ਭਗਵੰਤ ਮਾਨ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ 'ਚ ਤੀਜੀ ਵਾਰ ਪੇਸ਼ ਕੀਤਾ 'ਕੰਮ ਰੋਕੂ ਮਤਾ'
Published : Jul 22, 2021, 7:03 pm IST
Updated : Jul 22, 2021, 7:03 pm IST
SHARE ARTICLE
Bhagwant Mann
Bhagwant Mann

'ਕਿਸਾਨਾਂ ਦੇ ਮੁਦਿਆਂ ਉਤੇ ਪਹਿਲ ਦੇ ਆਧਾਰ 'ਤੇ ਚਰਚਾ ਹੋਣੀ ਚਾਹੀਦੀ'

ਨਵੀਂ ਦਿੱਲੀ: ਸੰਸਦ ਮੈਂਬਰ ਭਗਵੰਤ ਮਾਨ ਨੇ ਵੀਰਵਾਰ ਨੂੰ ਮੌਨਸੂਨ ਸੈਸ਼ਨ ਦੌਰਾਨ ਤਿੰਨੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਦਾ ਮੁੱਦਾ ਜ਼ੋਰ ਸ਼ੋਰ ਨਾਲ ਚੁੱਕਿਆ। ਉਨਾਂ ਸੰਸਦ 'ਚ ਤੀਸਰੀ ਵਾਰ 'ਕੰਮ ਰੋਕੂ ਮਤਾ' ਪੇਸ਼ ਕਰਦਿਆਂ ਮੰਗ ਕੀਤੀ ਕਿ ਸੂਚੀਬੱਧ ਮੁੱਦਿਆਂ ਨੂੰ ਰੱਦ ਕਰਕੇ ਸੰਸਦ ਵਿੱਚ ਕਿਸਾਨਾਂ ਨਾਲ ਸੰਬੰਧਤ ਗੰਭੀਰ ਮਾਮਲੇ ਉਤੇ ਪਹਿਲ ਦੇ ਆਧਾਰ 'ਤੇ ਹੋਰਨਾਂ ਮੁੱਦਿਆਂ ਤੋਂ ਵੱਖਰੀ ਚਰਚਾ ਕੀਤੀ ਜਾਵੇ।

Bhagwant Mann Bhagwant Mann

ਮਾਨ ਨੇ ਕਿਹਾ ਕਿ ਉਹ ਸੰਸਦ ਵਿੱਚ ਹੰਗਾਮਾ ਕਰਨ ਲਈ ਨਹੀਂ ਆਏ। ਸਗੋਂ ਕਿਸਾਨਾਂ ਦੇ ਮੁਦਿਆਂ ਉਤੇ ਪਹਿਲ ਦੇ ਆਧਾਰ 'ਤੇ ਚਰਚਾ ਹੋਣੀ ਚਾਹੀਦੀ ਹੈ, ਪਰ ਨਰਿੰਦਰ ਮੋਦੀ ਸਰਕਾਰ ਜਾਣਬੁੱਝ ਕੇ ਸੰਸਦ ਦੀ ਕਾਰਵਾਈ ਚਲਾ ਨਹੀਂ ਰਹੀ।

Bhagwant MannBhagwant Mann

ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਣਾ ਉਨਾਂ ਦੀ ਡਿਊਟੀ ਅਤੇ ਜ਼ਿੰਮੇਵਾਰੀ ਹੈ ਕਿਉਂਕਿ ਸੰਗਰੂਰ ਲੋਕ ਸਭਾ ਹਲਕੇ ਤੋਂ ਉਹ ਸੰਸਦ 'ਚ ਨੁਮਾਇੰਗੀ ਕਰ ਰਹੇ ਹਨ, ਇਹ ਜ਼ਿਲਾ ਕਣਕ ਅਤੇ ਝੋਨੇ ਦਾ ਸਾਰੇ ਪੰਜਾਬ ਵਿੱਚ ਵੱਧ ਉਤਪਾਦਨ ਕਰਦਾ ਹੈ।

Bhagwant Mann Bhagwant Mann

ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕਾਲੇ ਖੇਤੀ ਕਾਨੂੰਨਾਂ ਨਾਲ ਜੁੜੇ ਮੁੱਦੇ 'ਤੇ ਆਪਣੀ ਜਿੱਦ ਛੱਡ ਦੇਣੀ ਚਾਹੀਦੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਸਵੀਕਾਰ ਕਰ ਲੈਣੀਆਂ ਚਾਹੀਦੀਆਂ ਹਨ।

PM narendra modiPM narendra modi

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement