ਦਿੱਲੀ ਦੀ ਆਬਕਾਰੀ ਨੀਤੀ ਦੀ ਹੋਵੇਗੀ CBI ਜਾਂਚ, ਉਪ ਰਾਜਪਾਲ ਨੇ ਕੀਤੀ ਸਿਫ਼ਾਰਿਸ਼  
Published : Jul 22, 2022, 3:49 pm IST
Updated : Jul 22, 2022, 3:49 pm IST
SHARE ARTICLE
Arvind Kejriwal, V K Saxena
Arvind Kejriwal, V K Saxena

ਨਵੀਂ ਆਬਕਾਰੀ ਨੀਤੀ ਤਹਿਤ ਕੇਜਰੀਵਾਲ ਸਰਕਾਰ 'ਤੇ ਸ਼ਰਾਬ ਦੀਆਂ ਦੁਕਾਨਾਂ ਦੇ ਟੈਂਡਰਾਂ 'ਚ ਗੜਬੜੀ ਦਾ ਦੋਸ਼ ਹੈ।

 

ਨਵੀਂ ਦਿੱਲੀ - ਸ਼ੁੱਕਰਵਾਰ ਨੂੰ ਦਿੱਲੀ ਦੇ ਉਪ ਰਾਜਪਾਲ ਨੇ ਕੇਜਰੀਵਾਲ ਸਰਕਾਰ ਖਿਲਾਫ ਸਖ਼ਤ ਕਦਮ ਚੁੱਕਿਆ ਹੈ। LG ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਵਿਰੁੱਧ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨ। ਨਵੀਂ ਆਬਕਾਰੀ ਨੀਤੀ ਤਹਿਤ ਕੇਜਰੀਵਾਲ ਸਰਕਾਰ 'ਤੇ ਸ਼ਰਾਬ ਦੀਆਂ ਦੁਕਾਨਾਂ ਦੇ ਟੈਂਡਰਾਂ 'ਚ ਗੜਬੜੀ ਦਾ ਦੋਸ਼ ਹੈ। ਦੋਸ਼ ਹੈ ਕਿ ਨਵੀਂ ਆਬਕਾਰੀ ਨੀਤੀ ਵਿੱਚ ਨਿਯਮਾਂ ਦੀ ਅਣਦੇਖੀ ਕਰਕੇ ਸ਼ਰਾਬ ਦੀਆਂ ਦੁਕਾਨਾਂ ਦੇ ਟੈਂਡਰ ਦਿੱਤੇ ਗਏ।
ਦਿੱਲੀ ਦੇ ਮੁੱਖ ਸਕੱਤਰ ਦੀ ਰਿਪੋਰਟ ਤੋਂ ਬਾਅਦ LG ਨੇ CBI ਜਾਂਚ ਦੇ ਹੁਕਮ ਦਿੱਤੇ ਹਨ।

 Hearing on the new excise policy excise policy

ਇਸ ਮਹੀਨੇ ਦੇ ਸ਼ੁਰੂ ਵਿਚ ਤਿਆਰ ਕੀਤੀ ਗਈ ਇੱਕ ਰਿਪੋਰਟ ਦੇ ਅਨੁਸਾਰ, ਕੇਜਰੀਵਾਲ ਸਰਕਾਰ ਉੱਤੇ GNCTD ਐਕਟ 1991, ਵਪਾਰਕ ਲੈਣ-ਦੇਣ ਨਿਯਮ 1993, ਦਿੱਲੀ ਆਬਕਾਰੀ ਨੀਤੀ 2009 ਅਤੇ ਦਿੱਲੀ ਆਬਕਾਰੀ ਨਿਯਮ 2010 ਦੀ ਉਲੰਘਣਾ ਕਰਨ ਦਾ ਦੋਸ਼ ਹੈ। LG ਦੇ ਹੁਕਮਾਂ 'ਤੇ 'ਆਪ' ਨੇਤਾ ਸੌਰਭ ਭਾਰਦਵਾਜ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਕਿਹਾ ਸੀ ਕਿ 2016 ਦੇ ਹਾਲਾਤ ਵਾਪਸ ਆ ਜਾਣਗੇ, ਸਾਨੂੰ ਰੋਕਣ ਲਈ ਸੀਬੀਆਈ ਪੁੱਛਗਿੱਛ, ਇਨਕਮ ਟੈਕਸ, ਈਡੀ ਦਾ ਸਹਾਰਾ ਲਵੇਗੀ। ਉਹ ਸਾਡੇ ਕੰਮ ਵਿਚ ਰੁਕਾਵਟ ਪਾਉਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਸਾਡੇ ਸਿਹਤ ਮੰਤਰੀ ਸਤੇਂਦਰ ਜੈਨ ਤੋਂ ਬਾਅਦ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਪਿੱਛੇ ਪਏ ਹੋਏ ਹਨ। 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement