11ਵੇਂ ਗੇੜ ਦੀ ਗੱਲਬਾਤ ਅੱਜ, ਕਿਸਾਨਾਂ ਨੇ ਕਾਨੂੰਨਾਂ ਨੂੰ ਮੁਲਤਵੀ ਕਰਨ ਦੇ ਪ੍ਰਸਤਾਵ ਨੂੰ ਕੀਤੀ ਨਾਂਹ
Published : Jan 22, 2021, 9:34 am IST
Updated : Jan 22, 2021, 9:38 am IST
SHARE ARTICLE
farmer
farmer

10ਵੇਂ ਗੇੜ ਦੀ ਬੈਠਕ 'ਚ ਸਰਕਾਰ ਨੇ ਖੇਤੀਬਾੜੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਹੈ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਲਗਾਤਰ ਤੇਜ ਹੁੰਦਾ ਜਾ ਰਿਹਾ ਹੈ। ਕਿਸਾਨਾਂ ਤੇ ਸਰਕਾਰ ਵਿਚਕਾਰ 9 ਮੀਟਿੰਗ ਬੇਸਿੱਟਾ ਹੋਣ ਤੋਂ ਬਾਅਦ 10ਵੇਂ ਗੇੜ ਦੀ ਬੈਠਕ 'ਚ ਸਰਕਾਰ ਨੇ ਖੇਤੀਬਾੜੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਹੈ ਪਰ ਕੇਂਦਰ ਵਲੋਂ ਦਿੱਤੇ ਗਏ ਪ੍ਰਸਤਾਵ ਨੂੰ ਬੀਤੀ ਕੱਲ੍ਹ ਸ਼ਾਮ ਕਿਸਾਨਾਂ ਵਲੋਂ ਰੱਦ ਕਰ ਦਿੱਤਾ ਗਿਆ ਸੀ। ਅੱਜ ਇਕ ਵਾਰ ਫਿਰ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ 11ਵੇਂ ਦੌਰ ਦੀ ਮੀਟਿੰਗ ਹੋਵੇਗੀ।

farmer

ਬੈਠਕ ਤੋਂ ਬਾਅਦ ਕਿਸਾਨ ਆਗੂ ਜੇਗਿੰਦਰ ਐਸ ਉਗਰਾਹਣ ਨੇ ਕਿਹਾ, “ਇਹ ਫੈਸਲਾ ਲਿਆ ਗਿਆ ਹੈ ਕਿ ਜਦੋਂ ਤੱਕ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਨ੍ਹਾਂ ਦੇ ਪ੍ਰਸਤਾਵ ਸਵੀਕਾਰ ਨਹੀਂ ਕੀਤੇ ਜਾਣਗੇ। ਸਾਡੀ ਇਕੋ ਮੰਗ ਹੈ ਕਿ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਅਤੇ ਐਮਐਸਪੀ ਨੂੰ ਕਾਨੂੰਨੀ ਮਾਨਤਾ ਦਿੱਤੀ ਜਾਵੇ। ਅੱਜ ਇਹੀ ਫੈਸਲਾ ਲਿਆ ਗਿਆ ਹੈ।”

farmer

ਦੱਸ ਦੇਈਏ ਕਿ ਤਿੰਨੋਂ ਹੀ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ 'ਤੇ ਕਿਸਾਨ ਅੜੇ ਹੋਏ ਹਨ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਵੀ ਟਰੈਕਟਰ ਰੈਲੀ ‘ਤੇ ਅੜੇ ਹਨ। ਹਾਲਾਂਕਿ, ਦਿੱਲੀ ਪੁਲਿਸ ਨੇ ਇਸ ਸੰਬੰਧੀ ਸਖਤੀ ਦਾ ਸੰਕੇਤ ਦਿੱਤਾ ਹੈ। ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਇਸ ਗੱਲਬਾਤ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। 

farmer dead

ਸੰਯੁਕਤ ਕਿਸਾਨ ਮੋਰਚਾ ਨੇ ਵੀਰਵਾਰ ਨੂੰ ਇਕ ਬਿਆਨ ਜਾਰੀ ਕੀਤਾ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਦੀ ਮੰਗ ਕਰਦੇ ਹਨ ਅਤੇ ਉਹ ਇਸ ਨੂੰ ਰੱਦ ਕੀਤੇ ਬਿਨਾਂ ਵਾਪਸ ਨਹੀਂ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement