ਡੀਆਰਆਈ ਨੇ 101 ਕਿਲੋ ਸੋਨਾ ਕੀਤਾ ਜ਼ਬਤ, ਅੰਤਰਰਾਸ਼ਟਰੀ ਬਜ਼ਾਰ 'ਚ ਕੀਮਤ ਲਗਭਗ 51 ਕਰੋੜ ਰੁਪਏ

By : GAGANDEEP

Published : Feb 22, 2023, 7:40 am IST
Updated : Feb 22, 2023, 7:40 am IST
SHARE ARTICLE
photo
photo

ਸੋਨੇ ਦੇ 10 ਤਸਕਰਾਂ ਨੂੰ ਵੀ ਕੀਤਾ ਗ੍ਰਿਫਤਾਰ

 

ਮੁੰਬਈ: ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਨੇ ਦੇਸ਼ ਵਿਆਪੀ ਕਾਰਵਾਈ ਦੌਰਾਨ ਲਗਭਗ 101 ਕਿਲੋ ਸੋਨਾ ਜ਼ਬਤ ਕੀਤਾ ਹੈ। ਅੰਤਰਰਾਸ਼ਟਰੀ ਬਾਜ਼ਾਰ 'ਚ ਇਸ ਦੀ ਕੀਮਤ 51 ਕਰੋੜ ਰੁਪਏ ਦੱਸੀ ਜਾਂਦੀ ਹੈ। ਇਹ ਸਿੰਡੀਕੇਟ ਭਾਰਤ-ਨੇਪਾਲ ਸਰਹੱਦ ਤੋਂ ਚਲਾਇਆ ਜਾ ਰਿਹਾ ਸੀ। ਇਹ ਸੂਡਾਨੀ ਨਾਗਰਿਕਾਂ ਰਾਹੀਂ ਚਲਾਇਆ ਜਾ ਰਿਹਾ ਸੀ। ਇਸ ਦੌਰਾਨ ਕਰੀਬ 51 ਕਰੋੜ ਰੁਪਏ ਦੀ 101.7 ਕਿਲੋਗ੍ਰਾਮ ਪੀਲੀ ਧਾਤੂ ਜ਼ਬਤ ਕੀਤੀ ਗਈ। 10 ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਦਮੇ ਦੇ ਮਰੀਜ਼ਾਂ ਲਈ ਨੁਕਸਾਨਦਾਇਕ ਹੈ ਕੇਲਾ

ਇਕ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਕਿ ਪਟਨਾ, ਪੁਣੇ ਅਤੇ ਮੁੰਬਈ ਤੋਂ ਤਸਕਰੀ ਕੀਤਾ ਗਿਆ ਸੋਨਾ ਜ਼ਬਤ ਕੀਤਾ ਗਿਆ ਹੈ। ਜਿਨ੍ਹਾਂ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਵਿੱਚ ਸੱਤ ਸੂਡਾਨੀ ਨਾਗਰਿਕ ਅਤੇ ਤਿੰਨ ਭਾਰਤੀ ਸ਼ਾਮਲ ਹਨ। ਇਸ ਮੁਹਿੰਮ ਦਾ ਨਾਂ 'ਆਪ੍ਰੇਸ਼ਨ ਗੋਲਡਨ ਡੋਨ' ਰੱਖਿਆ ਗਿਆ ਸੀ। ਡੀਆਰਆਈ ਦੀ ਕਾਰਵਾਈ ਦੌਰਾਨ 1.35 ਕਰੋੜ ਰੁਪਏ ਤੋਂ ਵੱਧ ਦੇ ਭਾਰਤੀ ਅਤੇ ਵਿਦੇਸ਼ੀ ਕਰੰਸੀ ਨੋਟ ਵੀ ਜ਼ਬਤ ਕੀਤੇ ਗਏ ਹਨ। ਅਧਿਕਾਰੀ ਨੇ ਦੱਸਿਆ ਕਿ ਜ਼ਬਤ ਕੀਤਾ ਗਿਆ ਸੋਨਾ ਜ਼ਿਆਦਾਤਰ ਪੇਸਟ ਦੇ ਰੂਪ 'ਚ ਜ਼ਬਤ ਕੀਤਾ ਗਿਆ ਸੀ। ਇਸ ਨੂੰ ਭਾਰਤ-ਨੇਪਾਲ ਸਰਹੱਦ ਰਾਹੀਂ ਪਟਨਾ ਲਿਆਂਦਾ ਗਿਆ ਸੀ।

ਇਹ ਵੀ ਪੜ੍ਹੋ: ਅੱਜ ਦਾ ਹੁਕਮਨਾਮਾ ( 22 ਫਰਵਰੀ 2023)

ਇਸ ਤੋਂ ਬਾਅਦ ਇਨ੍ਹਾਂ ਨੂੰ ਰੇਲ ਜਾਂ ਹਵਾਈ ਜਹਾਜ਼ ਰਾਹੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭੇਜਿਆ ਗਿਆ। ਇਸ ਨੂੰ ਵੱਡੀ ਮਾਤਰਾ 'ਚ ਮੁੰਬਈ ਲਿਜਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਖਾਸ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਡੀਆਰਆਈ ਅਧਿਕਾਰੀਆਂ ਨੇ ਐਤਵਾਰ ਦੇਰ ਰਾਤ ਤਿੰਨ ਸੁਡਾਨੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ।

ਇਹ ਕਾਰਵਾਈ ਉਸ ਸਮੇਂ ਕੀਤੀ ਗਈ ਜਦੋਂ ਉਹ ਪਟਨਾ ਰੇਲਵੇ ਸਟੇਸ਼ਨ 'ਤੇ ਮੁੰਬਈ ਜਾ ਰਹੀ ਟਰੇਨ 'ਚ ਸਵਾਰ ਹੋ ਰਹੇ ਸਨ। ਅਧਿਕਾਰੀ ਨੇ ਦੱਸਿਆ ਕਿ ਸੋਨੇ ਦੀ ਪੇਸਟ ਵਿੱਚ 37.126 ਕਿਲੋਗ੍ਰਾਮ ਦਾ ਸੋਨਾ ਸੀ। ਇਸ ਨੂੰ 40 ਪੈਕੇਟਾਂ ਵਿੱਚ ਛੁਪਾ ਕੇ ਰੱਖਿਆ ਗਿਆ ਸੀ। ਇਹ ਦੋ ਸੂਡਾਨੀ ਨਾਗਰਿਕਾਂ ਤੋਂ ਬਰਾਮਦ ਕੀਤਾ ਗਿਆ ਸੀ, ਜਿਨ੍ਹਾਂ ਨੇ ਇਸ ਨੂੰ ਸਲੀਵਲੇਸ ਜੈਕੇਟ ਦੀ ਵਿਸ਼ੇਸ਼ ਤੌਰ 'ਤੇ ਬਣਾਈ ਜੇਬ ਵਿਚ ਛੁਪਾ ਕੇ ਰੱਖਿਆ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement