WFI Elections: ਬ੍ਰਿਜਭੂਸ਼ਣ ਦੇ ਕਰੀਬੀ ਸੰਜੇ ਸਿੰਘ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬਣੇ 
Published : Dec 21, 2023, 4:15 pm IST
Updated : Dec 21, 2023, 4:16 pm IST
SHARE ARTICLE
Sanjay singh
Sanjay singh

ਕੁਸ਼ਤੀ ਫੈਡਰੇਸ਼ਨ ਦੀਆਂ ਚੋਣਾਂ ਅੱਜ 21 ਦਸੰਬਰ ਨੂੰ ਹੋਈਆਂ ਅਤੇ ਇਸ ਤੋਂ ਤੁਰੰਤ ਬਾਅਦ ਆਏ ਨਤੀਜਿਆਂ ਵਿਚ ਸੰਜੇ ਦੇ ਨਾਂ ਦੀ ਪੁਸ਼ਟੀ ਹੋ ਗਈ ਸੀ।

 WFI Elections:  ਸੰਜੇ ਕੁਮਾਰ ਸਿੰਘ ਭਾਰਤੀ ਕੁਸ਼ਤੀ ਫੈਡਰੇਸ਼ਨ (WFI) ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਉਹ ਬ੍ਰਿਜਭੂਸ਼ਣ ਸ਼ਰਨ ਸਿੰਘ ਦੇ ਕਰੀਬੀ ਹਨ, ਜਿਨ੍ਹਾਂ ਨੇ ਲੰਮਾ ਸਮਾਂ ਸੰਘ 'ਤੇ ਰਾਜ ਕੀਤਾ। ਅਜਿਹੇ 'ਚ ਭਾਰਤੀ ਕੁਸ਼ਤੀ 'ਚ ਇਕ ਵਾਰ ਫਿਰ ਬ੍ਰਿਜ ਭੂਸ਼ਣ ਦਾ ਦਬਦਬਾ ਬਰਕਰਾਰ ਹੈ, ਭਾਵੇਂ ਉਹ ਅਸਿੱਧੇ ਤੌਰ 'ਤੇ ਹੀ ਹੋਵੇ। 
ਤੁਹਾਨੂੰ ਦੱਸ ਦਈਏ ਕਿ ਕੁਸ਼ਤੀ ਫੈਡਰੇਸ਼ਨ ਦੀਆਂ ਚੋਣਾਂ ਅੱਜ 21 ਦਸੰਬਰ ਨੂੰ ਹੋਈਆਂ ਅਤੇ ਇਸ ਤੋਂ ਤੁਰੰਤ ਬਾਅਦ ਆਏ ਨਤੀਜਿਆਂ ਵਿਚ ਸੰਜੇ ਦੇ ਨਾਂ ਦੀ ਪੁਸ਼ਟੀ ਹੋ ਗਈ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਕੌਣ ਹਨ ਸੰਜੇ ਸਿੰਘ 
WFI ਦੇ ਨਵੇਂ ਪ੍ਰਧਾਨ ਸੰਜੇ ਸਿੰਘ ਨੂੰ 'ਬਬਲੂ' ਵਜੋਂ ਵੀ ਜਾਣਿਆ ਜਾਂਦਾ ਹੈ। ਉਹ ਉੱਤਰ ਪ੍ਰਦੇਸ਼ ਦੀ ਕੁਸ਼ਤੀ ਸੰਘ ਅਤੇ ਰਾਸ਼ਟਰੀ ਕੁਸ਼ਤੀ ਸੰਘ ਦੋਵਾਂ ਵਿਚ ਇੱਕ ਅਹੁਦੇਦਾਰ ਰਹੇ ਹਨ। ਸਾਲ 2019 ਵਿਚ ਸੰਜੇ ਸਿੰਘ ਨੂੰ ਭਾਰਤੀ ਕੁਸ਼ਤੀ ਸੰਘ ਦੀ ਕਾਰਜਕਾਰੀ ਕਮੇਟੀ ਵਿਚ ਸੰਯੁਕਤ ਸਕੱਤਰ ਚੁਣਿਆ ਗਿਆ। ਉਹ ਮੂਲ ਰੂਪ ਵਿਚ ਚੰਦੌਲੀ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਉਹ 2008 ਵਿਚ ਵਾਰਾਣਸੀ ਰੈਸਲਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਣੇ। ਉਹ ਬ੍ਰਿਜ ਭੂਸ਼ਣ ਸਿੰਘ ਦਾ ਨਜ਼ਦੀਕੀ ਸਾਥੀ ਵੀ ਮੰਨਿਆ ਜਾਂਦਾ ਹੈ।   

ਸੰਜੇ ਸਿੰਘ ਨੇ ਹਰਿਆਣਾ ਦੀ ਅਨੀਤਾ ਸ਼ਿਓਰਨ ਨੂੰ ਹਰਾਇਆ
ਅਨੀਤਾ ਸ਼ਿਓਰਨ ਨੂੰ ਬ੍ਰਿਜ ਭੂਸ਼ਣ ਸਿੰਘ ਦੀ ਕੱਟੜ ਵਿਰੋਧੀ ਮੰਨਿਆ ਜਾਂਦਾ ਹੈ। ਅਨੀਤਾ ਨੇ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ 'ਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ਼ ਵੀ ਗਵਾਹੀ ਦਿੱਤੀ ਸੀ। ਅਨੀਤਾ ਨੇ ਕੁਸ਼ਤੀ ਦੇ ਖੇਤਰ ਵਿਚ ਵੀ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਉਸ ਨੇ 2010 ਦੀਆਂ ਰਾਸ਼ਟਰਮੰਡਲ ਖੇਡਾਂ ਵਿਚ ਸੋਨ ਤਮਗ਼ਾ ਜਿੱਤਿਆ ਸੀ। ਜੇਕਰ ਅਨੀਤਾ ਸ਼ਿਓਰਨ ਇਹ ਚੋਣ ਜਿੱਤ  ਜਾਂਦੀ ਤਾਂ ਉਹ ਭਾਰਤੀ ਕੁਸ਼ਤੀ ਸੰਘ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮਹਿਲਾ ਪਹਿਲਵਾਨ ਹੁੰਦੀ।

(For more news apart from  WFI Elections, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement