Dividend To Govt: 2023-24 ਲਈ ਸਰਕਾਰ ਨੂੰ 2.11 ਲੱਖ ਕਰੋੜ ਰੁਪਏ ਦਾ ਲਾਭਅੰਸ਼ (Dividend) ਦੇਵੇਗਾ RBI 
Published : May 22, 2024, 4:43 pm IST
Updated : May 22, 2024, 4:43 pm IST
SHARE ARTICLE
RBI
RBI

ਵਿੱਤੀ ਸਾਲ 2022-23 ਲਈ ਆਰਬੀਆਈ ਨੇ ਸਰਕਾਰ ਨੂੰ 87,416 ਕਰੋੜ ਰੁਪਏ ਦਾ ਲਾਭਅੰਸ਼ ਦਿੱਤਾ ਸੀ।

Dividend To Govt:  ਨਵੀਂ ਦਿੱਲੀ - ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਬੁੱਧਵਾਰ ਨੂੰ ਵਿੱਤੀ ਸਾਲ 2023-24 ਲਈ ਕੇਂਦਰ ਸਰਕਾਰ ਨੂੰ 2.11 ਲੱਖ ਕਰੋੜ ਰੁਪਏ ਦੇ ਲਾਭਅੰਸ਼ ਭੁਗਤਾਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਇਕ ਸਾਲ ਪਹਿਲਾਂ ਦੇ ਮੁਕਾਬਲੇ ਦੁੱਗਣੇ ਤੋਂ ਵੀ ਜ਼ਿਆਦਾ ਹੈ। ਵਿੱਤੀ ਸਾਲ 2022-23 ਲਈ ਆਰਬੀਆਈ ਨੇ ਸਰਕਾਰ ਨੂੰ 87,416 ਕਰੋੜ ਰੁਪਏ ਦਾ ਲਾਭਅੰਸ਼ ਦਿੱਤਾ ਸੀ।

ਗਵਰਨਰ ਸ਼ਕਤੀਕਾਂਤ ਦਾਸ ਦੀ ਪ੍ਰਧਾਨਗੀ ਹੇਠ ਹੋਈ ਆਰਬੀਆਈ ਦੇ ਕੇਂਦਰੀ ਬੋਰਡ ਦੀ 608ਵੀਂ ਬੈਠਕ 'ਚ ਲਾਭਅੰਸ਼ ਦਾ ਭੁਗਤਾਨ ਕਰਨ ਦਾ ਫ਼ੈਸਲਾ ਲਿਆ ਗਿਆ। ਰਿਜ਼ਰਵ ਬੈਂਕ ਨੇ ਇਕ ਬਿਆਨ 'ਚ ਕਿਹਾ ਕਿ ਨਿਰਦੇਸ਼ਕ ਮੰਡਲ ਨੇ ਵਿੱਤੀ ਸਾਲ 2023-24 ਲਈ ਕੇਂਦਰ ਸਰਕਾਰ ਨੂੰ ਸਰਪਲੱਸ ਦੇ ਰੂਪ 'ਚ 2,10,874 ਕਰੋੜ ਰੁਪਏ ਦੇ ਤਬਾਦਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ’’

ਰਿਜ਼ਰਵ ਬੈਂਕ ਨੇ ਕਿਹਾ ਕਿ ਆਰਥਿਕ ਵਿਕਾਸ 'ਚ ਸੁਧਾਰ ਦੇ ਮੱਦੇਨਜ਼ਰ ਵਿੱਤੀ ਸਾਲ 2023 'ਚ ਕੰਟੀਜੈਂਟ ਰਿਸਕ ਬਫਰ (ਸੀ.ਆਰ.ਬੀ.) ਵਧਾ ਕੇ 6.00 ਫ਼ੀਸਦੀ ਕਰ ਦਿੱਤਾ ਗਿਆ ਹੈ। ਅਰਥਵਿਵਸਥਾ ਦੇ ਮਜ਼ਬੂਤ ਅਤੇ ਲੜਾਕੂ ਬਣੇ ਰਹਿਣ ਦੇ ਮੱਦੇਨਜ਼ਰ ਨਿਰਦੇਸ਼ਕ ਮੰਡਲ ਨੇ ਵਿੱਤੀ ਸਾਲ 2023-24 ਲਈ ਸੀਆਰਬੀ ਨੂੰ ਵਧਾ ਕੇ 6.50 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ। ’’


 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement