ਵੱਡੀ ਅੱਤਵਾਦੀ ਸਾਜ਼ਿਸ਼ ਦੀ ਯੋਜਨਾ ਬਣਾਉਣ ਦੇ ਦੋਸ਼ ਵਿਚ ਤਾਮਿਲਨਾਡੂ ਤੋਂ 6 ਸ਼ੱਕੀ ਗ੍ਰਿਫ਼ਤਾਰ

By : JAGDISH

Published : Feb 22, 2026, 11:31 am IST
Updated : Feb 22, 2026, 11:31 am IST
SHARE ARTICLE
6 suspects arrested from Tamil Nadu for planning major terror plot
6 suspects arrested from Tamil Nadu for planning major terror plot

ਦਿੱਲੀ ਪੁਲਿਸ ਵੱਲੋਂ ਸ਼ੱਕੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈ.ਐਸ.ਆਈ. ਅਤੇ ਬੰਗਲਾਦੇਸ਼ੀ ਅੱਤਵਾਦੀ ਸੰਗਠਨਾਂ ਦੇ ਸਮਰਥਨ ਨਾਲ ਇਕ ਵੱਡੀ ਅੱਤਵਾਦੀ ਸਾਜ਼ਿਸ਼ ਦੀ ਯੋਜਨਾ ਬਣਾਉਣ ਦੇ ਦੋਸ਼ ਵਿਚ ਤਾਮਿਲਨਾਡੂ ਤੋਂ ਛੇ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਮਿਜ਼ਾਨੁਰ ਰਹਿਮਾਨ, ਮੁਹੰਮਦ ਸ਼ਬਾਤ, ਉਮਰ, ਮੁਹੰਮਦ ਲਿਟਨ, ਮੁਹੰਮਦ ਸ਼ਾਹਿਦ ਅਤੇ ਮੁਹੰਮਦ ਉੱਜਲ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹਨ। ਉਹ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨਾਂ ਦੇ ਸਮਰਥਨ ਵਿਚ ਸੋਸ਼ਲ ਮੀਡੀਆ 'ਤੇ ਸਮੱਗਰੀ ਪੋਸਟ ਕਰ ਰਹੇ ਸਨ।

ਦੋ ਮੁਲਜ਼ਮਾਂ ਨੂੰ ਉਥੁਕੁਲੀ ਤੋਂ, ਤਿੰਨ ਪੱਲਾਦਮ ਤੋਂ ਅਤੇ ਇਕ ਤਿਰੁਮੁਰੂਗਨਪੁੰਡੀ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਜਾਅਲੀ ਆਧਾਰ ਕਾਰਡਾਂ ਦੀ ਵਰਤੋਂ ਕਰਕੇ ਆਪਣੀ ਪਛਾਣ ਛੁਪਾ ਕੇ ਕੱਪੜਾ ਉਦਯੋਗ ਵਿਚ ਕੰਮ ਕਰ ਰਹੇ ਸਨ। ਕਾਰਵਾਈ ਦੌਰਾਨ ਅੱਠ ਮੋਬਾਈਲ ਫੋਨ ਅਤੇ 16 ਸਿਮ ਕਾਰਡ ਬਰਾਮਦ ਕੀਤੇ ਗਏ ਹਨ। ਸਾਰੇ ਮੁਲਜ਼ਮਾਂ ਨੂੰ ਰੇਲਗੱਡੀ ਰਾਹੀਂ ਦਿੱਲੀ ਲਿਆਂਦਾ ਜਾ ਰਿਹਾ ਹੈ; ਜਾਂਚ ਜਾਰੀ ਹੈ। ਅੱਤਵਾਦੀਆਂ ਦੀ ਮਦਦ ਕਰਨ ਦੇ ਸ਼ੱਕ ਵਿਚ ਇਨ੍ਹਾਂ ਮੁਲਜ਼ਮਾਂ ਨੇ ਕਈ ਸ਼ਹਿਰਾਂ ਦੀ ਰੇਕੀ ਕੀਤੀ। ਦਿਲੀ ਵਿੱਚ "ਫ੍ਰੀ ਕਸ਼ਮੀਰ" ਦੇ ਪੋਸਟਰ ਲਗਾਏ ਗਏ ਸਨ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement