PM Modi and Sheikh Hasina: ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੀ PM ਹਸੀਨਾ ਨਾਲ ਵਪਾਰ ਅਤੇ ਸੰਪਰਕ ਬਾਰੇ ਕੀਤੀ ਗੱਲਬਾਤ 
Published : Jun 22, 2024, 3:32 pm IST
Updated : Jun 22, 2024, 3:32 pm IST
SHARE ARTICLE
PM Modi held talks with PM Hasina of Bangladesh on trade and connectivity
PM Modi held talks with PM Hasina of Bangladesh on trade and connectivity

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਸੀਨਾ ਦਾ ਰਾਸ਼ਟਰਪਤੀ ਭਵਨ ਦੇ ਵਿਹੜੇ ਵਿਚ ਰਸਮੀ ਸਵਾਗਤ ਕੀਤਾ।

 PM Modi and Sheikh Hasina: ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿੱਚਰਵਾਰ ਨੂੰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਵਪਾਰ ਅਤੇ ਸੰਪਰਕ ਸਮੇਤ ਵੱਖ-ਵੱਖ ਖੇਤਰਾਂ ਵਿਚ ਸਹਿਯੋਗ ਨੂੰ ਹੋਰ ਵਧਾਉਣ ਲਈ ਕੀਤੀ ਗੱਲਬਾਤ ਕੀਤੀ। ਹਸੀਨਾ ਭਾਰਤ ਦੇ ਗੁਆਂਢੀ ਅਤੇ ਹਿੰਦ ਮਹਾਸਾਗਰ ਖੇਤਰ ਦੇ ਸੱਤ ਚੋਟੀ ਦੇ ਨੇਤਾਵਾਂ ਵਿਚੋਂ ਇੱਕ ਹਨ।   

ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਸ਼ੁੱਕਰਵਾਰ ਤੋਂ ਭਾਰਤ ਦੇ ਦੋ ਦਿਨਾਂ ਦੇ ਲਈ ਦੌਰੇ ਤੇ ਹਨ। ਲੋਕ ਸਭਾ ਚੋਣਾਂ ਤੋਂ ਬਾਅਦ ਭਾਰਤ ਵਿਚ ਨਵੀਂ ਸਰਕਾਰ ਦੇ ਅਉਣ ਤੋਂ ਬਾਅਦ ਕਿਸੇ ਵਿਦੇਸ਼ੀ ਨੇਤਾ ਦਾ ਇਹ ਭਾਰਤ ਵਿਚ ਪਹਿਲਾ ਦੌਰਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸੋਸ਼ਲ ਮੀਡੀਆ 'ਐਕਸ' ਤੇ ਇੱਕ ਪੋਸਟ ਵਿੱਚ ਲਿਖਿਆ, ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਸੀਨਾ ਦਾ ਰਾਸ਼ਟਰਪਤੀ ਭਵਨ ਦੇ ਵਿਹੜੇ ਵਿਚ ਰਸਮੀ ਸਵਾਗਤ ਕੀਤਾ।

ਅਧਿਕਾਰੀਆਂ ਨੇ ਕਿਹਾ ਦੋਵੇਂ ਨੇਤਾ 2019 ਤੋਂ ਲੈ ਕੇ ਹੁਣ ਤੱਕ 10 ਵਾਰ ਮਿਲੇ ਹਨ, ਜਿਸ ਨਾਲ ਸਬੰਧਾਂ ਵਿੱਚ ਬਹੁਤ ਬਦਲਾਅ ਅਏ ਹਨ ਅਤੇ ਉਹਨਾਂ ਦੇ ਗੱਲਬਾਤ ਦਾ ਮੁੱਖ ਉਦੇਸ਼ ਵਪਾਰ ਹੈ। ਭਾਰਤ ਅਤੇ ਬੰਗਲਾਦੇਸ਼ ਦਰਮਿਆਨ ਸਮੁੱਚੇ ਰਣਨੀਤਕ ਸਬੰਧ ਪਿਛਲੇ ਸਾਲਾਂ ਦੌਰਾਨ ਤੇਜ਼ੀ ਨਾਲ ਸੁਧਰ ਰਹੇ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement