ਟੂਲਕਿੱਟ ਮਾਮਲਾ: ਅਦਾਲਤ ਨੇ ਵਾਤਾਵਰਣ ਕਾਰਕੁੰਨ ਦਿਸ਼ਾ ਰਵੀ ਨੂੰ ਇਕ ਦਿਨ ਦੇ ਪੁਲਿਸ ਰਿਮਾਡ 'ਤੇ ਭੇਜਿਆ
Published : Feb 22, 2021, 5:13 pm IST
Updated : Feb 22, 2021, 5:13 pm IST
SHARE ARTICLE
disha ravi
disha ravi

ਪੁਲਿਸ ਵੱਲੋਂ ਪੰਜ ਦਿਨਾਂ ਦੇ ਪੁਲਿਸ ਰਿਮਾਡ ਦੀ ਕੀਤੀ ਸੀ ਮੰਗ

ਨਵੀਂ ਦਿੱਲੀ : ਟੂਲਕਿੱਟ ਮਾਮਲੇ ਵਿਚ ਗ੍ਰਿਫਤਾਰ ਵਾਤਾਵਰਣ ਕਾਰਕੁੰਨ ਦਿਸ਼ਾ ਰਵੀ ਨੂੰ ਦਿੱਲੀ ਪੁਲਿਸ ਨੇ ਅੱਜ ਪਟਿਆਲਾ ਹਾਊਸ ਅਦਾਲਤ ਵਿਚ ਪੇਸ਼ ਕੀਤਾ। ਸੁਣਵਾਈ ਦੌਰਾਨ ਪੁਲਿਸ ਨੇ ਦਿਸ਼ਾ ਰਵੀ ਦੇ ਪੰਜ ਦਿਨ ਦਾ ਰਿਮਾਡ ਮੰਗਿਆ। ਪਰ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦਿਸ਼ਾ ਰਵੀ ਨੂੰ ਇਕ ਦਿਨ ਦੇ ਪੁਲਿਸ ਰਿਮਾਡ 'ਤੇ ਭੇਜ ਦਿੱਤਾ ਹੈ।

disha Ravidisha Ravi

ਇਸ ਤੋਂ ਪਹਿਲਾ ਪਿਛਲੀ ਅਦਾਲਤ ਦੌਰਾਨ ਪੁਲਿਸ ਨੇ ਦਿਸ਼ਾ ਰਵੀ ਦਾ ਰਿਮਾਡ ਨਹੀਂ ਸੀ ਮੰਗਿਆ। ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਦਿਸ਼ਾ ਰਵੀ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮੋਬਾਈਲ ਵਿਚ ਜਿਹੜੀ ਵੀ ਜਾਣਕਾਰੀ ਮੌਜੂਦ ਸੀ, ਉਹ ਸਾਰੀ ਪੁਲਿਸ ਕੋਲ ਵੀ ਹੈ। ਇਸ ਸਬੰਧੀ ਅਸੀਂ ਅਦਾਲਤ ਵਿਚ ਅਰਜ਼ੀ ਵੀ ਦਿੱਤੀ ਸੀ।

Disha RaviDisha Ravi

ਦੂਜੇ ਪਾਸੇ ਪੁਲਿਸ ਨੇ ਆਪਣਾ ਪੱਖ ਰਖਦਿਆਂ ਕਿਹਾ ਕਿ ਦਿਸ਼ਾ ਰਵੀ ਨੇ ਸਾਰੇ ਦੋਸ਼ਾਂ ਨੂੰ ਸ਼ਾਤਨੂ-ਨਿਕਿਤਾ ਸਿਰ ਪਾ ਦਿਤਾ ਹੈ, ਇਸ ਲਈ ਸਾਰਿਆਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁਛਗਿੱਛ ਕਰਨੀ ਜ਼ਰੂਰੀ ਹੈ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement