ਸਰਕਾਰ ਮੰਦਰ ਲਈ ਦਾਨ ਇਕੱਤਰ ਕਰਨ ਦੀ ਬਜਾਏ ਪੈਟਰੋਲ ਦੀਆਂ ਕੀਮਤਾਂ ਘਟਾਉਣ ਲਈ ਚੁੱਕੇ ਕਦਮ-ਸ਼ਿਵ ਸੈਨਾ
Published : Feb 22, 2021, 11:05 pm IST
Updated : Feb 22, 2021, 11:05 pm IST
SHARE ARTICLE
Shiv sena
Shiv sena

ਸ਼ਿਵ ਸੈਨਾ ਨੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਬਾਰੇ ਬਾਲੀਵੁੱਡ ਅਦਾਕਾਰਾਂ ਦੀ ਚੁੱਪੀ ‘ਤੇ ਸਵਾਲ ਉਠਾਏ

ਮੁੰਬਈ: ਪੈਟਰੋਲ ਅਤੇ ਡੀਜ਼ਲ ਦੀਆਂ ਅਸਮਾਨੀ ਕੀਮਤਾਂ ਨੂੰ ਲੈ ਕੇ ਸ਼ਿਵ ਸੈਨਾ ਨੇ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਹੈ। ਮਹਾਰਾਸ਼ਟਰ ਦੀ ਸੱਤਾਧਾਰੀ ਪਾਰਟੀ ਸ਼ਿਵ ਸੈਨਾ ਨੇ ਕਿਹਾ ਕਿ ਸਰਕਾਰ ਨੂੰ ਅਯੁੱਧਿਆ ਦੇ ਰਾਮ ਮੰਦਰ ਲਈ ਦਾਨ ਇਕੱਤਰ ਕਰਨ ਦੀ ਬਜਾਏ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ,ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ ।

Shiv sena Shiv senaਸ਼ਿਵ ਸੈਨਾ ਨੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਬਾਰੇ ਬਾਲੀਵੁੱਡ ਅਦਾਕਾਰਾਂ ਦੀ ਚੁੱਪੀ ‘ਤੇ ਸਵਾਲ ਉਠਾਏ । ਸ਼ਿਵ ਸੈਨਾ ਨੇ ਮੁਖ ਪੱਤਰ 'ਸਮਾਣਾ' ਦੇ ਇਕ ਸੰਪਾਦਕੀ ਵਿੱਚ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਇਹ ਯਕੀਨੀ ਬਣਾਏਗੀ ਕਿ ਭਗਵਾਨ ਰਾਮ ਦੇ ਸ਼ਰਧਾਲੂਆਂ ਨੂੰ ਭੋਜਨ ਮਿਲ ਸਕੇ । ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਅਯੁੱਧਿਆ ਵਿਚ ਰਾਮ ਮੰਦਰ ਦੇ ਨਿਰਮਾਣ ਦੀ ਨਿਗਰਾਨੀ ਲਈ ਬਣਾਇਆ ਗਿਆ ਹੈ । ਮੰਦਰ ਦੀ ਉਸਾਰੀ ਲਈ ਫੰਡ ਇਕੱਤਰ ਕਰਨ ਦੀ ਮੁਹਿੰਮ ਚੱਲ ਰਹੀ ਹੈ ।

PM MODIPM MODIਸ਼ਿਵ ਸੈਨਾ ਨੇ ਕਿਹਾ ਕਿ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕੰਟਰੋਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ। ਰਾਮ ਮੰਦਰ ਦੀ ਉਸਾਰੀ ਲਈ ਦਾਨ ਇਕੱਤਰ ਕਰਨ ਦੀ ਬਜਾਏ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਹੇਠਾਂ ਲਿਆਓ. ਤਾਂ ਜੋ ਰਾਮ ਸ਼ਰਧਾਲੂ ਇਸ ਤੋਂ ਭੋਜਨ ਪ੍ਰਾਪਤ ਕਰਨ ਅਤੇ ਭਗਵਾਨ ਰਾਮ ਵੀ ਇਸ ਤੋਂ ਖੁਸ਼ ਹੋਣਗੇ. ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇਲ ਕੀਮਤਾਂ ਵਿਚ ਮੌਜੂਦਾ ਵਾਧੇ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਨਜ਼ਰ ਆ ਰਹੇ ਹਨ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement