ਜੰਮੂ ਕਸ਼ਮੀਰ ਦੇ ਕੁਲਗਾਮ ‘ਚ 2 ਅਤਿਵਾਦੀ ਹਲਾਕ
Published : May 22, 2019, 9:54 am IST
Updated : May 22, 2019, 9:54 am IST
SHARE ARTICLE
Two militants killed in Kulgam
Two militants killed in Kulgam

ਮੁਠਭੇੜ ਅਜੇ ਵੀ ਜਾਰੀ......

ਕੁਲਗਾਮ: ਜੰਮੂ ਕਸ਼ਮੀਰ ਦੇ ਕੁਲਗਾਮ ‘ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਈ ਮੁਠਭੇੜ ‘ਚ ਸੁਰੱਖਿਆ ਬਲਾਂ ਨੇ 2 ਅਤਿਵਾਦੀਆਂ ਨੂੰ ਢੇਰ ਕਰ ਦਿੱਤਾ। ਇਹ ਮੁਠਭੇੜ ਅਜੇ ਵੀ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਇਲਾਕੇ ਹੋਰ ਵੀ ਅਤਿਵਾਦੀ ਛੁਪੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਿਸ ਦੌਰਾਨ ਉਹਨਾਂ ਨੇ ਇਲਾਕੇ ‘ਚ ਸੁਰੱਖਿਆ ਅਭਿਆਨ ਚਲਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Security ForceSecurity Force

ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਕੁਲਗਾਮ ਦੇ ਗੋਪਾਲਪੁਰਾ ‘ਚ ਬੀਤੀ ਦੇਰ ਰਾਤ ਹੋ ਹੀ ਦੋਹਾਂ ਪਾਸਿਓਂ ਫਾਇਰਿੰਗ ਹੋ ਰਹੀ ਹੈ, ਜਿਸ ਦੌਰਾਨ ਸੁਰੱਖਿਆ ਬਲ ਅਤਿਵਾਦੀਆਂ ਨੂੰ ਕਰਾਰਾ ਜਵਾਬ ਦੇ ਰਹੇ ਹਨ। ਦੱਸ ਦਈਏ ਕਿ ਬੀਤੇ ਦਿਨੀਂ ਦੱਖਣੀ ਕਸ਼ਮੀਰ ਦੇ ਪੁਲਵਾਮਾ ਵਿਚ ਸੁਰੱਖਿਆ ਬਲਾਂ ਨੇ ਤਿੰਨ ਅਤਿਵਾਦੀਆਂ ਨੂੰ ਹਲਾਕ ਕਰ ਦਿੱਤਾ ਸੀ ਅਤੇ ਇਕ ਜਵਾਨ ਵੀ ਸ਼ਹੀਦ ਹੋ ਗਿਆ ਸੀ।

ਇਸ ਮੁਠਭੇੜ ਵਿਚ ਇਕ ਜਵਾਨ ਸ਼ਹੀਦ ਹੋਣ ਨਾਲ ਪੂਰੇ ਇਲਾਕੇ ਵਿਚ ਕਰਫਿਊ ਲਗਾ ਦਿੱਤਾ ਗਿਆ ਸੀ। ਤਲਾਸ਼ੀ ਮੁਹਿੰਮ ਦੌਰਾਨ ਲੁਕੇ ਅਤਿਵਾਦੀਆਂ ਨੇ ਆਟੋਮੈਟਿਕ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਕਰ ਦਿਤੀ ਸੀ। ਸੁਰੱਖਿਆ ਫ਼ੌਜ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸ ਦੌਰਾਨ 3 ਅਤਿਵਾਦੀ ਮਾਰੇ ਗਏ ਸਨ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement