ਦਿਨ ਦਿਹਾੜੇ ਇੱਕ ਨੌਜਵਾਨ ਨੂੰ ਮਾਰੀਆਂ 13 ਗੋਲੀਆਂ
Published : May 22, 2019, 3:49 pm IST
Updated : May 22, 2019, 3:49 pm IST
SHARE ARTICLE
Mohit Mor
Mohit Mor

ਸੀਸੀਟੀਵੀ ਵਿਚ ਹਮਲਾਵਰਾਂ ਦੀਆਂ ਤਸਵੀਰਾਂ ਹੋਈਆਂ ਕੈਦ

ਨਫਜਗੜ੍ਹ- ਦਿੱਲੀ ਦੇ ਨਫਜਗੜ੍ਹ ਤੋਂ ਕੁਝ ਬਦਮਾਸ਼ਾਂ ਵੱਲੋਂ ਇੱਕ ਨੌਜਵਾਨ 'ਤੇ 13 ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ। ਦਰਅਸਲ ਮ੍ਰਿਤਕ ਨੌਜਵਾਨ ਮੋਹਿਤ ਮੌਰੇ ਆਪਣੇ ਕਿਸੇ ਦੋਸਤ ਨੂੰ ਮਿਲਣ ਲਈ ਇੱਕ ਦੁਕਾਨ 'ਤੇ ਬੈਠਾ ਸੀ ਜਿਥੇ 3 ਬਦਮਾਸ਼ਾਂ ਵੱਲੋਂ ਉਸ ਉਪਰ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ।

Mohit Mor MurderMohit Mor Murder

ਮਿਲੀ ਜਾਣਕਾਰੀ ਮੁਤਾਬਿਕ ਹਮਲਾਵਰਾਂ ਵੱਲੋਂ ਮੋਹਿਤ ਮੋਰੇ 'ਤੇ 13 ਗੋਲੀਆਂ ਚਲਾਈਆਂ ਗਈਆਂ ਸਨ ਜਿਨ੍ਹਾਂ ਵਿਚੋਂ 7 ਗੋਲੀਆਂ ਮੋਹਿਤ ਦੇ ਲੱਗੀਆਂ। ਗੋਲੀਆਂ ਲੱਗਣ ਤੋਂ ਬਾਅਦ ਮੋਹਿਤ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਤੇ ਉਥੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਉਧਰ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਹਮਲਾਵਰ ਦੀਆਂ ਤਸਵੀਰਾਂ CCTV ਵਿਚ ਕੈਦ ਹੋ ਗਈਆਂ ਜਿਨ੍ਹਾਂ ਵਿਚੋਂ ਦੋ ਹਮਲਾਵਰਾਂ ਨੇ ਹੈਲਮਟ ਪਹਿਨੇ ਹੋਏ ਸਨ ਤੇ ਤੀਸਰੇ ਦਾ ਚਿਹਰਾ ਸਾਫ ਨਜ਼ਰ ਆ ਰਿਹਾ ਹੈ। 

Mohit MorMohit Mor

ਦੱਸ ਦੇਈਏ ਕਿ ਮੋਹਿਤ ਮੋਰੇ ਇੱਕ ਜਿੱਮ ਟਰੇਨਰ ਹੈ ਤੇ ਉਹ TIK TOK ਤੇ INSTAGRAM ਉਪਰ ਆਪਣੀ ਫਿਟਨੈਸ ਦੀਆਂ ਵੀਡਿਓਜ਼ ਪਾਉਂਦਾ ਰਹਿੰਦਾ ਸੀ ਜਿਸ ਕਰਕੇ ਉਹ ਬਹੁਤ ਮਸ਼ਹੂਰ ਸੀ। ਇਸਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ, ਫਿਲਹਾਲ ਪੁਲਿਸ ਦਾ ਮੰਨਣਾ ਹੈ ਕਿ ਇਹ ਮਾਮਲਾ ਗੈਂਗਵਾਰ ਦਾ ਹੋ ਸਕਦਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement