ਰਾਸ਼ਟਰਪਤੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨ
Published : Mar 22, 2023, 8:30 pm IST
Updated : Mar 22, 2023, 8:30 pm IST
SHARE ARTICLE
photo
photo

90 ਸਾਲ ਤੋਂ ਵੀ ਵੱਧ ਉਮਰ ਦੇ ਡਾ. ਜੱਗੀ ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਹਨ

 

ਨਵੀਂ ਦਿੱਲੀ : ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਸ਼ਾਮ ਇੱਥੇ ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਉੱਘੇ ਵਿੱਦਿਅਕ ਮਾਹਰ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪੁਰਸਕਾਰ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ।

ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਰਾਸ਼ਟਰਪਤੀ ਵੱਲੋਂ ਇਹ ਪੁਰਸਕਾਰ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਕਈ ਕੇਂਦਰੀ ਮੰਤਰੀਆਂ ਦੀ ਹਾਜ਼ਰੀ ਵਿੱਚ ਦਿੱਤਾ ਗਿਆ। ਇਹ ਵੱਕਾਰੀ ਪੁਰਸਕਾਰ ਡਾ. ਰਤਨ ਸਿੰਘ ਜੱਗੀ ਨੂੰ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਹੈ। 90 ਸਾਲ ਤੋਂ ਵੀ ਵੱਧ ਉਮਰ ਦੇ ਡਾ. ਜੱਗੀ ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਹਨ ਅਤੇ ਉਹਨਾਂ ਕੋਲ ਗੁਰਮਤਿ ਅਤੇ ਭਗਤੀ ਲਹਿਰ ਸਾਹਿਤ ਦੀ ਵਿਸ਼ੇਸ਼ ਮੁਹਾਰਤ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement