Delhi News : ਦਿੱਲੀ ਦੇ ਮੁੱਖ ਮੰਤਰੀ ਬਣਨ ਮਗਰੋਂ ਰੇਖਾ ਗੁਪਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

By : BALJINDERK

Published : Feb 22, 2025, 5:01 pm IST
Updated : Feb 22, 2025, 5:01 pm IST
SHARE ARTICLE
ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਦੇ ਹੋਏ
ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਦੇ ਹੋਏ

Delhi News : ਪ੍ਰਧਾਨ ਮੰਤਰੀ ਮੋਦੀ ਦੇ ਦਫ਼ਤਰ ਤੋਂ ਮੁਲਾਕਾਤ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ

Delhi News in Punjabi : ਦਿੱਲੀ ਦੀ ਨਵੀਂ ਬਣੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪਹਿਲੀ ਵਾਰ ਵਿਧਾਇਕ ਬਣੀ ਰੇਖਾ ਗੁਪਤਾ ਵੀਰਵਾਰ ਨੂੰ ਰਾਮਲੀਲਾ ਮੈਦਾਨ ’ਚ ਇਕ ਸਮਾਰੋਹ 'ਚ 6 ਮੰਤਰੀਆਂ ਨਾਲ ਸਹੁੰ ਚੁੱਕੀ ਸੀ। ਰਾਸ਼ਟਰੀ ਰਾਜਧਾਨੀ 'ਚ ਭਾਜਪਾ 27 ਸਾਲ ਬਾਅਦ ਸੱਤਾ ਵਿਚ ਆਈ ਹੈ।

1

ਦੱਸ ਦੇਈਏ ਕਿ ਮੁੱਖ ਮੰਤਰੀ ਰੇਖਾ ਗੁਪਤਾ ਹਾਲ ਹੀ 'ਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ 'ਚ ਸ਼ਾਲੀਮਾਰ ਬਾਗ ਤੋਂ ਵਿਧਾਇਕ ਚੁਣੀ ਗਈ ਹੈ। ਉਹ ਮਦਨ ਲਾਲ ਖੁਰਾਣਾ, ਸਾਹਿਬ ਸਿੰਘ ਵਰਮਾ ਅਤੇ ਸੁਸ਼ਮਾ ਸਵਰਾਜ ਤੋਂ ਬਾਅਦ ਦਿੱਲੀ 'ਚ ਭਾਜਪਾ ਦੀ ਚੌਥੀ ਮੁੱਖ ਮੰਤਰੀ ਬਣ ਗਈ ਹੈ। ਇਸ ਦੇ ਨਾਲ ਹੀ ਉਹ ਭਾਜਪਾ ਦੇ ਸ਼ਾਸਨ ਵਾਲੇ ਕਿਸੇ ਵੀ ਸੂਬੇ ਦੀ ਇਕਲੌਤੀ ਮਹਿਲਾ ਮੁੱਖ ਮੰਤਰੀ ਵੀ ਬਣੀ ਹੈ। ਸੁਸ਼ਮਾ ਸਵਰਾਜ, ਸ਼ੀਲਾ ਦੀਕਸ਼ਿਤ ਅਤੇ ਆਤਿਸ਼ੀ ਮਗਰੋਂ ਰੇਖਾ ਗੁਪਤਾ ਦਿੱਲੀ ਦੀ ਚੌਥੀ ਮਹਿਲਾ ਮੁੱਖ ਮੰਤਰੀ ਬਣੀ ਹੈ। ਦੱਸਣਯੋਗ ਹੈ ਕਿ ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿਚ 70 ਵਿਚੋਂ 48 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ (ਆਪ) ਦੇ ਦਹਾਕੇ ਤੋਂ ਚੱਲੇ ਆ ਰਹੇ ਸ਼ਾਸਨ ਦਾ ਅੰਤ ਕਰ ਦਿੱਤਾ ਹੈ।

(For more news apart from Rekha Gupta met Prime Minister Narendra Modi after becoming Chief Minister Delhi News in Punjabi, stay tuned to Rozana Spokesman)

 

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement