ਨੇਪਾਲ 17 ਅਗੱਸਤ ਤੋਂ ਘਰੇਲੂ ਅਤੇ ਕੌਮਾਂਤਰੀ ਉਡਾਣਾਂ ਫਿਰ ਤੋਂ ਕਰੇਗਾ ਸ਼ੁਰੂ
Published : Jul 22, 2020, 11:27 am IST
Updated : Jul 22, 2020, 11:27 am IST
SHARE ARTICLE
Flight
Flight

ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ 4 ਮਹੀਨੇ ਤਕ ਮੁਅੱਤਲ ਰਹੀ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਨੂੰ ਨੇਪਾਲ 17 ਅਗੱਸਤ ਤੋਂ ਫਿਰ ਸ਼ੁਰੂ ਕਰੇਗਾ।

ਕਾਠਮੰਡੂ, 21 ਜੁਲਾਈ : ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ 4 ਮਹੀਨੇ ਤਕ ਮੁਅੱਤਲ ਰਹੀ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਨੂੰ ਨੇਪਾਲ 17 ਅਗੱਸਤ ਤੋਂ ਫਿਰ ਸ਼ੁਰੂ ਕਰੇਗਾ। ਨੇਪਾਲ ਸਰਕਾਰ ਨੇ 20 ਮਾਰਚ ਨੂੰ ਨੇਪਾਲੀਆਂ ਸਮੇਤ ਸਾਰੇ ਯਾਤਰੀਆਂ ਦੇ ਦੇਸ਼ ਵਿਚ ਪ੍ਰਵੇਸ਼ ਕਰਣ ’ਤੇ ਪਾਬੰਦੀ ਲਗਾ ਦਿੱਤਾ ਸੀ। ਇਸ ਦੇ ਚਾਰ ਦਿਨ ਬਾਅਦ ਦੇਸ਼ ਵਿਚ ਤਾਲਾਬੰਦੀ ਲਾਗੂ ਕਰ ਦਿੱਤੀ ਗਈ ਸੀ।

ਕਾਨੂੰਨ, ਇਨਸਾਫ਼ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਸ਼ਿਵ ਮਾਯਾ ਤੁੰਬਹਾਂਗਫੇ ਨੇ ਕਾਠਮੰਡੂ ਪੋਸਟ ਨੂੰ ਦੱਸਿਆ ਕਿ ਸੋਮਵਾਰ ਨੂੰ ਮੰਤਰੀ ਮੰਡਲ ਦੀ ਇਕ ਬੈਠਕ ਵਿੱਚ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਨੂੰ 17 ਅਗਸਤ ਤੋਂ ਫਿਰ ਤੋਂ ਸੰਚਾਲਿਤ ਕਰਣ ਦਾ ਫੈਸਲਾ ਲਿਆ ਗਿਆ, ਕਿਉਂਕਿ ਦੇਸ਼ ਵਿਚ ਕੋਵਿਡ-19  ਦੇ ਮਾਮਲਿਆਂ ਵਿਚ ਲਗਾਤਾਰ ਕਮੀ ਆ ਰਹੀ ਹੈ। ਉਨ੍ਹਾਂ ਕਿਹਾ ਸਾਰੀਆਂ ਉਡਾਣਾਂ ਦੇ ਸੰਚਾਲਨ ਵਿਚ ਸਾਰੀਆਂ ਸਿਹਤ ਅਤੇ ਸੁਰੱਖਿਆ ਮਿਆਰਾਂ ਦਾ ਧਿਆਨ ਰੱਖਿਆ ਜਾਵੇਗਾ। ਨੇਪਾਲ ਵਿਚ ਸੋਮਵਾਰ ਨੂੰ ਕੋਵਿਡ-19 ਦੇ 186 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਦੇਸ਼ ਵਿਚ ਪੀੜਤਾਂ ਦੀ ਕੁੱਲ ਗਿਣਤੀ ਵੱਧ ਕੇ 17,844 ਹੋ ਗਈ। ਇਨ੍ਹਾਂ ਵਿਚੋਂ ਹੁਣ ਤਕ 40 ਲੋਕਾਂ ਦੀ ਮੌਤ ਹੋ ਚੁੱਕੀ ਹੈ।       (ਪੀਟੀਆਈ)  

Location: Nepal, Central, Kathmandu

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement