ਸਿੱਖ ਕਤਲੇਆਮ : ਸੁਪਰੀਮ ਕੋਰਟ ਨੇ ਬਰੀ ਕੀਤੇ ਜਾਣ ਵਿਰੁਧ ਅਪੀਲਾਂ ’ਤੇ ਸੱਜਣ ਕੁਮਾਰ ਤੋਂ ਜਵਾਬ ਮੰਗਿਆ 
Published : Jul 22, 2024, 10:20 pm IST
Updated : Jul 22, 2024, 10:20 pm IST
SHARE ARTICLE
Sajjan Kumar
Sajjan Kumar

ਸੱਜਣ ਕੁਮਾਰ ਨੂੰ ‘ਸ਼ੱਕ ਦਾ ਲਾਭ’ ਦਿੰਦੇ ਹੋਏ ਬਰੀ ਕਰ ਦਿਤਾ ਗਿਆ ਸੀ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਕਤਲੇਆਮ ਦੌਰਾਨ ਇਕ ਵਿਅਕਤੀ ਦੇ ਕਤਲ ਨਾਲ ਜੁੜੇ ਇਕ ਮਾਮਲੇ ’ਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਨੂੰ ਚੁਨੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੋਮਵਾਰ ਨੂੰ ਕੁਮਾਰ ਤੋਂ ਜਵਾਬ ਮੰਗਿਆ। 

ਕੁਮਾਰ ਇਸ ਸਮੇਂ ਦੰਗਿਆਂ ਨਾਲ ਜੁੜੇ ਇਕ ਹੋਰ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਤਿਹਾੜ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਕੁਮਾਰ ਨੂੰ ਬਰੀ ਕਰਨ ਦੇ ਹੇਠਲੀ ਅਦਾਲਤ ਦੇ ਹੁਕਮ ਵਿਰੁਧ ਅਪੀਲ ਕਰਨ ਲਈ ਹਾਈ ਕੋਰਟ ਤੋਂ ਇਜਾਜ਼ਤ ਮੰਗੀ ਹੈ, ਜਿਸ ’ਤੇ ਜਸਟਿਸ ਪ੍ਰਤਿਭਾ ਐਮ. ਸਿੰਘ ਅਤੇ ਜਸਟਿਸ ਅਮਿਤ ਸ਼ਰਮਾ ਦੀ ਬੈਂਚ ਨੇ ਕੁਮਾਰ ਨੂੰ ਨੋਟਿਸ ਜਾਰੀ ਕੀਤਾ ਹੈ। 

ਬੈਂਚ ਨੇ ਇਕ ਗਵਾਹ ਸ਼ੀਲਾ ਕੌਰ ਵਲੋਂ ਹੁਕਮ ਵਿਰੁਧ ਦਾਇਰ ਅਪੀਲ ’ਤੇ ਕੁਮਾਰ ਨੂੰ ਨੋਟਿਸ ਵੀ ਜਾਰੀ ਕੀਤਾ। ਜ਼ਿਕਰਯੋਗ ਹੈ ਕਿ 20 ਸਤੰਬਰ, 2023 ਨੂੰ ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਕੁਮਾਰ ਨੂੰ ‘ਸ਼ੱਕ ਦਾ ਲਾਭ’ ਦਿੰਦੇ ਹੋਏ ਬਰੀ ਕਰ ਦਿਤਾ ਸੀ ਅਤੇ ਕਿਹਾ ਸੀ ਕਿ ਸਰਕਾਰੀ ਵਕੀਲ ‘ਦੋਸ਼ੀਆਂ ਵਿਰੁਧ ਦੋਸ਼ਾਂ ਨੂੰ ਵਾਜਬ ਸ਼ੱਕ ਤੋਂ ਪਰੇ ਸਾਬਤ ਕਰਨ ’ਚ ਅਸਫਲ ਰਿਹਾ ਹੈ।’

ਹੇਠਲੀ ਅਦਾਲਤ ਨੇ ਦੋ ਹੋਰ ਮੁਲਜ਼ਮਾਂ ਵੇਦ ਪ੍ਰਕਾਸ਼ ਪਿਆਲ ਅਤੇ ਬ੍ਰਾਹਮਣਨੰਦ ਗੁਪਤਾ ਨੂੰ ਵੀ ਬਰੀ ਕਰ ਦਿਤਾ ਸੀ ਕਿਉਂਕਿ ਸਰਕਾਰੀ ਵਕੀਲ ਉਨ੍ਹਾਂ ਵਿਰੁਧ ਕਤਲ ਅਤੇ ਦੰਗਿਆਂ ਦੇ ਦੋਸ਼ ਸਥਾਪਤ ਕਰਨ ’ਚ ਅਸਫਲ ਰਿਹਾ ਸੀ। ਸੁਲਤਾਨਪੁਰੀ ’ਚ ਵਾਪਰੀ ਇਸ ਘਟਨਾ ਦੌਰਾਨ ਇਕ ਸਿੱਖ ਵਿਅਕਤੀ ਸੁਰਜੀਤ ਸਿੰਘ ਦੀ ਮੌਤ ਹੋ ਗਈ ਸੀ।

Tags: sajjan kumar

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement