੋ ਗਿਆ ਹੈ। ਇਸ ਦੌਰਾਨ ਅੱਜ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਕਿਸਾਨ ਜਥੇਬੰਦੀਆਂ ਅੱਜ ਭੁੱਖ ਹੜਤਾਲ 'ਤੇ ਬੈਠਣਗੀਆਂ। ਕਿਸਾਨ ਜਥੇਬੰਦੀਆਂ ਅੱਜ ਹਰੇਕ ਧਰਨੇ ਵਾਲੀ ਥਾਂ 'ਤੇ ਭੁੱਖ ਹੜਤਾਲ' 'ਤੇ ਬੈਠਣਗੀਆਂ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਬੀਤੀ 14 ਦਸੰਬਰ ਨੂੰ ਕਿਸਾਨਾਂ ਵਲੋਂ ਭੁੱਖ ਹੜਤਾਲ ਕੀਤੀ ਗਈ ਸੀ।

FARMER PROTEST

ਦੂਜੇ ਪਾਸੇ ਸਰਕਾਰ ਦਾ ਦਾਅਵਾ ਹੈ ਕਿ ਇਹ ਕਾਨੂੰਨ ਦੇਸ਼ ਦੇ ਕਿਸਾਨਾਂ ਦੇ ਹਿੱਤ ਵਿੱਚ ਹੈ। ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਠੋਸ ਮੁਸ਼ਕਲਾਂ ਦਾ ਹੱਲ ਹੋ ਗਿਆ ਹੈ। ਕਿਸਾਨ ਹਨ ਕਿ ਮੰਨ ਨਹੀਂ ਰਹੇ। ਹੁਣ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਇੱਕ ਰੋਜ਼ਾ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਸਵਰਾਜ ਅਭਿਆਨ ਦੇ ਨੇਤਾ ਯੋਗੇਂਦਰ ਯਾਦਵ ਨੇ ਕਿਹਾ ਹੈ ਕਿ 21 ਦਸੰਬਰ ਨੂੰ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਸਾਰੇ ਧਰਨੇ ਵਾਲੀਆਂ ਥਾਂਵਾਂ 'ਤੇ 24 ਘੰਟੇ ਦਾ ਵਰਤ ਸ਼ੁਰੂ ਕਰਨਗੇ।

FARMER

ਜ਼ਿਕਰਯੋਗ ਹੈ ਕਿ ਹੁਣ ਸਰਕਾਰ ਵਲੋਂ ਕਿਸਾਨਾਂ ਨੂੰ ਇੱਕ ਪੱਤਰ ਲਿਖਿਆ, ਫਿਰ ਕਿਸਾਨਾਂ ਵਲੋਂ ਵੀ ਸਰਕਾਰ ਨੂੰ ਇੱਕ ਓਪਨ ਲੈਟਰ ਲਿਖਿਆ ਗਿਆ। ਹੁਣ ਸਾਰੇ ਧਰਨਾ ਸਥਲਾਂ 'ਤੇ ਕਿਸਾਨਾਂ ਵਲੋਂ ਭੁੱਖ ਹੜਤਾਲ ਦਾ ਐਲਾਨ ਕੀਤਾ ਗਿਆ ਹੈ, ਜਦੋਂ ਕਿ 40 ਕਿਸਾਨ ਸੰਗਠਨਾਂ ਨੂੰ ਸਰਕਾਰ ਵੱਲੋਂ ਇੱਕ ਪੱਤਰ ਲਿਖਿਆ ਗਿਆ ਹੈ। ਖੇਤੀਬਾੜੀ ਮੰਤਰਾਲੇ ਦੇ ਜੁਆਇੰਟ ਸੈਕਟਰੀ ਵਿਵੇਕ ਅਗਰਵਾਲ ਨੇ ਕ੍ਰਾਂਤੀਕਾਰੀ ਕਿਸਾਨ ਮੋਰਚਾ ਸਣੇ 40 ਕਿਸਾਨ ਸੰਗਠਨਾਂ ਨੂੰ ਇੱਕ ਵਾਰ ਫਿਰ ਗੱਲਬਾਤ ਦਾ ਸੱਦਾ ਦਿੰਦਿਆਂ ਪੱਤਰ ਲਿਖਿਆ ਹੈ।

farmer

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement