ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ

By : GAGANDEEP

Published : Jun 22, 2023, 9:00 pm IST
Updated : Jun 22, 2023, 9:00 pm IST
SHARE ARTICLE
photo
photo

ਵਾਤਾਵਰਣ ਦੀ ਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਸੂਬਾ ਸਰਕਾਰ ਪੂਰੀ ਤਨਦੇਹੀ ਨਾਲ ਯਤਨਸ਼ੀਲ : ਲਾਲ ਚੰਦ ਕਟਾਰੂਚਕ

 

ਚੰਡੀਗੜ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਨ ਦੀ ਸੁਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਪੂਰੀ ਤਰਾਂ ਵਚਨਬੱਧ ਹੈ।  ਸੂਬੇ ਭਰ ਵਿੱਚ ਵਾਤਾਵਰਨ ਦੀ ਸੁਰੱਖਿਆ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਖੇਤਰ ਨੂੰ  ਹਰਿਆਵਲ ਤਹਿਤ ਲਿਆਂਦਾ ਜਾ ਸਕੇ।

ਇਹ ਪ੍ਰਗਟਾਵਾ ਸੈਕਟਰ 68 ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਵਰਕਰਾਂ ਦੀਆਂ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਨ ਅਤੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਉਨਾਂ ਨੇ ਸੀਨੀਆਰਤਾ ਸੂਚੀ ਨੂੰ ਅੰਤਿਮ ਰੂਪ ਦੇਣ ਦੀ ਮੰਗ ਨੂੰ ਸੁਹਿਰਦਤਾ ਨਾਲ ਵਿਚਾਰਨ ਦਾ ਭਰੋਸਾ ਵੀ ਦਿੱਤਾ।

ਵਿਕਾਸ ਅਧਾਰਤ ਉਪਰਾਲਿਆਂ ਬਾਰੇ ਦੱਸਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਵੱਲੋਂ ਰੁੱਖਾਂ ਦੀ ਸੁਰੱਖਿਆ ਲਈ ਟ੍ਰੀ ਗਾਰਡ ਅਤੇ ਕੰਡਿਆਲੀ ਤਾਰ,ਵਾਤਾਵਰਨ ਨੂੰ ਬਚਾਉਣ ਲਈ ਵਰਮੀ ਕੰਪੋਸਟਿੰਗ ਦਾ ਕੰਮ ਕੀਤਾ ਜਾ ਰਿਹਾ ਹੈ।

ਇਸ ਮੌਕੇ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਅਤੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement