ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਹੋਈ ਛੇਵੀਂ ਮੌਤ, 38 ਸਾਲਾ ਵਿਅਕਤੀ ਨੇ ਤੋੜਿਆ ਦਮ
Published : Mar 22, 2020, 1:04 pm IST
Updated : Apr 9, 2020, 8:21 pm IST
SHARE ARTICLE
Photo
Photo

ਭਾਰਤ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 6 ਹੋ ਗਈ ਹੈ।

ਨਵੀਂ ਦਿੱਲੀ: ਭਾਰਤ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 6 ਹੋ ਗਈ ਹੈ। ਬਿਹਾਰ ਵਿਚ ਇਕ 38 ਸਾਲਾਂ ਵਿਅਕਤੀ ਦੀ ਮੌਤ ਹੋਈ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਹੁਣ ਤੱਕ ਹੋਈਆਂ ਮੌਤਾਂ ਵਿਚ ਇਹ ਸਭ ਤੋਂ ਘੱਟ ਉਮਰ ਦਾ ਵਿਅਕਤੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਵਿਅਕਤੀ ਹਾਲ ਹੀ ਵਿਚ ਕਤਰ ਤੋਂ ਵਾਪਸ ਆਇਆ ਸੀ।

ਇਸ ਤੋਂ ਪਹਿਲਾਂ ਮਹਾਰਾਸ਼ਟਰ ਵਿਚ ਕੋਰੋਨਾ ਨਾਲ ਪੀੜਤ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ ਸੀ। ਸਿਹਤ ਅਧਿਕਾਰੀ ਮੁਤਾਬਕ ਕੋਰੋਨਾ ਵਾਇਰਸ ਨਾਲ ਪੀੜਤ 63 ਸਾਲ ਦੇ ਇਕ ਮਰੀਜ ਨੇ ਬੀਤੀ ਰਾਤ ਮੁੰਬਈ ਵਿਚ ਦਮ ਤੋੜ ਦਿੱਤਾ ਸੀ। ਇਸ ਮਰੀਜ ਦਾ ਕੋਰੋਨਾ ਟੈਸਟ ਪਾਜ਼ੀਟਿਵ ਪਾਇਆ ਗਿਆ ਸੀ। ਕੋਰੋਨਾ ਵਾਇਰਸ ਨਾਲ ਪੀੜਤ ਇਹ ਵਿਅਕਤੀ ਕਾਫ਼ੀ ਸਮੇਂ ਤੋਂ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਬਿਮਾਰੀ ਨਾਲ ਪੀੜਤ ਸੀ।

ਇਸ ਮਰੀਜ ਦੀ ਮੌਤ ਤੋਂ ਬਾਅਦ ਮਹਾਰਾਸ਼ਟਰ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2 ਹੋ ਗਈ ਹੈ। ਸਿਹਤ ਵਿਭਾਗ ਅਨੁਸਾਰ ਕੋਰੋਨਾ ਵਾਇਰਸ ਦੇ ਦੇਸ਼ ਵਿਚ ਹੁਣ ਤੱਕ 341 ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਦੁਨੀਆ ਭਰ ਵਿਚ ਮਰਨ ਵਾਲਿਆਂ ਦਾ ਅੰਕੜਾ 12 ਹਜ਼ਾਰ ਤੋਂ ਪਾਰ ਪਹੁੰਚ ਗਿਆ ਹੈ।

ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਇਹਨਾਂ ਕੁੱਲ ਮਾਮਲਿਆਂ ਵਿਚੋਂ 41 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਦੱਸ ਦਈਏ ਕਿ ਮਹਾਰਾਸ਼ਟਰ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ 63 ਮਾਮਲੇ ਹਨ, ਜਿਨ੍ਹਾਂ ਵਿਚ 3 ਵਿਦੇਸ਼ੀ ਨਾਗਰਿਕ ਹਨ। ਦਿੱਲੀ ਵਿਚ ਕੋਰੋਨਾ ਵਾਇਰਸ ਨਾਲ 27 ਲੋਕ ਪੀੜਤ ਹਨ, ਜਿਨ੍ਹਾਂ ਵਿਚ ਇਕ ਵਿਦੇਸ਼ੀ ਨਾਗਰਿਕ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 13 ਮਾਮਲੇ ਸਾਹਮਣੇ ਆ ਚੁੱਕੇ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement