ਭਾਜਪਾ ਸਾਂਸਦ ਦਾ ਵੱਡਾ ਇਲਜ਼ਾਮ, ਇਸਾਈ ਮਿਸ਼ਨਰੀ ਦੇ ਇਸ਼ਾਰੇ 'ਤੇ ਕੰਮ ਕਰਦੀ ਹੈ ਸੋਨੀਆ ਗਾਂਧੀ
Published : Apr 22, 2018, 5:10 pm IST
Updated : Apr 22, 2018, 5:10 pm IST
SHARE ARTICLE
Sonia Gandhi
Sonia Gandhi

ਭਾਜਪਾ ਸਾਂਸਦ ਦਾ ਵੱਡਾ ਇਲਜ਼ਾਮ, ਇਸਾਈ ਮਿਸ਼ਨਰੀ ਦੇ ਇਸ਼ਾਰੇ 'ਤੇ ਕੰਮ ਕਰਦੀ ਹੈ ਸੋਨੀਆ ਗਾਂਧੀ

ਬਲੀਆ (ਉੱਤਰ ਪ੍ਰਦੇਸ਼) : ਭਾਜਪਾ ਸਾਂਸਦ ਭਰਤ ਸਿੰਘ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਇਕ ਵਿਵਾਦਤ ਬਿਆਨ ਦਿੰਦਿਆਂ ਆਖਿਆ ਕਿ ਸੋਨੀਆ ਗਾਂਧੀ ਇਸਾਈ ਮਿਸ਼ਨਰੀ ਦੇ ਇਸ਼ਾਰੇ 'ਤੇ ਕੰਮ ਕਰ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਸਾਂਸਦ ਨੇ ਦਾਅਵਾ ਕੀਤਾ ਕਿ ਇਸਾਈ ਮਿਸ਼ਨਰੀ ਹੀ ਕਾਂਗਰਸ ਨੂੰ ਚਲਾਉਂਦੀ ਹੈ। 

Indian national congressIndian national congressਉਨ੍ਹਾਂ ਕਿਹਾ ਕਿ ਇਸਾਈ ਮਿਸ਼ਨਰੀ ਦੇਸ਼ ਦੀ ਏਕਤਾ ਲਈ ਖ਼ਤਰਾ ਹੈ। ਪੂਰਬ-ਉਤਰ ਭਾਰਤ ਇਸਾਈ ਮਿਸ਼ਨਰੀ ਦੇ ਪ੍ਰਭਾਵ ਵਿਚ ਹੈ। ਪੂਰਬ ਉਤਰ ਵਿਚ ਲੋਕਾਂ ਦੇ ਇਸਾਈ ਬਣਨ ਨਾਲ ਲੋਕਤੰਤਰ ਕਮਜ਼ੋਰ ਹੋਇਆ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਦੀ ਸਭ ਤੋਂ ਸ਼ਕਤੀਸ਼ਾਲੀ ਸੰਸਥਾ ਭਾਵ ਇਸਾਈ ਮਿਸ਼ਨਰੀ ਜਿਸ ਤਰ੍ਹਾਂ ਦੀ ਸਾਜਿਸ਼ ਰਚ ਰਹੀ ਹੈ, ਉਹ ਬਹੁਤ ਵੱਡੀ ਚੁਣੌਤੀ ਹੈ। 

Rahul gandhi, Sonia gandhiRahul gandhi, Sonia gandhiਜ਼ਿਕਰਯੋਗ ਹੈ ਕਿ ਸਿੰਘ ਨੇ ਪਿਛਲੇ ਦਿਨੀਂ ਦੇਸ਼ ਵਿਚ ਭੀਮ ਰਾਉ ਅੰਬੇਦਕਰ ਦੀਆਂ ਮੂਰਤੀਆਂ ਨੂੰ ਨਿਸ਼ਾਨਾ ਬਣਾਉਣ ਲਈ ਵੀ ਇਸਾਈ ਮਿਸ਼ਨਰੀ ਸੰਸਥਾਵਾਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਭਾਜਪਾ ਸਾਂਸਦ ਨੇ ਕਿਹਾ ਕਿ ਜਸਟਿਸ ਬੀਐਚ ਲੋਇਆ ਮਾਮਲੇ ਵਿਚ ਸੁਪਰੀਮ ਕੋਰਟ ਦੇ ਹਾਲ ਹੀ ਦੇ ਫ਼ੈਸਲੇ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਦੇਸ਼ ਦੀ ਜਨਤਾ ਅਤੇ ਮੀਡੀਆ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਕਾਂਗਰਸ ਦਾ ਕਦੇ ਲੋਕਤੰਤਰ ਵਿਚ ਭਰੋਸਾ ਨਹੀਂ ਰਿਹਾ। ਕਾਂਗਰਸ ਨੇ ਲੋਕਤੰਤਰ ਦੀਆਂ ਮਰਿਆਦਾਵਾਂ ਨੂੰ ਤਿਲਾਂਜਲੀ ਦਿੰਦੇ ਹੋਏ ਜਸਟਿਸ ਲੋਇਆ ਦੀ ਮੌਤ ਦੇ ਮਾਮਲੇ ਵਿਚ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਘੇਰਾਬੰਦੀ ਕੀਤੀ ਪਰ ਸੁਪਰੀਮ ਕੋਰਟ ਦੇ ਹਾਲ ਦੇ ਫ਼ੈਸਲੇ ਨਾਲ ਕਾਂਗਰਸ ਬੇਨਕਾਬ ਹੋਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement